ਝੋਨੇ ਦੀ ਬਿਜਾਈ ਲਈ ਸਰਕਾਰ ਵੱਲੋਂ ਤਾਰੀਖਾਂ ਜਾਰੀ
ਚੰਡੀਗੜ੍ਹ, 29 ਅਪ੍ਰੈਲ 2026: ਪੰਜਾਬ ਸਰਕਾਰ ਵੱਲੋਂ 2026-27 ਦੇ ਝੋਨਾ ਸੀਜ਼ਨ ਲਈ ਸੂਬੇ ਵਿੱਚ ਝੋਨੇ ਦੀ ਬਿਜਾਈ ਅਤੇ ਲੁਆਈ ਸਬੰਧੀ ਤਾਰੀਖਾਂ ਦਾ ਅਧਿਕਾਰਕ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਹ ਫੈਸਲਾ ਭੂ-ਜਲ ਪੱਧਰ ਨੂੰ ਬਚਾਉਣ ਅਤੇ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਦੇ ਮੱਦੇਨਜ਼ਰ ਲਿਆ ਹੈ। ਇਸ ਵਾਰ ਵੀ ਪੰਜਾਬ ਨੂੰ ਵੱਖ-ਵੱਖ ਜ਼ੋਨਾਂ ਵਿੱਚ ਵੰਡ ਕੇ ਪੜਾਅਵਾਰ ਢੰਗ ਨਾਲ ਝੋਨੇ ਦੀ ਲੁਆਈ ਕਰਵਾਈ ਜਾਵੇਗੀ ਤਾਂ ਜੋ ਬਿਜਲੀ ਅਤੇ ਪਾਣੀ ’ਤੇ ਇਕੱਠੇ ਪੈਣ ਵਾਲੇ ਦਬਾਅ ਨੂੰ ਘਟਾਇਆ ਜਾ ਸਕੇ।
ਸਰਕਾਰ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ (Direct Seeding of Rice-DSR) 15 ਮਈ ਤੋਂ 31 ਮਈ ਤੱਕ ਕੀਤੀ ਜਾ ਸਕੇਗੀ। ਕਿਸਾਨਾਂ ਨੂੰ ਪਾਣੀ ਦੀ ਬਚਤ ਲਈ ਸਿੱਧੀ ਬਿਜਾਈ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਕਿਉਂਕਿ ਇਸ ਤਰੀਕੇ ਨਾਲ ਘੱਟ ਪਾਣੀ ਦੀ ਲੋੜ ਪੈਂਦੀ ਹੈ ਅਤੇ ਖਰਚੇ ਵਿੱਚ ਵੀ ਕਮੀ ਆਉਂਦੀ ਹੈ।
ਉੱਥੇ ਹੀ ਕੱਦੂ ਕਰਕੇ ਝੋਨੇ ਦੀ ਲੁਆਈ (Transplanting) ਲਈ ਜ਼ਿਲ੍ਹਾ-ਵਾਰ ਤਾਰੀਖਾਂ ਨਿਰਧਾਰਤ ਕੀਤੀਆਂ ਗਈਆਂ ਹਨ। ਪਹਿਲੇ ਪੜਾਅ ਤਹਿਤ 1 ਜੂਨ ਤੋਂ ਗੁਰਦਾਸਪੁਰ, ਪਠਾਨਕੋਟ, ਅੰਮ੍ਰ...








