ਗੈਂਗਸਟਰਾਂ ‘ਤੇ ਵਾਰ ਦਾ 150ਵਾਂ ਦਿਨ: ਪੰਜਾਬ ਪੁਲਿਸ ਦਾ ਵੱਡਾ ਪ੍ਰਹਾਰ, 558 ਥਾਈਂ ਰੇਡ; 300 ਗ੍ਰਿਫ਼ਤਾਰ
ਚੰਡੀਗੜ੍ਹ, 19 ਜੂਨ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਬਣਾਉਣ ਦੇ ਮਕਸਦ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 150ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਇੱਕੋ ਸਮੇਂ ਵੱਡੇ ਪੱਧਰ ’ਤੇ ਛਾਪੇਮਾਰੀ ਕਰਦਿਆਂ ਗੈਂਗਸਟਰਾਂ ਦੇ ਸਾਥੀਆਂ ਅਤੇ ਸ਼ੱਕੀ ਤੱਤਾਂ ਨਾਲ ਜੁੜੇ 558 ਟਿਕਾਣਿਆਂ ਦੀ ਤਲਾਸ਼ੀ ਲਈ। ਇਸ ਕਾਰਵਾਈ ਦੌਰਾਨ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਕਈ ਹੋਰਾਂ ਖ਼ਿਲਾਫ਼ ਕਾਨੂੰਨੀ ਅਤੇ ਇਹਤਿਆਤੀ ਕਾਰਵਾਈ ਕੀਤੀ ਗਈ।
ਪੰਜਾਬ ਪੁਲਿਸ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਮੁਹਿੰਮ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਸੀ। ਇਸ ਦਾ ਮੁੱਖ ਉਦੇਸ਼ ਗੈਂਗਸਟਰ ਨੈੱਟਵਰਕ ਨੂੰ ਤੋੜਨਾ, ਅਪਰਾਧਿਕ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨਾ ਹੈ। ਮੁਹਿੰਮ ਨੂੰ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਜਾ ਰਿਹ...









