ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਦੋਸ਼ਾਂ ਹੇਠ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 2 ਜੁਲਾਈ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ-ਟੌਲਰੈਂਸ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਪੂਰਥਲਾ ਦੇ ਸਾਇੰਸ ਮਾਸਟਰ-ਕਮ-ਕਾਨੂੰਨੀ ਸਲਾਹਕਾਰ ਪਰਮਜੀਤ ਸਿੰਘ ਨੂੰ ਸਾਈਕੋਮੈਟ੍ਰਿਕ ਟੈਸਟਿੰਗ ਦਾ ਕੰਮ ਅਲਾਟ ਕਰਨ ਦੇ ਬਦਲੇ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਸੇਵਾਮੁਕਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸਤਿੰਦਰ ਬੀਰ ਸਿੰਘ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ।
ਬੁਲਾਰੇ ਅਨੁਸਾਰ ਜਾਂਚ ਦੌਰਾਨ ਸਾਹਮਣੇ ਆਇਆ ਕਿ ਸੇਵਾਮੁਕਤੀ ਤੋਂ ਬਾਅਦ ਸਤਿੰਦਰ ਬੀਰ ਸਿੰਘ ਨੇ ਅੰਮ੍ਰਿਤਸਰ ਵਿੱਚ "ਐਜ਼ੁਰਾਈਜ਼ ਐਂਟਰਪ੍ਰਾਈਜ਼" ਨਾਮ ਹੇਠ ਇੱਕ ਫਰਮ ਸ਼ੁਰੂ ਕੀਤੀ ਸੀ, ਜੋ ਸਕੂਲੀ ਵਿਦਿਆਰਥੀਆਂ ਲਈ ਸਾਈਕੋਮੈਟ੍ਰਿਕ ਟੈਸਟਿੰਗ ਸੇਵਾਵਾਂ ਪ੍ਰਦਾਨ ਕਰਦੀ ਹੈ। ਉਨ੍ਹਾਂ ਨੇ ਆਪਣੀ ਫਰਮ ਦੀ ਫਾਈਲ ਜ਼ਿ...








