ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੋ ਵੀ ਨਿਵੇਸ਼ਕ ਪੰਜਾਬ ਵਿੱਚ ਨਿਵੇਸ਼ ਕਰਨਗੇ, ਉਨ੍ਹਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਅਤੇ ਪ੍ਰੋਤਸਾਹਨ ਦਿੱਤਾ ਜਾਵੇਗਾ
ਐਸ.ਏ.ਐਸ. ਨਗਰ (ਮੋਹਾਲੀ), 15 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਅੱਜ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਤਿੰਨ ਦਿਨਾਂ ਚੱਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੇ ਆਖਰੀ ਦਿਨ ਉਦਯੋਗਪਤੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਦਯੋਗਾਂ ਨੂੰ ਪੂਰਾ ਸਹਿਯੋਗ ਦੇਣ ਦੇ ਨਾਲ-ਨਾਲ ਲੋੜੀਂਦੀਆਂ ਰਿਆਇਤਾਂ ਵੀ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਆਲਮੀ ਅਤੇ ਕੌਮੀ ਨਿਵੇਸ਼ਕਾਂ ਦੀ ਮਜ਼ਬੂਤ ਭਾਗੀਦਾਰੀ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਸੰਮੇਲਨ ਨੇ ਉਦਯੋਗਿਕ ਵਿਕਾਸ ਲਈ ਇਕ ਨਵਾਂ ਅਤੇ ਸਕਾਰਾਤਮਕ ਮਾਹੌਲ ਤਿਆਰ ਕੀਤਾ ਹੈ, ਜੋ ਸੂਬੇ ਦੀ ਆਰਥਿਕ ਤਰੱਕੀ ਨੂੰ ਹੋਰ ਤੇਜ਼ੀ ਦੇਵੇਗਾ।
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸੰਮੇਲਨ ਦੌਰਾਨ ਮਿਲੇ ਨਿਵੇਸ਼ ਪ੍ਰਸਤਾਵਾਂ ਅਤੇ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਅੰਕਲਨ ਕਰਨ ਲਈ ਛੇ ਮਹੀਨੇ ਬਾਅਦ ਇਕ ਸਮੀਖਿਆ ਸੈਸ਼ਨ ਕੀਤਾ ਜਾਵੇਗਾ।
ਇਤਿਹਾਸਕ ਸੰਮੇਲਨ ਦੇ ਸਮਾਪਤੀ ਸਮਾਰੋਹ ਦੌਰਾਨ ਕਾਰੋਬਾਰੀ ਜਗਤ ਦੇ ਆਗੂਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਰਥਿਕ ਤਰੱਕੀ ਵਿੱਚ...







