24 ਜੂਨ ਨੂੰ ਮੋਹਾਲੀ ਵਿੱਚ ਹੋਵੇਗਾ ਐਨਆਰਆਈ ਮਿਲਣ 2026 ਦਾ ਆਯੋਜਨ : ਡਾ. ਰਵਜੋਤ ਸਿੰਘ
ਚੰਡੀਗੜ੍ਹ, 22 ਜੂਨ 2026: ਪੰਜਾਬ ਸਰਕਾਰ ਵੱਲੋਂ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਪ੍ਰਭਾਵਸ਼ਾਲੀ ਹੱਲ ਲਈ 24 ਜੂਨ 2026 ਨੂੰ ਐਮਿਟੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਐਨਆਰਆਈ ਮਿਲਾਨ 2026’ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਪੰਜਾਬ ਦੇ ਐਨਆਰਆਈ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦਿੱਤੀ।
ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲਗਾਤਾਰ ਐਨਆਰਆਈ ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਨਾਲ ਨਜ਼ਦੀਕੀ ਸਾਂਝ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਇਸੇ ਦਿਸ਼ਾ ਵਿੱਚ ‘ਐਨਆਰਆਈ ਮਿਲਾਨ 2026’ ਇੱਕ ਅਹਿਮ ਕਦਮ ਹੈ, ਜੋ ਐਨਆਰਆਈਜ਼ ਅਤੇ ਪੰਜਾਬ ਸਰਕਾਰ ਵਿਚਕਾਰ ਸਿੱਧੇ ਸੰਵਾਦ ਦਾ ਪ੍ਰਭਾਵਸ਼ਾਲੀ ਮੰਚ ਸਾਬਤ ਹੋਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਚਿੰਤਾਵਾਂ ਨੂੰ ਸਿੱਧੇ ਤੌਰ ’ਤੇ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਸੰਬੰਧਿਤ ਵਿਭਾਗਾਂ ...









