ਪੀ.ਆਰ.ਟੀ.ਸੀ. ਚੇਅਰਮੈਨ ਹਰਪਾਲ ਜੁਨੇਜਾ ਵੱਲੋਂ ਧੂਰੀ ਵਿੱਚ ਚੋਣ ਪ੍ਰਚਾਰ
ਚੰਡੀਗੜ੍ਹ/ਧੂਰੀ, 23 ਮਈ 2026: ਧੂਰੀ ਦੇ ਵਾਰਡ ਨੰਬਰ 9 ਵਿੱਚ ਅੱਜ ਚੋਣੀ ਮਾਹੌਲ ਕਾਫ਼ੀ ਗਰਮ ਰਿਹਾ, ਜਿੱਥੇ ਪੀਆਰਟੀਸੀ ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਅਮਨਦੀਪ ਕੌਰ ਦੇ ਹੱਕ ਵਿੱਚ ਤਗੜਾ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਨੇ ਘਰ-ਘਰ ਜਾ ਕੇ ਅਤੇ ਲੋਕਾਂ ਨਾਲ ਮਿਲ ਕੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਅਮਨਦੀਪ ਕੌਰ ਨੂੰ ਵੱਡੇ ਬਹੁਮਤ ਨਾਲ ਜਿਤਾ ਕੇ ਕੌਂਸਲ ਵਿੱਚ ਭੇਜਣ।
ਚੋਣ ਪ੍ਰਚਾਰ ਦੌਰਾਨ ਸੰਬੋਧਨ ਕਰਦਿਆਂ ਹਰਪਾਲ ਜੁਨੇਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼ ਹੋਈ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਪਾਰਟੀ ਲੋਕਾਂ ਕੋਲ ਇਸੇ ਵਿਕਾਸ ਕਾਰਜਾਂ ਦੇ ਆਧਾਰ ‘ਤੇ ਵੋਟਾਂ ਦੀ ਮੰਗ ਕਰ ਰਹੀ ਹੈ।
ਉਨ੍ਹਾਂ ਵਾਰਡ ਨੰਬਰ 9 ਦੇ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਇਹ ਵੀ ਦਾਅਵਾ ਕੀਤਾ ਕਿ ਧੂਰੀ ਸ਼ਹਿਰ ਵਿੱਚ ਪਿਛਲੇ ਕੁਝ ਸਾਲਾਂ ਦੌਰਾਨ ਸੜਕਾਂ, ਸਫ਼ਾਈ, ਪਾਣੀ ਸਪਲ...









