ਪ੍ਰਵਾਸੀ ਪੰਜਾਬੀਆਂ ਦੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਸਰਕਾਰ ਵਚਨਬੱਧ: ਡਾ. ਰਵਜੋਤ ਸਿੰਘ
ਚੰਡੀਗੜ੍ਹ/ਐਸ.ਏ.ਐਸ. ਨਗਰ, 24 ਜੂਨ 2026: ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੇ ਹਰ ਮਸਲੇ ਦਾ ਨਿਪਟਾਰਾ ਪੂਰੀ ਪਾਰਦਰਸ਼ਤਾ, ਯੋਗਤਾ (ਮੈਰਿਟ) ਅਤੇ ਨਿਰਧਾਰਤ ਸਮੇਂ-ਸੀਮਾ ਅੰਦਰ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਨੂੰ ਜਲਦੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ।
ਮੋਹਾਲੀ ਸਥਿਤ ਐਮਿਟੀ ਯੂਨੀਵਰਸਿਟੀ ਵਿੱਚ ਆਯੋਜਿਤ ‘ਐਨ.ਆਰ.ਆਈ. ਮਿਲਣੀ–2026’ ਦੌਰਾਨ ਪ੍ਰਵਾਸੀ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਮਿਲਣੀ ਦਾ ਮੁੱਖ ਉਦੇਸ਼ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ‘ਤੇ ਸੁਣਨਾ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਰਾਹੀਂ ਉਨ੍ਹਾਂ ਦੇ ਹੱਲ ਲਈ ਕਾਰਵਾਈ ਸ਼ੁਰੂ ਕਰਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕਿਸੇ ਵੀ ਐਨ.ਆਰ.ਆਈ ਨੂੰ ਆਪਣੇ ਮਸਲਿਆਂ ਲਈ ਲੰਬਾ ਇੰਤਜ਼ਾਰ ਨਾ ਕਰਨਾ ਪਵੇ।
ਇਸ ਮੌਕੇ ਐਸ.ਏ.ਐਸ. ਨਗਰ, ਰੂਪਨਗਰ, ਪਟਿਆਲਾ ਅਤੇ ...









