ਮੁੱਖ ਮੰਤਰੀ ਸਿਹਤ ਯੋਜਨਾ ਦੀ ਵੱਡੀ ਉਪਲਬਧੀ, 6 ਮਹੀਨਿਆਂ ਵਿੱਚ 4.79 ਲੱਖ ਕੈਸ਼ਲੈੱਸ ਇਲਾਜ ਸੇਵਾਵਾਂ ਪ੍ਰਦਾਨ
ਚੰਡੀਗੜ੍ਹ, 9 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮਹੱਤਵਪੂਰਨ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬੇ ਦੇ ਲੋਕਾਂ ਲਈ ਵੱਡੀ ਸਿਹਤ ਸੁਰੱਖਿਆ ਯੋਜਨਾ ਵਜੋਂ ਉਭਰ ਰਹੀ ਹੈ। ਇਸ ਯੋਜਨਾ ਦੀ ਸ਼ੁਰੂਆਤ 8 ਜਨਵਰੀ 2026 ਨੂੰ ਕੀਤੀ ਗਈ ਸੀ ਅਤੇ ਪਿਛਲੇ ਛੇ ਮਹੀਨਿਆਂ ਦੌਰਾਨ ਇਸ ਤਹਿਤ ਲੱਖਾਂ ਲੋਕਾਂ ਨੂੰ ਮਹਿੰਗੇ ਇਲਾਜ ਦੇ ਆਰਥਿਕ ਬੋਝ ਤੋਂ ਰਾਹਤ ਮਿਲੀ ਹੈ।
ਸਰਕਾਰ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਹੁਣ ਤੱਕ 2,42,917 ਮਰੀਜ਼ਾਂ ਨੂੰ ਇਸ ਯੋਜਨਾ ਅਧੀਨ 4,79,602 ਕੈਸ਼ਲੈੱਸ ਇਲਾਜ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਇਨ੍ਹਾਂ ਇਲਾਜਾਂ ਦੀ ਕੁੱਲ ਲਾਗਤ ਲਗਭਗ 852 ਕਰੋੜ ਰੁਪਏ ਰਹੀ ਹੈ। ਇਸ ਯੋਜਨਾ ਨੇ ਕਈ ਪਰਿਵਾਰਾਂ ਨੂੰ ਮਹਿੰਗੀਆਂ ਸਿਹਤ ਸੇਵਾਵਾਂ ਦੇ ਖਰਚ ਤੋਂ ਵੱਡੀ ਰਾਹਤ ਪ੍ਰਦਾਨ ਕੀਤੀ ਹੈ।
ਪੰਜਾਬ ਸਰਕਾਰ ਵੱਲੋਂ ਯੂਨੀਵਰਸਲ ਹੈਲਥ ਕਵਰੇਜ ਦੇ ਟੀਚੇ ਨੂੰ ਅੱਗੇ ਵਧਾਉਂਦੇ ਹੋਏ ਹੁਣ ਤੱਕ 47 ਲੱਖ ਤੋਂ ਵੱਧ ਸਿਹਤ ਕਾਰਡ ਰਜਿਸਟਰ ਕੀਤੇ ਜਾ ਚੁੱਕੇ ਹਨ। ਯੋਜਨਾ ਤਹਿਤ ਹਰ ਯੋਗ ਪਰਿਵਾਰ ਨੂੰ ਹਰ ਸਾਲ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਪ੍ਰਦਾਨ ਕੀ...









