ਅਨਿਲ ਸਰੀਨ ਨੂੰ BJP ਪੰਜਾਬ ਦੇ ਸਟੇਟ ਸੋਸ਼ਲ ਮੀਡੀਆ ਇੰਚਾਰਜ ਦੀ ਜ਼ਿੰਮੇਵਾਰੀ
ਚੰਡੀਗੜ੍ਹ, 20 ਸਤੰਬਰ 2026: ਭਾਰਤੀ ਜਨਤਾ ਪਾਰਟੀ (BJP) ਪੰਜਾਬ ਵੱਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਡਿਜੀਟਲ ਪਲੇਟਫਾਰਮਾਂ ’ਤੇ ਪਾਰਟੀ ਦੀ ਸਰਗਰਮੀ ਤੇ ਪਹੁੰਚ ਵਧਾਉਣ ਲਈ ਇੱਕ ਅਹਿਮ ਸੰਗਠਨਾਤਮਕ ਨਿਯੁਕਤੀ ਕੀਤੀ ਗਈ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਤਜਰਬੇਕਾਰ ਨੇਤਾ ਅਨਿਲ ਸਰੀਨ ਨੂੰ ਪੰਜਾਬ ਭਾਜਪਾ ਦਾ ਸਟੇਟ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਨਵੀਂ ਜ਼ਿੰਮੇਵਾਰੀ ਸੌਂਪੇ ਜਾਣ ਮੌਕੇ ਪੰਜਾਬ ਭਾਜਪਾ ਦੇ ਸੀਨੀਅਰ ਆਗੂ ਕੇਵਲ ਢਿੱਲੋਂ ਨੇ ਅਨਿਲ ਸਰੀਨ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਅਨਿਲ ਸਰੀਨ ਨੇ ਪੰਜਾਬ ਭਾਜਪਾ ਦੀ ਲੀਡਰਸ਼ਿਪ ਅਤੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਤਾਏ ਗਏ ਭਰੋਸੇ ’ਤੇ ਖਰਾ ਉਤਰਨ ਲਈ ਉਹ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ।
ਅਨਿਲ ਸਰੀਨ ਨੇ ਕਿਹਾ ਕਿ ਮੌਜੂਦਾ ਡਿਜੀਟਲ ਯੁੱਗ ਵਿੱਚ ਸੋਸ਼ਲ ਮੀਡੀਆ ਲੋਕਾਂ ਤੱਕ ਜਾਣਕਾਰੀ ਪਹੁੰਚਾਉਣ, ਜਨਤਾ ਨਾਲ ਸਿੱਧਾ ਸੰਵਾਦ ਕਾਇਮ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਵੱਡੇ ਪੱਧਰ ’ਤੇ ਲੋਕਾਂ ਤੱਕ ਲ...









