ਪੱਛਮੀ ਬੰਗਾਲ ਵਿੱਚ ਯੂ.ਸੀ.ਸੀ. ਸਿਵਲ ਕੋਡ ਲਾਗੂ ਕਰਨ ਦੀ ਤਿਆਰੀ, ਸਖ਼ਤ ਕਾਨੂੰਨ ਬਣਾਉਣ ਦੀ ਯੋਜਨਾ
ਕੋਲਕਾਤਾ, 27 ਜੂਨ 2026: ਪੱਛਮੀ ਬੰਗਾਲ ਵਿੱਚ ਰਾਜਨੀਤਿਕ ਤੇ ਸਮਾਜਿਕ ਮਾਹੌਲ ਉਸ ਵੇਲੇ ਗਰਮ ਹੋ ਗਿਆ ਜਦੋਂ ਰਾਜ ਦੇ ਮੁੱਖ ਮੰਤਰੀ ਨੇ ਇਕ ਪ੍ਰੋਗਰਾਮ ਦੌਰਾਨ ਐਲਾਨ ਕੀਤਾ ਕਿ ਰਾਜ ਵਿੱਚ ਇਕਸਾਰ ਸਿਵਲ ਕੋਡ (Uniform Civil Code – UCC) ਲਾਗੂ ਕੀਤਾ ਜਾਵੇਗਾ। ਇਹ ਬਿਆਨ ਕੋਲਕਾਤਾ ਦੇ ਰਬਿੰਦਰ ਸਦਨ ਵਿੱਚ ਆਯੋਜਿਤ ਵੰਦੇ ਮਾਤਰਮ ਦੀ 150ਵੀਂ ਵਰ੍ਹੇਗੰਢ ਸਮਾਰੋਹ ਦੌਰਾਨ ਦਿੱਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਨਾ ਸਿਰਫ਼ ਯੂ.ਸੀ.ਸੀ. ਲਾਗੂ ਕਰਨ ਵੱਲ ਵਧ ਰਹੀ ਹੈ, ਸਗੋਂ ਲੈਂਡ ਜੇਹਾਦ, ਲਵ ਜੇਹਾਦ ਅਤੇ ਜ਼ਬਰਦਸਤੀ ਧਰਮ ਪਰਿਵਰਤਨ ਵਰਗੇ ਮਾਮਲਿਆਂ ਵਿਰੁੱਧ ਵੀ ਸਖ਼ਤ ਕਾਨੂੰਨ ਬਣਾਏ ਜਾਣਗੇ। ਉਨ੍ਹਾਂ ਦੇ ਅਨੁਸਾਰ ਅਜਿਹੀਆਂ ਗਤੀਵਿਧੀਆਂ ਨੂੰ ਰੋਕਣ ਲਈ ਕਾਨੂੰਨੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਹੜੇ ਲੋਕ ਭਾਰਤ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋਏ ਹਨ ਜਾਂ ਦੇਸ਼ ਦੀ ਸੰਸਕ੍ਰਿਤੀ ਅਤੇ ਰਾਸ਼ਟਰੀ ਸੁਰੱਖਿਆ ਵਿਰੁੱਧ ਗਤੀਵਿਧੀਆਂ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਰਾਜ ਵਿੱਚ ਰਹਿਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਐਸੇ ਲੋਕਾਂ ਦੀ ਪਛਾਣ ਲਈ ਵਿ...









