ਪੰਜਾਬ ਦੇ 8 ਲੱਖ ਤੋਂ ਵੱਧ ਕਰਮਚਾਰੀਆਂ ਤੇ ਪੈਨਸ਼ਨਰਾਂ ਨੂੰ ਤੋਹਫ਼ਾ, ਡੀਏ ਵਿੱਚ 8 ਫੀਸਦੀ ਵਾਧਾ
ਚੰਡੀਗੜ੍ਹ, 23 ਸਤੰਬਰ 2026: ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਮਹਿੰਗਾਈ ਭੱਤੇ (DA) ਵਿੱਚ 8 ਫੀਸਦੀ ਵਾਧਾ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤਾ ਗਿਆ ਇਹ ਵਾਧਾ 1 ਸਤੰਬਰ 2026 ਤੋਂ ਲਾਗੂ ਹੋਵੇਗਾ। ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਭਰ ਦੇ 8 ਲੱਖ ਤੋਂ ਵੱਧ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ।
ਮੁੱਖ ਮੰਤਰੀ ਦਫ਼ਤਰ ਮੁਤਾਬਕ, ਡੀਏ ਵਿੱਚ ਵਾਧੇ ਦਾ ਫੈਸਲਾ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਵਿੱਤੀ ਭਲਾਈ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਸਰਕਾਰ ਦਾ ਕਹਿਣਾ ਹੈ ਕਿ ਘਰੇਲੂ ਖਰਚਿਆਂ ਅਤੇ ਰੋਜ਼ਾਨਾ ਵਰਤੋਂ ਵਾਲੀਆਂ ਜ਼ਰੂਰੀ ਵਸਤੂਆਂ ਦੀਆਂ ਕੀਮਤਾਂ ਵਿੱਚ ਵਾਧੇ ਦੇ ਮੱਦੇਨਜ਼ਰ ਵਧਿਆ ਹੋਇਆ ਮਹਿੰਗਾਈ ਭੱਤਾ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵਾਧੂ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ।
ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗ ਤੋਂ ਬਾਅਦ ਲਿਆ ਫੈਸਲਾ
ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕਰਮਚਾਰੀ ਯੂਨੀਅਨਾਂ ਦੇ ਨੁਮਾ...









