ਭਿੰਡੀ ਸੈਦਾ ਗ੍ਰੇਨੇਡ ਹਮਲਾ ਬੇਨਕਾਬ, 6 ਗ੍ਰਿਫ਼ਤਾਰ; ਅੱਤਵਾਦੀ ਮਕਸਦਾਂ ਲਈ ਕੀਤੀ ਜਾ ਰਹੀ ਸੀ ਤਿਆਰੀ
ਅੰਮ੍ਰਿਤਸਰ, 13 ਅਪ੍ਰੈਲ 2026: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਿੰਡੀ ਸੈਦਾਂ ਥਾਣੇ ‘ਤੇ ਹੋਏ ਗ੍ਰੇਨੇਡ ਹਮਲੇ ਦੇ ਮਾਮਲੇ ਵਿੱਚ ਵੱਡੀ ਸਫਲਤਾ ਹਾਸਲ ਕਰਦੇ ਹੋਏ 6 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ‘ਵਾਰ ਅਗੇਨਸਟ ਗੈਂਗਸਟਰ’ ਮੁਹਿੰਮ ਤਹਿਤ ਫਰੀਦਕੋਟ ਪੁਲਿਸ ਦੇ ਸਹਿਯੋਗ ਨਾਲ ਅੰਜ਼ਾਮ ਦਿੱਤੀ ਗਈ। ਮੁੱਢਲੀ ਜਾਂਚ ਅਨੁਸਾਰ ਇਹ ਸਾਰਾ ਮਾਡਿਊਲ ਪਾਕਿਸਤਾਨੀ ਹੈਂਡਲਰ ਨਾਲ ਸੰਬੰਧਿਤ ਸੀ ਅਤੇ ਇਸਨੂੰ ਆਈਐਸਆਈ ਦੀ ਮਦਦ ਮਿਲ ਰਹੀ ਸੀ।
ਪੁਲਿਸ ਦੇ ਅਨੁਸਾਰ ਦੋਸ਼ੀਆਂ ਨੂੰ ਅੱਤਵਾਦੀ ਸਰਗਰਮੀਆਂ ਲਈ ਤਿਆਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਪੈਸਿਆਂ ਦੇ ਲਾਲਚ ਅਤੇ ਕੱਟੜਪੰਥੀ ਵਿਚਾਰਧਾਰਾ ਰਾਹੀਂ ਭਰਤੀ ਕੀਤਾ ਗਿਆ। ਹਮਲੇ ਤੋਂ ਪਹਿਲਾਂ ਇਨ੍ਹਾਂ ਵੱਲੋਂ ਪੁਲਿਸ ਠਿਕਾਣਿਆਂ ਦੀ ਰੇਕੀ ਕੀਤੀ ਗਈ ਸੀ, ਜਿਸ ਤੋਂ ਬਾਅਦ ਭਿੰਡੀ ਸੈਦਾਂ ਥਾਣੇ ਨੂੰ ਨਿਸ਼ਾਨਾ ਬਣਾਇਆ ਗਿਆ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਵਿੱਚ ਬਲਜੀਤ ਸਿੰਘ, ਪ੍ਰਭ ਸਿੰਘ, ਰਾਜਵੀਰ ਸਿੰਘ, ਸਾਹਿਲ ਸਿੰਘ, ਸੁਖਦੀਪ ਸਿੰਘ ਅਤੇ ਅਜੇਦੀਪ ਸਿੰਘ ਦੇ ਨਾਮ ਸ਼ਾਮਲ ਹਨ। ਪੁਲਿਸ ਨੇ ਉਨ੍ਹਾਂ ਕੋਲੋਂ ਦੋ ਪਿਸਤੌਲ...









