ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਸਿਰਫ਼ ਚਾਰ ਸਾਲਾਂ ਵਿੱਚ ਪੂਰੇ ਕਰਕੇ ਇਤਿਹਾਸ ਰਚਿਆ: ਬਰਿੰਦਰ ਕੁਮਾਰ ਗੋਇਲ
ਲਹਿਰਾਗਾਗਾ, 26 ਮਾਰਚ 2026: ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਵਾਪਰਿਆ ਹੈ ਕਿ ਕਿਸੇ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਸਿਰਫ਼ ਚਾਰ ਸਾਲਾਂ ਵਿੱਚ, ਕਾਰਜਕਾਲ ਪੂਰਾ ਹੋਣ ਤੋਂ ਪਹਿਲਾਂ ਹੀ ਪੂਰੀਆਂ ਕਰ ਦਿੱਤੀਆਂ ਹੋਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਹ ਕਰ ਕੇ ਇਕ ਨਵਾਂ ਮਿਸਾਲ ਕਾਇਮ ਕੀਤਾ ਹੈ।
ਇਹ ਗੱਲ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਮੁਹਿੰਮ ਤਹਿਤ ਪਿੰਡ ਭਾਈ ਕੀ ਪਿਸ਼ੌਰ, ਲੇਹਲ ਕਲਾਂ, ਰਾਮਗੜ੍ਹ ਸੰਧੂਆਂ ਅਤੇ ਸੇਖੂਵਾਸ ਵਿੱਚ ਕਰਵਾਏ ਪ੍ਰੋਗਰਾਮਾਂ ਦੌਰਾਨ ਕਹੀ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਰੰਟੀ, ਮਹਿਲਾਵਾਂ ਲਈ 1000 ਅਤੇ 1500 ਰੁਪਏ ਦੀ ਸਹਾਇਤਾ, ਸਕੂਲ ਆਫ ਐਮੀਨੈਂਸ ਰਾਹੀਂ ਉੱਚ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।
ਕਿਸਾਨਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਹਿਲੀ ਵਾਰ ਖੇਤੀ ਲਈ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਨਾਲ ਹੀ ਨਹਿਰ...








