ਕੇਂਦਰ ਦੇ ਨਵੇਂ ਰੁਜ਼ਗਾਰ ਕਾਨੂੰਨ ਵਿਰੁੱਧ ਯੂਥ ਕਾਂਗਰਸ ਨੇ ਖੋਲ੍ਹਿਆ ਮੋਰਚਾ
ਚੰਡੀਗੜ੍ਹ 5 ਜਨਵਰੀ 2026: ਪੰਜਾਬ ਯੂਥ ਕਾਂਗਰਸ ਨੇ ਕੇਂਦਰ ਸਰਕਾਰ ਦੇ ਖਿਲਾਫ਼ ਵੀਬੀਜੀਰਾਮਜੀ ਬਿੱਲ ਨੂੰ ਲੈ ਕੇ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ‘ਵਿਕਸਿਤ ਭਾਰਤ-ਗਾਰੰਟੀ ਫਾਰ ਰੋਜ਼ਗਾਰ ਐਂਡ ਅਜੀਵਿਕਾ ਮਿਸ਼ਨ’ (VB-G RAM G) ਐਕਟ ਦੀ ਸਖ਼ਤ ਨਿਖੇਧੀ ਕੀਤੀ ਹੈ। ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਮਨਰੇਗਾ ਦੇ ਕਾਨੂੰਨੀ ਆਧਾਰ ਨੂੰ ਖ਼ਤਮ ਕਰ ਰਿਹਾ ਹੈ। ਮਹਿੰਦਰਾ ਨੇ ਇਲਜ਼ਾਮ ਲਾਇਆ ਕਿ ਮਨਰੇਗਾ ਤਹਿਤ ਕੰਮ ਕਰਨਾ ਗਰੀਬਾਂ ਦਾ ਕਾਨੂੰਨੀ ਹੱਕ ਸੀ, ਪਰ ਨਵੇਂ ਕਾਨੂੰਨ ਨੇ ਇਸ ਨੂੰ ਦਿੱਲੀ ਦੀ ਮਰਜ਼ੀ ’ਤੇ ਨਿਰਭਰ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ 100 ਤੋਂ 125 ਦਿਨ ਰੁਜ਼ਗਾਰ ਦੇਣ ਦਾ ਵਾਅਦਾ ਸਿਰਫ਼ ਕਾਗਜ਼ੀ ਹੈ, ਕਿਉਂਕਿ ਕਾਨੂੰਨੀ ਗਾਰੰਟੀ ਤੋਂ ਬਿਨਾਂ ਇਹ ਹੱਕ ਸਿਰਫ਼ ‘ਖ਼ੈਰਾਤ’ ਬਣ ਕੇ ਰਹਿ ਜਾਵੇਗਾ।
ਮੋਹਿਤ ਮਹਿੰਦਰਾ ਨੇ ਨਵੇਂ ਮਾਡਲ ਵਿੱਚ ਖਰਚੇ ਦੇ 60:40 ਅਨੁਪਾਤ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਫੈਸਲੇ ਲੈਣ ਦੀ ਸਾਰ...









