ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ, ਪਿੰਡ-ਪਿੰਡ ਜਾਗਰੂਕਤਾ ਮੁਹਿੰਮ ਦੇ ਹੁਕਮ: ਡਾ. ਬਲਜੀਤ ਕੌਰ
ਚੰਡੀਗੜ੍ਹ, 5 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿੱਖਿਆ ਨੂੰ ਹਰ ਵਰਗ ਤੱਕ ਪਹੁੰਚਾਉਣ ਅਤੇ ਸਮਾਜਿਕ ਬਰਾਬਰੀ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਅਨੁਸੂਚਿਤ ਜਾਤੀ (ਐਸ.ਸੀ.) ਦੇ ਵਿਦਿਆਰਥੀਆਂ ਲਈ ਸਾਲ 2026-27 ਦੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਪੋਰਟਲ ਅਧਿਕਾਰਤ ਤੌਰ 'ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਸਕੀਮ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ 1 ਜੁਲਾਈ 2026 ਤੋਂ ਲਾਗੂ ਹੋ ਚੁੱਕੀ ਹੈ, ਜਿਸ ਨਾਲ ਅਰਜ਼ੀ ਅਤੇ ਪੜਤਾਲ ਦੀ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ, ਡਿਜ਼ੀਟਲ ਅਤੇ ਸੁਚਾਰੂ ਬਣਾਇਆ ਗਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਹੋਣਹਾਰ ਵਿਦਿਆਰਥੀ ਸਿਰਫ਼ ਆਰਥਿਕ ਕਮਜ਼ੋਰੀ ਕਾਰਨ ਆਪਣੀ ਉੱਚ ਸਿੱਖਿਆ ਅਧੂਰੀ ਨਾ ਛੱਡੇ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਮਾਜਿਕ ਅਤੇ ਆਰਥਿਕ ਤਰੱਕੀ ਦਾ ਸਭ ਤੋਂ ਮਜ਼ਬੂਤ ਆਧਾਰ ਹੈ ਅਤੇ ਇਸ...









