ਦੁੱਧ ਵਿੱਚ ਮਿਲਾਵਟ ਰੋਕਣ ਲਈ ਪੰਜਾਬ ਸਰਕਾਰ ਨੇ ਸ਼ੁਰੂ ਕੀਤੀ ‘ਸ਼ੁੱਧ ਦੁੱਧ’ ਮੁਹਿੰਮ
ਚੰਡੀਗੜ੍ਹ, 4 ਜੁਲਾਈ 2026: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਦੁੱਧ ਵਿੱਚ ਮਿਲਾਵਟਖੋਰੀ ਨੂੰ ਰੋਕਣ ਅਤੇ ਖਪਤਕਾਰਾਂ ਨੂੰ ਸ਼ੁੱਧ ਦੁੱਧ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਵੱਡੀ ਪੱਧਰੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਦਾ ਨਾਂ ‘ਸ਼ੁੱਧ ਦੁੱਧ, ਤੰਦਰੁਸਤ ਪੰਜਾਬ’ ਰੱਖਿਆ ਗਿਆ ਹੈ, ਜਿਸ ਤਹਿਤ ਸੂਬੇ ਭਰ ਵਿੱਚ ਜਾਂਚ ਅਤੇ ਜਾਗਰੂਕਤਾ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ।
ਸਰਕਾਰ ਨੇ ਇਸ ਮੁਹਿੰਮ ਲਈ ਇੱਕ ਸਮਰਪਿਤ ਟੋਲ-ਫਰੀ ਹੈਲਪਲਾਈਨ 1800-180-2202 ਸ਼ੁਰੂ ਕੀਤੀ ਹੈ, ਤਾਂ ਜੋ ਆਮ ਲੋਕ ਦੁੱਧ ਵਿੱਚ ਮਿਲਾਵਟ ਬਾਰੇ ਸ਼ਿਕਾਇਤ ਦਰਜ ਕਰ ਸਕਣ। ਇਸਦੇ ਨਾਲ ਹੀ ਇੱਕ ਸਟੇਟ ਨੋਡਲ ਅਫਸਰ ਦੀ ਨਿਯੁਕਤੀ ਵੀ ਕੀਤੀ ਗਈ ਹੈ ਜੋ ਪੂਰੇ ਪ੍ਰੋਗਰਾਮ ਦੀ ਨਿਗਰਾਨੀ ਕਰੇਗਾ।
ਵੱਡੇ ਪੱਧਰ ‘ਤੇ ਜਾਂਚ ਮੁਹਿੰਮ
ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ 1 ਅਪ੍ਰੈਲ 2026 ਤੋਂ ਹੁਣ ਤੱਕ ਵਿਭਾਗ ਵੱਲੋਂ 160 ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਲਗਭਗ 6000 ਦੁੱਧ ਦੇ ਨਮੂਨਿਆਂ ਦੀ ਜਾਂਚ ਕੀਤੀ ਗਈ ਹੈ। ਇਹ ਜਾਂਚ ਮ...









