ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਦੀ ਭਲਾਈ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ; 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 20 ਜੂਨ 2026: ਜਦੋਂ ਕਿਸੇ ਪਰਿਵਾਰ ਦਾ ਕਮਾਉਣ ਵਾਲਾ ਮੈਂਬਰ ਅਚਾਨਕ ਸਾਥ ਛੱਡ ਜਾਂਦਾ ਹੈ, ਤਾਂ ਉਸ ਪਰਿਵਾਰ ਦੀਆਂ ਮਹਿਲਾਵਾਂ ਨੂੰ ਨਾ ਸਿਰਫ਼ ਜਜ਼ਬਾਤੀ ਸਦਮੇ ਦਾ ਸਾਹਮਣਾ ਕਰਨਾ ਪੈਂਦਾ ਹੈ, ਸਗੋਂ ਆਰਥਿਕ ਤੰਗੀਆਂ ਵੀ ਉਨ੍ਹਾਂ ਦੇ ਜੀਵਨ ਨੂੰ ਪ੍ਰਭਾਵਿਤ ਕਰਦੀਆਂ ਹਨ। ਅਜਿਹੇ ਹਾਲਾਤਾਂ ਵਿੱਚ ਪੰਜਾਬ ਸਰਕਾਰ ਦੀ ਵਿਧਵਾ ਅਤੇ ਨਿਆਸ਼ਰਿਤ ਮਹਿਲਾਵਾਂ ਲਈ ਪੈਨਸ਼ਨ ਸਕੀਮ ਲੱਖਾਂ ਮਹਿਲਾਵਾਂ ਲਈ ਆਰਥਿਕ ਸੁਰੱਖਿਆ, ਸਮਾਜਿਕ ਸਨਮਾਨ ਅਤੇ ਆਤਮ-ਨਿਰਭਰਤਾ ਦਾ ਮਹੱਤਵਪੂਰਨ ਆਧਾਰ ਬਣ ਕੇ ਉਭਰੀ ਹੈ।
ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਕੋਈ ਵੀ ਲੋੜਵੰਦ ਮਹਿਲਾ ਆਰਥਿਕ ਤੰਗੀ ਕਾਰਨ ਆਪਣੇ ਬੁਨਿਆਦੀ ਅਧਿਕਾਰਾਂ ਅਤੇ ਸਨਮਾਨਜਨਕ ਜੀਵਨ ਤੋਂ ਵਾਂਝੀ ਨਾ ਰਹੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਮਈ 2026 ਤੱਕ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਅਧੀਨ 305 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਜਾ ਚ...









