ਪੰਜਾਬ ਕੈਬਨਿਟ ਦਾ ਵੱਡਾ ਫੈਸਲਾ: ਸਕੂਲ ਫੀਸਾਂ ਵਿੱਚ ਵਾਧੇ ‘ਤੇ ਸਖ਼ਤ ਨਕੇਲ, ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ ਨੂੰ ਮਨਜ਼ੂਰੀ
ਚੰਡੀਗੜ੍ਹ, 23 ਜੂਨ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੰਗਲਵਾਰ ਨੂੰ ਹੋਈ ਪੰਜਾਬ ਕੈਬਨਿਟ ਦੀ ਅਹਿਮ ਬੈਠਕ ਵਿੱਚ ਲੋਕ-ਹਿਤ, ਸਿੱਖਿਆ, ਉਦਯੋਗਿਕ ਵਿਕਾਸ, ਡਿਜੀਟਲ ਪ੍ਰਸ਼ਾਸਨ ਅਤੇ ਬਿਹਤਰ ਸਰਕਾਰੀ ਸੇਵਾਵਾਂ ਨਾਲ ਸਬੰਧਤ ਕਈ ਮਹੱਤਵਪੂਰਨ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਗਈ। ਕੈਬਨਿਟ ਨੇ ਨਿੱਜੀ ਸਕੂਲਾਂ ਵੱਲੋਂ ਮਨਮਾਨੇ ਫੀਸ ਵਾਧੇ ‘ਤੇ ਰੋਕ ਲਗਾਉਣ, ਉਦਯੋਗਾਂ ਲਈ ਕੈਪੀਟਲ ਸਬਸਿਡੀ ਪ੍ਰਕਿਰਿਆ ਨੂੰ ਸਰਲ ਬਣਾਉਣ, ਸਟੇਟ ਡੇਟਾ ਇੰਟੀਗ੍ਰੇਸ਼ਨ ਪਲੇਟਫਾਰਮ ਲਾਗੂ ਕਰਨ ਅਤੇ ਦਸੂਹਾ ਸਬ-ਡਿਵੀਜ਼ਨ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੇ ਦਫ਼ਤਰ ਦੀ ਸਥਾਪਨਾ ਨੂੰ ਹਰੀ ਝੰਡੀ ਦਿੱਤੀ।
ਨਿੱਜੀ ਸਕੂਲਾਂ ਦੀਆਂ ਫੀਸਾਂ ‘ਤੇ ਸਰਕਾਰ ਦੀ ਸਖ਼ਤ ਨਿਗਰਾਨੀ
ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸੋਧ 2016 ਦੇ ਮੌਜੂਦਾ ਕਾਨੂੰਨ ਵਿੱਚ ਕੀਤੀ ਗਈ ਹੈ ਤਾਂ ਜੋ ਨਿੱਜੀ ਗੈਰ-ਸਹਾਇਤਾ ਪ੍ਰਾਪਤ ਸਕੂਲਾਂ ਵੱਲੋਂ ਕੀਤੇ ਜਾਂਦੇ ਗੈਰ-...









