Thursday, October 29Punjabi People

Tag: Punjabi People

ਏਸ਼ੀਅਨ ਗੇਮਜ਼ 2026 ’ਚ ਗੁਲਵੀਰ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ, ਲਗਾਤਾਰ ਦੂਜਾ ਸਿਲਵਰ ਮੈਡਲ ਜਿੱਤਿਆ

ਏਸ਼ੀਅਨ ਗੇਮਜ਼ 2026 ’ਚ ਗੁਲਵੀਰ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ, ਲਗਾਤਾਰ ਦੂਜਾ ਸਿਲਵਰ ਮੈਡਲ ਜਿੱਤਿਆ

National News, Sports
ਨਵੀਂ ਦਿੱਲੀ, 28 ਸਤੰਬਰ 2026: ਏਸ਼ੀਅਨ ਗੇਮਜ਼ 2026 ਵਿੱਚ ਭਾਰਤੀ ਐਥਲੀਟ ਗੁਲਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਲਗਾਤਾਰ ਦੂਜਾ ਸਿਲਵਰ ਮੈਡਲ ਆਪਣੇ ਨਾਮ ਕਰ ਲਿਆ ਹੈ। 10,000 ਮੀਟਰ ਰੇਸ ਵਿੱਚ ਚਾਂਦੀ ਦਾ ਤਗਮਾ ਜਿੱਤਣ ਤੋਂ ਬਾਅਦ ਗੁਲਵੀਰ ਨੇ ਹੁਣ 1500 ਮੀਟਰ ਰੇਸ ਵਿੱਚ ਵੀ ਸਿਲਵਰ ਮੈਡਲ ਜਿੱਤ ਕੇ ਭਾਰਤ ਦੀ ਝੋਲੀ ਵਿੱਚ ਇੱਕ ਹੋਰ ਤਗਮਾ ਪਾਇਆ ਹੈ। ਗੁਲਵੀਰ ਨੇ 1500 ਮੀਟਰ ਦੀ ਰੇਸ 3:36.72 ਮਿੰਟ ਵਿੱਚ ਪੂਰੀ ਕੀਤੀ ਅਤੇ ਇਸ ਦੇ ਨਾਲ ਹੀ ਆਪਣਾ ਪਰਸਨਲ ਬੈਸਟ ਵੀ ਦਰਜ ਕੀਤਾ। ਲਗਾਤਾਰ ਦੋ ਈਵੈਂਟਾਂ ਵਿੱਚ ਤਗਮੇ ਜਿੱਤਣਾ ਉਨ੍ਹਾਂ ਦੇ ਸ਼ਾਨਦਾਰ ਫਾਰਮ ਅਤੇ ਨਿਰੰਤਰ ਪ੍ਰਦਰਸ਼ਨ ਨੂੰ ਦਰਸਾਉਂਦਾ ਹੈ। ਫੌਜ ’ਚ ਭਰਤੀ ਹੋਣ ਲਈ ਸ਼ੁਰੂ ਕੀਤੀ ਸੀ ਰਨਿੰਗ ਗੁਲਵੀਰ ਸਿੰਘ ਦਾ ਜਨਮ ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਜ਼ਿਲ੍ਹੇ ਦੇ ਸਿਰਸਾ ਪਿੰਡ ਵਿੱਚ ਹੋਇਆ। ਉਨ੍ਹਾਂ ਦੇ ਪਿਤਾ ਕਿਸਾਨ ਹਨ। ਦੱਸਿਆ ਜਾਂਦਾ ਹੈ ਕਿ ਉਨ੍ਹਾਂ ਦੇ ਪਿੰਡ ਦੇ ਲਗਭਗ 700 ਲੋਕ ਫੌਜ ਵਿੱਚ ਸੇਵਾ ਨਿਭਾ ਰਹੇ ਹਨ। ਗੁਲਵੀਰ ਨੇ ਵੀ ਫੌਜ ਵਿੱਚ ਭਰਤੀ ਹੋਣ ਦੇ ਉਦੇਸ਼ ਨਾਲ ਦੌੜਨਾ ਸ਼ੁਰੂ ਕੀਤਾ ਸੀ। ਸਾਲ 2018 ਵਿੱਚ ਗੁਲਵੀਰ ਸ...
ਹਰਿਆਣਾ ’ਚ ਸਿਹਤ ਸਹੂਲਤਾਂ ਦਾ ਵਿਸਥਾਰ, ਦੋ ਮੌਜੂਦਾ ਕੇਂਦਰ ਅਪਗ੍ਰੇਡ ਕਰਨ ਤੇ ਦੋ ਨਵੇਂ ਸਿਹਤ ਕੇਂਦਰ ਖੋਲ੍ਹਣ ਨੂੰ ਮਨਜ਼ੂਰੀ

ਹਰਿਆਣਾ ’ਚ ਸਿਹਤ ਸਹੂਲਤਾਂ ਦਾ ਵਿਸਥਾਰ, ਦੋ ਮੌਜੂਦਾ ਕੇਂਦਰ ਅਪਗ੍ਰੇਡ ਕਰਨ ਤੇ ਦੋ ਨਵੇਂ ਸਿਹਤ ਕੇਂਦਰ ਖੋਲ੍ਹਣ ਨੂੰ ਮਨਜ਼ੂਰੀ

Haryana news
ਚੰਡੀਗੜ੍ਹ, 28 ਸਤੰਬਰ 2026: ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਪੇਂਡੂ ਅਤੇ ਸ਼ਹਿਰਾਂ ਨਾਲ ਲੱਗਦੇ ਖੇਤਰਾਂ ਵਿੱਚ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਸੂਬਾ ਸਰਕਾਰ ਨੇ ਦੋ ਮੌਜੂਦਾ ਸਰਕਾਰੀ ਸਿਹਤ ਸੰਸਥਾਵਾਂ ਨੂੰ ਅਪਗ੍ਰੇਡ ਕਰਨ ਦੇ ਨਾਲ-ਨਾਲ ਦੋ ਨਵੇਂ ਸਿਹਤ ਕੇਂਦਰ ਸਥਾਪਤ ਕਰਨ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਇਨ੍ਹਾਂ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਬਿਹਤਰ, ਆਸਾਨੀ ਨਾਲ ਉਪਲਬਧ ਅਤੇ ਗੁਣਵੱਤਾ ਵਾਲੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਫਰੀਦਾਬਾਦ ’ਚ ਦੋ ਸਿਹਤ ਸੰਸਥਾਵਾਂ ਹੋਣਗੀਆਂ ਅਪਗ੍ਰੇਡ ਫਰੀਦਾਬਾਦ ਜ਼ਿਲ੍ਹੇ ਦੇ ਮੰਝਾਵਾਲੀ ਪਿੰਡ ਵਿੱਚ ਸਥਿਤ ਮੌਜੂਦਾ ਉਪ-ਸਿਹਤ ਕੇਂਦਰ ਨੂੰ ਹੁਣ ਪ੍ਰਾਇਮਰੀ ਸਿਹਤ ਕੇਂਦਰ (PHC) ਵਜੋਂ ਅਪਗ੍ਰੇਡ ਕੀਤਾ ਜਾਵੇਗਾ। ਇਸ ਨਾਲ ਇਲਾਕੇ ਦੇ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਲਈ ਹੋਰ ਦੂਰ ਜਾਣ ਦੀ ਲੋੜ...
ਕੋਟਕਪੂਰਾ ’ਚ 30 ਸਤੰਬਰ ਨੂੰ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ, 500 ਡਰੋਨ ਅਸਮਾਨ ’ਚ ਰਚਣਗੇ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸੰਦੇਸ਼ ਦੀ ਝਲਕ

ਕੋਟਕਪੂਰਾ ’ਚ 30 ਸਤੰਬਰ ਨੂੰ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ, 500 ਡਰੋਨ ਅਸਮਾਨ ’ਚ ਰਚਣਗੇ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸੰਦੇਸ਼ ਦੀ ਝਲਕ

Punjab News
ਕੋਟਕਪੂਰਾ, 28 ਸਤੰਬਰ 2026: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 92 ਵਿਸ਼ੇਸ਼ ਡਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਆਧੁਨਿਕ ਡਿਜੀਟਲ ਤਕਨਾਲੋਜੀ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਫਲਸਫ਼ੇ ਅਤੇ ਮਨੁੱਖਤਾ ਨੂੰ ਸਮਰਪਿਤ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਟਕਪੂਰਾ ਵਿਧਾਨ ਸਭਾ ਹਲਕੇ ਵਿੱਚ ਇਹ ਵਿਸ਼ੇਸ਼ ਡਰੋਨ ਸ਼ੋਅ 30 ਸਤੰਬਰ ਨੂੰ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਡਰੋਨ ਸ਼ੋਅ ਦੌਰਾਨ ਇੱਕੋ ਸਮੇਂ 500 ਡਰੋਨ ਅਸਮਾਨ ਵਿੱਚ ਉੱਡ ਕੇ ਵੱਖ-ਵੱਖ ਡਿਜੀਟਲ ਆਕ੍ਰਿਤੀਆਂ ਅਤੇ ਦ੍ਰਿਸ਼ ਪੇਸ਼ ਕਰਨਗੇ, ਜਿਨ੍ਹਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਦਰਸ਼ਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਦਰਸਾਇਆ ਜਾਵੇਗਾ। ਇਸ ਤਕਨੀਕੀ ਪੇਸ਼ਕਾਰੀ ਰਾਹੀਂ ਗੁਰੂ ਸਾਹਿਬ ਦੇ ਸਰਬ-ਸਾਂਝੇ...
ਬਾਲੀਵੁੱਡ ’ਚ IT ਰੇਡ, ਰਕੁਲ ਪ੍ਰੀਤ ਸਿੰਘ ਤੋਂ ‘ਦ੍ਰਿਸ਼ਯਮ’ ਮੇਕਰਸ ਤੱਕ 12 ਠਿਕਾਣਿਆਂ ’ਤੇ ਛਾਪੇ

ਬਾਲੀਵੁੱਡ ’ਚ IT ਰੇਡ, ਰਕੁਲ ਪ੍ਰੀਤ ਸਿੰਘ ਤੋਂ ‘ਦ੍ਰਿਸ਼ਯਮ’ ਮੇਕਰਸ ਤੱਕ 12 ਠਿਕਾਣਿਆਂ ’ਤੇ ਛਾਪੇ

Entertainment, National News
ਮੁੰਬਈ, 28 ਸਤੰਬਰ 2026: ਬਾਲੀਵੁੱਡ ਨਾਲ ਜੁੜੇ ਕਈ ਨਾਮੀ ਵਿਅਕਤੀਆਂ ਅਤੇ ਪ੍ਰੋਡਕਸ਼ਨ ਸੰਸਥਾਵਾਂ ਨਾਲ ਸਬੰਧਤ ਠਿਕਾਣਿਆਂ ’ਤੇ ਇਨਕਮ ਟੈਕਸ ਵਿਭਾਗ ਨੇ ਸੋਮਵਾਰ ਨੂੰ ਸਰਚ ਆਪਰੇਸ਼ਨ ਸ਼ੁਰੂ ਕੀਤਾ। ਰਿਪੋਰਟਾਂ ਮੁਤਾਬਕ ਮੁੰਬਈ ਵਿੱਚ ਕਰੀਬ 12 ਥਾਵਾਂ ’ਤੇ ਇੱਕੋ ਸਮੇਂ ਤਲਾਸ਼ੀ ਕਾਰਵਾਈ ਕੀਤੀ ਗਈ, ਜਿਨ੍ਹਾਂ ਵਿੱਚ ਅਦਾਕਾਰਾ ਰਕੁਲ ਪ੍ਰੀਤ ਸਿੰਘ, ਫਿਲਮ ਨਿਰਮਾਤਾ ਵਾਸੂ ਭਗਨਾਨੀ ਅਤੇ ਪੈਨੋਰਮਾ ਸਟੂਡੀਓਜ਼ ਨਾਲ ਜੁੜੇ ਪਰਿਸਰ ਸ਼ਾਮਲ ਹਨ। ਇਨਕਮ ਟੈਕਸ ਵਿਭਾਗ ਦੀ ਇਹ ਕਾਰਵਾਈ ਕਥਿਤ ਵਿੱਤੀ ਬੇਨਿਯਮੀਆਂ ਅਤੇ ਫਿਲਮ ਪ੍ਰਾਜੈਕਟਾਂ ਨਾਲ ਜੁੜੇ ਪੈਸਿਆਂ ਦੇ ਕਥਿਤ ਵਿਦੇਸ਼ੀ ਲੈਣ-ਦੇਣ ਦੀ ਜਾਂਚ ਦੇ ਸੰਦਰਭ ਵਿੱਚ ਦੱਸੀ ਜਾ ਰਹੀ ਹੈ। ਅਧਿਕਾਰੀ ਵੱਖ-ਵੱਖ ਥਾਵਾਂ ’ਤੇ ਦਸਤਾਵੇਜ਼ਾਂ, ਵਿੱਤੀ ਰਿਕਾਰਡਾਂ ਅਤੇ ਲੈਣ-ਦੇਣ ਨਾਲ ਸਬੰਧਤ ਜਾਣਕਾਰੀ ਦੀ ਜਾਂਚ ਕਰ ਰਹੇ ਹਨ। ਵਿਦੇਸ਼ੀ ਲੈਣ-ਦੇਣ ਦੀ ਵੀ ਜਾਂਚ ਰਿਪੋਰਟਾਂ ਅਨੁਸਾਰ ਜਾਂਚ ਦਾ ਇੱਕ ਕੇਂਦਰ ਇਹ ਦੋਸ਼ ਹੈ ਕਿ ਫਿਲਮ ਨਿਰਮਾਣ, ਵਿਦੇਸ਼ੀ ਸ਼ੂਟਿੰਗ, ਪ੍ਰੋਡਕਸ਼ਨ ਖਰਚਿਆਂ ਜਾਂ ਵਿਦੇਸ਼ੀ ਡਿਸਟ੍ਰੀਬਿਊਸ਼ਨ ਨਾਲ ਸਬੰਧਤ ਲੈਣ-ਦੇਣ ਦੇ ਨਾਮ ’ਤੇ ਕੁਝ ਰਕਮ ਵਿਦੇਸ਼ ਭੇਜੀ ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ, ਪੰਜਾਬ ਭਰ ’ਚ 648 ਟਿਕਾਣਿਆਂ ’ਤੇ ਛਾਪੇਮਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ, ਪੰਜਾਬ ਭਰ ’ਚ 648 ਟਿਕਾਣਿਆਂ ’ਤੇ ਛਾਪੇਮਾਰੀ

Punjab News
ਚੰਡੀਗੜ੍ਹ, 28 ਸਤੰਬਰ 2026: ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 251ਵੇਂ ਦਿਨ ਸੂਬੇ ਭਰ ਵਿੱਚ ਵੱਡੇ ਪੱਧਰ ’ਤੇ ਕਾਰਵਾਈ ਕੀਤੀ ਗਈ। ਪੁਲਿਸ ਟੀਮਾਂ ਨੇ ਗੈਂਗਸਟਰਾਂ ਦੇ ਸਾਥੀਆਂ ਦੇ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ 648 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਪੁਲਿਸ ਮੁਤਾਬਕ ਇਸ ਵਿਸ਼ੇਸ਼ ਮੁਹਿੰਮ ਦੌਰਾਨ ਅੱਜ 305 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਹਥਿਆਰ ਬਰਾਮਦ ਕੀਤੇ ਗਏ। ਇਸ ਨਾਲ 20 ਜਨਵਰੀ 2026 ਨੂੰ ਸ਼ੁਰੂ ਹੋਈ ਇਸ ਮੁਹਿੰਮ ਤਹਿਤ ਹੁਣ ਤੱਕ ਹੋਈਆਂ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 74,485 ਹੋ ਗਈ ਹੈ। AGTF ਨਾਲ ਤਾਲਮੇਲ ਕਰਕੇ ਜਾਰੀ ਹੈ ਕਾਰਵਾਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ ਗੌਰਵ ਯਾਦਵ ਵੱਲੋਂ 20 ਜਨਵਰੀ 2026 ਨੂੰ ਕੀਤੀ ਗਈ ਸੀ। ਇਸ ਤਹਿਤ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨਾਲ ਤਾਲਮੇਲ ਕਰਕੇ ਗੈਂਗਸਟਰਾਂ ਅਤੇ ਉਨ...
ਵਡਨਗਰ ਤੋਂ ਵਾਰਾਣਸੀ ਤੱਕ ਸੇਵਾ ਯਾਤਰਾ ਮਹੇਂਦਰਗੜ੍ਹ ਪਹੁੰਚੀ, CM ਸੈਣੀ ਨੇ ਕੀਤਾ ਸਵਾਗਤ

ਵਡਨਗਰ ਤੋਂ ਵਾਰਾਣਸੀ ਤੱਕ ਸੇਵਾ ਯਾਤਰਾ ਮਹੇਂਦਰਗੜ੍ਹ ਪਹੁੰਚੀ, CM ਸੈਣੀ ਨੇ ਕੀਤਾ ਸਵਾਗਤ

Haryana news
ਮਹੇਂਦਰਗੜ੍ਹ, 28 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਜਨਤਕ ਜ਼ਿੰਦਗੀ ਵਿੱਚ ਛੁੱਟੀ ਜਾਂ ਆਰਾਮ ਨੂੰ ਤਰਜੀਹ ਦੇਣ ਦੀ ਬਜਾਏ ਦੇਸ਼ ਦੀ ਸੇਵਾ ਨੂੰ ਪਹਿਲ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ 140 ਕਰੋੜ ਦੇਸ਼ ਵਾਸੀਆਂ ਨੂੰ ਆਪਣਾ ਪਰਿਵਾਰ ਮੰਨਦੇ ਹਨ ਅਤੇ ਗਰੀਬਾਂ ਦੀ ਭਲਾਈ, ਕਿਸਾਨਾਂ ਦੀ ਚਿੰਤਾ, ਨੌਜਵਾਨਾਂ ਦੇ ਸੁਪਨਿਆਂ, ਮਹਿਲਾਵਾਂ ਦੇ ਸਨਮਾਨ ਅਤੇ ਦੇਸ਼ ਦੀ ਸੁਰੱਖਿਆ ਨੂੰ ਆਪਣੀਆਂ ਤਰਜੀਹਾਂ ਵਿੱਚ ਸ਼ਾਮਲ ਕਰਦੇ ਹਨ। ਮੁੱਖ ਮੰਤਰੀ ਐਤਵਾਰ ਨੂੰ ਮਹੇਂਦਰਗੜ੍ਹ ਦੇ ਭਗਵਾਨ ਪਿੰਡ ਵਿੱਚ ‘ਸੇਵਾ ਸੰਕਲਪ ਅਭਿਆਨ’ ਤਹਿਤ ਗੁਜਰਾਤ ਦੇ ਵਡਨਗਰ ਤੋਂ ਵਾਰਾਣਸੀ ਤੱਕ ਕੱਢੀ ਜਾ ਰਹੀ ਸੇਵਾ ਯਾਤਰਾ ਦੇ ਸਵਾਗਤ ਲਈ ਕਰਵਾਏ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਯਾਤਰਾ ਦਾ ਸਵਾਗਤ ਕਰਨ ਉਪਰੰਤ ਇਸ ਨੂੰ ਅਗਲੇ ਪੜਾਅ ਲਈ ਰਵਾਨਾ ਕੀਤਾ। ‘ਸੇਵਾ ਤੋਂ ਸੰਕਲਪ ਅਤੇ ਸੰਕਲਪ ਤੋਂ ਵਿਕਸਤ ਭਾਰਤ ਤੱਕ ਦੀ ਯਾਤਰਾ’ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਵਡਨਗਰ ਤੋਂ ਵਾਰਾਣਸੀ ਤੱਕ ਦੀ ਇਹ ਯਾਤਰਾ ਸੇਵਾ ਤੋਂ ਸੰਕਲਪ, ਸੰਕਲਪ ਤੋਂ ਪ੍...
ਤਰਨ ਤਾਰਨ ’ਚ ਫੂਡ ਸੇਫਟੀ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਲਾਇਸੰਸ ਤੇ ਰਜਿਸਟ੍ਰੇਸ਼ਨ ਬਿਨਾਂ ਕਾਰੋਬਾਰ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ

ਤਰਨ ਤਾਰਨ ’ਚ ਫੂਡ ਸੇਫਟੀ ਨੂੰ ਲੈ ਕੇ ਪ੍ਰਸ਼ਾਸਨ ਸਖ਼ਤ, ਲਾਇਸੰਸ ਤੇ ਰਜਿਸਟ੍ਰੇਸ਼ਨ ਬਿਨਾਂ ਕਾਰੋਬਾਰ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ

Punjab News
ਤਰਨ ਤਾਰਨ, 28 ਸਤੰਬਰ 2026: ਜ਼ਿਲ੍ਹੇ ਵਿੱਚ ਭੋਜਨ ਪਦਾਰਥਾਂ ਦੀ ਗੁਣਵੱਤਾ ਅਤੇ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਫੂਡ ਸੇਫਟੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਸਖ਼ਤੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਆਦਿੱਤਿਆ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਫੂਡ ਸੇਫਟੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਫੂਡ ਬਿਜ਼ਨਸ ਆਪਰੇਟਰ ਲਈ ਫੂਡ ਸੇਫਟੀ ਲਾਇਸੰਸ ਜਾਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਦੁਕਾਨਦਾਰ, ਰੈਸਟੋਰੈਂਟ ਜਾਂ ਢਾਬਾ ਮਾਲਕ ਲਾਜ਼ਮੀ ਲਾਇਸੰਸ ਜਾਂ ਰਜਿਸਟ੍ਰੇਸ਼ਨ ਤੋਂ ਬਿਨਾਂ ਭੋਜਨ ਕਾਰੋਬਾਰ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਪੁਰਾਣੇ ਫੂਡ ਸੈਂਪਲਿੰਗ ਨਾਲ ਸਬੰਧਤ ਜਿਹੜੇ ਮਾਮਲੇ ਅਦਾਲਤਾਂ ਵਿੱਚ ਲੰਬਿਤ ਹਨ, ਉਨ੍ਹਾਂ ਦਾ ਨਿਪਟਾਰਾ ਜਲਦ ਤੋਂ ਜਲਦ ਕਰਵਾਉਣ ਲਈ...
ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਨੂੰ ਵੱਡੀ ਰਾਹਤ, ਅਕਤੂਬਰ ਲਈ ₹42,786.68 ਕਰੋੜ ਦੀ CCL ਮਨਜ਼ੂਰ

ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਨੂੰ ਵੱਡੀ ਰਾਹਤ, ਅਕਤੂਬਰ ਲਈ ₹42,786.68 ਕਰੋੜ ਦੀ CCL ਮਨਜ਼ੂਰ

Punjab News
ਚੰਡੀਗੜ੍ਹ, 28 ਸਤੰਬਰ 2026: ਪੰਜਾਬ ਵਿੱਚ 1 ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੇ ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਸੂਬਾ ਸਰਕਾਰ ਨੂੰ ਵੱਡੀ ਰਾਹਤ ਮਿਲੀ ਹੈ। ਅਕਤੂਬਰ ਮਹੀਨੇ ਲਈ ਪੰਜਾਬ ਨੂੰ ₹42,786.68 ਕਰੋੜ ਦੀ ਨਕਦ ਕਰਜ਼ਾ ਹੱਦ (CCL) ਮਨਜ਼ੂਰ ਹੋ ਗਈ ਹੈ। ਸਰਕਾਰ ਮੁਤਾਬਕ ਇਸ ਨਾਲ ਮੰਡੀਆਂ ਵਿੱਚ ਆਉਣ ਵਾਲੀ ਝੋਨੇ ਦੀ ਫਸਲ ਦੀ ਖਰੀਦ ਅਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜਾਰੀ ਬਿਆਨ ਵਿੱਚ ਕਿਹਾ ਕਿ CCL ਦੀ ਮਨਜ਼ੂਰੀ ਨਾਲ ਸੂਬਾ ਸਰਕਾਰ ਵੱਲੋਂ ਖਰੀਦੇ ਜਾਣ ਵਾਲੇ ਝੋਨੇ ਦੀ ਰਕਮ ਕਿਸਾਨਾਂ ਨੂੰ ਤੁਰੰਤ ਅਤੇ ਨਿਰਵਿਘਨ ਢੰਗ ਨਾਲ ਅਦਾ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਤੋਂ ਬਚਾਉਣਾ ਹੈ। 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਮੰਤਰੀ ਨੇ ਦੱਸਿਆ ਕਿ ਸੀਜ਼ਨ 2026-27 ਲਈ ਪੰਜਾਬ ਨੂੰ 180 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਦਾ ਟੀਚਾ ਦਿੱਤਾ ਗਿਆ ਹੈ। ਸੂਬਾ ਸਰਕਾਰ ...
ਮੋਬਾਈਲ ਰੀਚਾਰਜ ਨੂੰ ਲੈ ਕੇ ਵੱਡਾ ਬਦਲਾਅ, ਹੁਣ 30 ਦਿਨਾਂ ਵਾਲੇ ਪਲਾਨ ਤੇ ਵੌਇਸ-SMS ਓਨਲੀ ਰੀਚਾਰਜ ਦਾ ਵਿਕਲਪ

ਮੋਬਾਈਲ ਰੀਚਾਰਜ ਨੂੰ ਲੈ ਕੇ ਵੱਡਾ ਬਦਲਾਅ, ਹੁਣ 30 ਦਿਨਾਂ ਵਾਲੇ ਪਲਾਨ ਤੇ ਵੌਇਸ-SMS ਓਨਲੀ ਰੀਚਾਰਜ ਦਾ ਵਿਕਲਪ

National News
ਨਵੀਂ ਦਿੱਲੀ, 28 ਸਤੰਬਰ 2026: ਪ੍ਰੀਪੇਡ ਮੋਬਾਈਲ ਉਪਭੋਗਤਾਵਾਂ ਲਈ ਟੈਲੀਕਾਮ ਰੀਚਾਰਜ ਨਾਲ ਜੁੜੀ ਅਹਿਮ ਖ਼ਬਰ ਸਾਹਮਣੇ ਆਈ ਹੈ। ਭਾਰਤੀ ਦੂਰਸੰਚਾਰ ਰੈਗੂਲੇਟਰੀ ਅਥਾਰਟੀ (TRAI) ਨੇ Telecom Consumers Protection (13th Amendment) Regulations, 2026 ਜਾਰੀ ਕਰ ਦਿੱਤੇ ਹਨ। ਇਨ੍ਹਾਂ ਨਵੇਂ ਨਿਯਮਾਂ ਤਹਿਤ ਉਪਭੋਗਤਾਵਾਂ ਲਈ 30 ਦਿਨਾਂ ਤੱਕ ਦੀ ਵੈਧਤਾ ਵਾਲੇ ਅਤੇ ਵੌਇਸ ਤੇ SMS-ਸਿਰਫ਼ ਪਲਾਨਾਂ ਦੇ ਵਿਕਲਪ ਵਧਾਏ ਜਾਣਗੇ। ਨਵੇਂ ਨਿਯਮਾਂ ਦਾ ਖਾਸ ਫੋਕਸ ਉਨ੍ਹਾਂ ਉਪਭੋਗਤਾਵਾਂ ’ਤੇ ਹੈ ਜਿਨ੍ਹਾਂ ਨੂੰ ਮੋਬਾਈਲ ਡੇਟਾ ਦੀ ਲੋੜ ਨਹੀਂ ਹੁੰਦੀ ਅਤੇ ਉਹ ਮੁੱਖ ਤੌਰ ’ਤੇ ਕਾਲਿੰਗ ਤੇ SMS ਲਈ ਮੋਬਾਈਲ ਸੇਵਾਵਾਂ ਦੀ ਵਰਤੋਂ ਕਰਦੇ ਹਨ। TRAI ਦੇ ਸੋਧੇ ਹੋਏ ਢਾਂਚੇ ਤਹਿਤ ਟੈਲੀਕਾਮ ਕੰਪਨੀਆਂ ਨੂੰ ਸੰਬੰਧਤ ਵੈਧਤਾ ਮਿਆਦਾਂ ਲਈ ਵੌਇਸ-SMS ਓਨਲੀ Special Tariff Vouchers (STVs) ਉਪਲਬਧ ਕਰਵਾਉਣੇ ਹੋਣਗੇ। 28 ਦਿਨਾਂ ਦੀ ਬਜਾਏ 30 ਦਿਨਾਂ ਵਾਲੇ ਪਲਾਨ ਦਾ ਵਿਕਲਪ ਨਵੇਂ ਨਿਯਮਾਂ ਤੋਂ ਬਾਅਦ 30 ਦਿਨਾਂ ਦੀ ਵੈਧਤਾ ਵਾਲੇ ਰੀਚਾਰਜ ਪਲਾਨਾਂ ਦਾ ਵਿਕਲਪ ਉਪਲਬਧ ਹੋਵੇਗਾ। ਰਾਜ ਸਭਾ ਮੈਂਬਰ ਰਾਘਵ ਚੱਢਾ ...
LPU-ਚਿਤਕਾਰਾ ਯੂਨੀਵਰਸਿਟੀ ਵਿਵਾਦ ’ਤੇ ਬਲਤੇਜ ਪੰਨੂ ਦੀ ਪ੍ਰੈੱਸ ਕਾਨਫਰੰਸ, ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ

LPU-ਚਿਤਕਾਰਾ ਯੂਨੀਵਰਸਿਟੀ ਵਿਵਾਦ ’ਤੇ ਬਲਤੇਜ ਪੰਨੂ ਦੀ ਪ੍ਰੈੱਸ ਕਾਨਫਰੰਸ, ਪੰਜਾਬ ਪੁਲਿਸ ਦੀ ਕਾਰਗੁਜ਼ਾਰੀ ਦੀ ਕੀਤੀ ਸ਼ਲਾਘਾ

Breaking News, CHANDIGARH NEWS
ਚੰਡੀਗੜ੍ਹ, 28 ਸਤੰਬਰ 2026: ਆਮ ਆਦਮੀ ਪਾਰਟੀ (ਪੰਜਾਬ) ਦੇ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਅਤੇ ਚਿਤਕਾਰਾ ਯੂਨੀਵਰਸਿਟੀ ਨਾਲ ਜੁੜੀਆਂ ਹਾਲੀਆ ਘਟਨਾਵਾਂ ਨੂੰ ਲੈ ਕੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਪੰਜਾਬ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਵਿੱਦਿਅਕ ਮਾਹੌਲ ਯਕੀਨੀ ਬਣਾਉਣ, ਪੁਲਿਸ ਦੀ ਕਾਰਗੁਜ਼ਾਰੀ ਅਤੇ LPU ਮਾਮਲੇ ਦੀ ਜਾਂਚ ਬਾਰੇ ਸਰਕਾਰ ਦਾ ਪੱਖ ਰੱਖਿਆ। ਬਲਤੇਜ ਪੰਨੂ ਨੇ ਕਿਹਾ ਕਿ ਪੰਜਾਬ ਨੂੰ ਆਮ ਤੌਰ ’ਤੇ ਸੁਰੱਖਿਅਤ ਸੂਬੇ ਵਜੋਂ ਦੇਖਿਆ ਜਾਂਦਾ ਹੈ, ਜਿਸ ਕਾਰਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿੱਚ ਵਿਦਿਆਰਥੀ ਇੱਥੇ ਉੱਚ ਸਿੱਖਿਆ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਐਜੂਕੇਸ਼ਨ ਹੱਬ ਵਜੋਂ ਪਛਾਣ ਮਿਲੀ ਹੋਈ ਹੈ ਅਤੇ ਸੁਰੱਖਿਅਤ ਮਾਹੌਲ ਕਾਰਨ ਕਈ ਮਾਪੇ ਆਪਣੀਆਂ ਧੀਆਂ ਨੂੰ ਵੀ ਇੱਥੇ ਪੜ੍ਹਾਈ ਲਈ ਭੇਜਦੇ ਹਨ। LPU ਅਤੇ ਚਿਤਕਾਰਾ ਮਾਮਲਿਆਂ ’ਚ ਪੁਲਿਸ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਪੰਨੂ ਨੇ ਹਾਲ ਹੀ ਵਿੱਚ LPU ਅਤੇ ਚਿਤਕਾਰਾ ਯੂਨੀਵਰਸਿਟੀ ਵਿੱਚ ਵਾਪ...