ਨਸ਼ਿਆਂ ਦੇ ਖ਼ਾਤਮੇ ਦੇ ਨਾਲ ਨਾਲ ਅਸੀਂ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਮੁਹੱਈਆ ਕਰਵਾ ਕੇ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਘਟਾਉਣ ਵੱਲ ਵੀ ਮਜ਼ਬੂਤੀ ਨਾਲ ਅੱਗੇ ਵੱਧ ਰਹੇ ਹਾਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਜਲੰਧਰ, 10 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ Bhagwant Singh Mann ਨੇ ਕਿਹਾ ਕਿ Aam Aadmi Party (ਆਪ) ਦੀ ਸਰਕਾਰ ਸੂਬੇ ਵਿੱਚ ਸਿੱਖਿਆ, ਰੁਜ਼ਗਾਰ ਅਤੇ ਨਸ਼ਿਆਂ ਦੇ ਖ਼ਾਤਮੇ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ ਅਤੇ ਆਮ ਲੋਕਾਂ ਦੀ ਭਲਾਈ ਲਈ ਨੀਤੀਆਂ ਲਾਗੂ ਕਰ ਰਹੀ ਹੈ।
ਆਦਮਪੁਰ ਦੇ ਗਾਜ਼ੀਪੁਰ ਮੁਹੱਲੇ ਵਿੱਚ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਮੁਫ਼ਤ ਬਿਜਲੀ, ਸਿਹਤ ਸਹੂਲਤਾਂ, ਰੁਜ਼ਗਾਰ ਪੈਦਾ ਕਰਨ ਅਤੇ ਨਸ਼ਾ ਵਿਰੋਧੀ ਮੁਹਿੰਮ ਸਮੇਤ ਕਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਉਨ੍ਹਾਂ ਨਾਲ ਹੀ ਪਿਛਲੀਆਂ ਸਰਕਾਰਾਂ ’ਤੇ ਆਮ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਅਣਡਿੱਠਾ ਕਰਨ ਦੇ ਦੋਸ਼ ਵੀ ਲਗਾਏ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਏਜੰਡੇ ਵਿੱਚ ਆਮ ਆਦਮੀ ਕਦੇ ਵੀ ਕੇਂਦਰ ਵਿੱਚ ਨਹੀਂ ਸੀ, ਕਿਉਂਕਿ ਉਹ ਸਿਰਫ਼ ਅਮੀਰ ਵਰਗ ਦੇ ਹਿੱਤਾਂ ਦੀ ਰਾਖੀ ਕਰਦੀਆਂ ਰਹੀਆਂ। ਉਨ੍ਹਾਂ ਦੱਸਿਆ ਕਿ ਆਮ ਆਦਮੀ ਨੂੰ ਰਾਸ਼ਟਰੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ Arvind Kejriwal ਨੂੰ ਜਾਂਦਾ ਹੈ ਅਤੇ ਹੁਣ ਪੰਜਾਬ ...








