ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਾਬਾਲਗ ਸਮੇਤ ਦੋ ਵਿਅਕਤੀ 8.3 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ
ਅੰਮ੍ਰਿਤਸਰ, 10 ਜੁਲਾਈ 2026: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਇੱਕ ਨਾਬਾਲਗ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਕੁੱਲ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕਰਦਿਆਂ ਸਰਹੱਦ ਪਾਰ ਚੱਲ ਰਹੇ ਇੱਕ ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਲਵਪ੍ਰੀਤ ਸਿੰਘ ਉਰਫ਼ ਲਵ (28) ਵਾਸੀ ਪਿੰਡ ਖਾਸਾ, ਜ਼ਿਲ੍ਹਾ ਅੰਮ੍ਰਿਤਸਰ ਅਤੇ ਉਸ ਦਾ ਇੱਕ ਨਾਬਾਲਗ ਸਾਥੀ ਸ਼ਾਮਲ ਹਨ।
ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਸਰਹੱਦ ਪਾਰ ਬੈਠੇ ਇੱਕ ਤਸਕਰ ਦੇ ਸੰਪਰਕ ਵਿੱਚ ਸਨ ਅਤੇ ਉਸ ਦੇ ਨਿਰਦੇਸ਼ਾਂ 'ਤੇ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਪੰਜਾਬ...









