ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਤਿੰਨ ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ
ਜਲੰਧਰ, 25 ਜੁਲਾਈ 2026: ਪੰਜਾਬ ਸਰਕਾਰ ਨੇ ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਅਤੇ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਦੇ ਆਪਣੇ ਵਾਅਦੇ ਨੂੰ ਹੋਰ ਮਜ਼ਬੂਤੀ ਦਿੰਦਿਆਂ ਜਲੰਧਰ ਜ਼ਿਲ੍ਹੇ ਵਿੱਚ ਇੱਕੋ ਦਿਨ 10 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਦਿੱਤੇ। ਸੂਬੇ ਭਰ ਵਿੱਚ 100 ਨਵੇਂ ਕਲੀਨਿਕ ਖੋਲ੍ਹਣ ਦੀ ਮੁਹਿੰਮ ਤਹਿਤ ਇਹ ਮਹੱਤਵਪੂਰਨ ਕਦਮ ਸਿਹਤ ਢਾਂਚੇ ਦੇ ਵਿਸਥਾਰ ਵੱਲ ਇੱਕ ਹੋਰ ਮੀਲ ਪੱਥਰ ਮੰਨਿਆ ਜਾ ਰਿਹਾ ਹੈ।
ਇਸ ਮੌਕੇ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਜਲੰਧਰ ਦੇ ਸਿਧਾਰਥ ਨਗਰ, ਭਾਰਗੋ ਨਗਰ ਅਤੇ ਸਪੋਰਟਸ ਐਂਡ ਸਰਜੀਕਲ ਕੰਪਲੈਕਸ ਵਿਖੇ ਤਿੰਨ ਨਵੇਂ ਆਮ ਆਦਮੀ ਕਲੀਨਿਕਾਂ ਦਾ ਰਸਮੀ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਗਊ ਸੇਵਾ ਕਮਿਸ਼ਨ ਦੇ ਉਪ ਚੇਅਰਮੈਨ ਕੀਮਤੀ ਭਗਤ, ਸਿਵਲ ਸਰਜਨ ਡਾ. ਰਾਜੇਸ਼ ਗਰਗ, ਜਨ ਪ੍ਰਤੀਨਿਧੀਆਂ ਅਤੇ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ।
ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ...









