ਗੈਂਗਸਟਰਾਂ ‘ਤੇ ਵਾਰ ਦਾ 169ਵਾਂ ਦਿਨ: ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 705 ਥਾਵਾਂ ‘ਤੇ ਛਾਪੇ; 423 ਸ਼ੱਕੀ ਕਾਬੂ
ਚੰਡੀਗੜ੍ਹ, 8 ਜੁਲਾਈ 2026: ਪੰਜਾਬ ਪੁਲਿਸ ਵੱਲੋਂ ਸੂਬੇ ਨੂੰ ਗੈਂਗਸਟਰਾਂ ਅਤੇ ਅਪਰਾਧਿਕ ਨੈੱਟਵਰਕ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਤਹਿਤ ਕਾਰਵਾਈ ਲਗਾਤਾਰ ਜਾਰੀ ਹੈ। ਇਸ ਮੁਹਿੰਮ ਦੇ 169ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਅਤੇ ਹਮਦਰਦਾਂ ਦੇ ਪਛਾਣੇ ਗਏ 705 ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ।
ਇਹ ਮੁਹਿੰਮ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਸ਼ੁਰੂ ਕੀਤੀ ਗਈ ਸੀ। ਇਸ ਦਾ ਉਦੇਸ਼ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣਾ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਜੜ੍ਹ ਤੋਂ ਖ਼ਤਮ ਕਰਨਾ ਹੈ। ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੀ ਨਿਗਰਾਨੀ ਅਤੇ ਤਾਲਮੇਲ ਹੇਠ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਆਪਰੇਸ਼ਨ ਚਲਾਏ ਜਾ ਰਹੇ ਹਨ।
ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, 169ਵੇਂ ਦਿਨ ਦੀ ਕਾਰਵਾਈ ਦੌਰਾਨ 423 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਵਿੱਚੋਂ ਇੱਕ ਵਿਅਕਤੀ ਕੋਲੋਂ ਹਥਿਆਰ ਵੀ ਬ...









