ਪੱਛਮੀ ਏਸ਼ੀਆ ਵਿੱਚ ਬਣੇ ਤਣਾਅ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 11 ਮਾਰਚ 2026: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆ ਵਿੱਚ ਬਣੀ ਜੰਗੀ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਸਪਲਾਈ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਇਹ ਗੱਲ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (BPCL) ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਨੇ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਜਾਰੀ ਰੱਖਣ ਅਤੇ ਲੋਕਾਂ ਵਿੱਚ ਘਬਰਾਹਟ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਕਦਮ ਚੁੱਕਣ ਦੀ ਲੋੜ ‘ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੱਛਮੀ ਏਸ਼ੀਆਈ ਦੇਸ਼ਾਂ ਵਿੱਚ ਬਣੀ ਤਣਾਅਪੂਰਨ ਸਥਿਤੀ ਨੂੰ ਦੇਖਦਿਆਂ ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲਪੀਜੀ, ਪੈਟਰੋਲ ਅਤੇ...








