ਅਕਾਲ ਤਖ਼ਤ ਦੇ ਫੈਸਲੇ ’ਤੇ ਅਮਰਜੀਤ ਸਿੰਘ ਚਾਵਲਾ ਨੇ ਚੁੱਕੇ ਸਵਾਲ, ਕਿਹਾ- ਮੇਰਾ ਪੱਖ ਸੁਣੇ ਬਿਨਾਂ ਲਿਆ ਗਿਆ ਫੈਸਲਾ
21 ਸਤੰਬਰ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਮਰਜੀਤ ਸਿੰਘ ਚਾਵਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਖ਼ਿਲਾਫ਼ ਕੀਤੀ ਗਈ ਕਾਰਵਾਈ ’ਤੇ ਸਵਾਲ ਖੜ੍ਹੇ ਕੀਤੇ ਹਨ। ਸੋਮਵਾਰ ਨੂੰ ਫੇਸਬੁੱਕ ਲਾਈਵ ਰਾਹੀਂ ਆਪਣਾ ਪੱਖ ਰੱਖਦਿਆਂ ਚਾਵਲਾ ਨੇ ਕਿਹਾ ਕਿ ਉਨ੍ਹਾਂ ਦੇ ਮਾਮਲੇ ਵਿੱਚ ਕੁਦਰਤੀ ਨਿਆਂ ਦੇ ਸਿਧਾਂਤਾਂ ਦੀ ਪਾਲਣਾ ਨਹੀਂ ਕੀਤੀ ਗਈ ਅਤੇ ਕਾਰਵਾਈ ਤੋਂ ਪਹਿਲਾਂ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਉਚਿਤ ਮੌਕਾ ਨਹੀਂ ਦਿੱਤਾ ਗਿਆ।
ਚਾਵਲਾ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਵਿਰੁੱਧ ਕੋਈ ਫੈਸਲਾ ਲੈਣ ਤੋਂ ਪਹਿਲਾਂ ਉਸ ਦਾ ਪੱਖ ਸੁਣਨਾ ਅਤੇ ਮਾਮਲੇ ਨਾਲ ਜੁੜੇ ਤੱਥਾਂ ਦੀ ਨਿਰਪੱਖ ਜਾਂਚ ਕਰਨਾ ਜ਼ਰੂਰੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੇ ਮਾਮਲੇ ਵਿੱਚ ਅਜਿਹਾ ਨਹੀਂ ਹੋਇਆ ਅਤੇ ਇਕਪਾਸੜ ਢੰਗ ਨਾਲ ਫੈਸਲਾ ਲਿਆ ਗਿਆ।
‘ਮੈਨੂੰ ਬੁਲਾ ਕੇ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਂਦਾ’
ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਜੇਕਰ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਜਾਂ ਦੋਸ਼ ਸਨ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਉ...









