Sunday, May 24Punjabi People

Tag: Punjabi People

550 ਕਰੋੜ ਦਾ ਸ਼ੇਅਰ ਮਾਰਕੀਟ ਸਕੈਂਡਲ: ਡਰਾਈਵਰਾਂ ਦੇ ਬੈਂਕ ਖਾਤੇ ਕਿਰਾਏ ‘ਤੇ ਲੈ ਕੇ ਚਲਾਇਆ ਗਿਆ ਗੈਰਕਾਨੂੰਨੀ ਕਾਰੋਬਾਰ

550 ਕਰੋੜ ਦਾ ਸ਼ੇਅਰ ਮਾਰਕੀਟ ਸਕੈਂਡਲ: ਡਰਾਈਵਰਾਂ ਦੇ ਬੈਂਕ ਖਾਤੇ ਕਿਰਾਏ ‘ਤੇ ਲੈ ਕੇ ਚਲਾਇਆ ਗਿਆ ਗੈਰਕਾਨੂੰਨੀ ਕਾਰੋਬਾਰ

Business, National News, Uncategorized
ਅਹਿਮਦਾਬਾਦ ਵਿੱਚ ਸ਼ੇਅਰ ਬਾਜ਼ਾਰ ਨਾਲ ਜੁੜੇ ਕਰੀਬ 550 ਕਰੋੜ ਰੁਪਏ ਦੇ ਕਥਿਤ ਘੁਟਾਲੇ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਦੇ ਮੁਤਾਬਕ ਇੱਕ ਟੈਕਸੀ ਡਰਾਈਵਰ ਦੇ ਬੈਂਕ ਖਾਤੇ ਰਾਹੀਂ ਕਰੋੜਾਂ ਰੁਪਏ ਦੇ ਸ਼ੇਅਰ ਲੈਣ-ਦੇਣ ਕੀਤੇ ਗਏ। ਦਰਅਸਲ ਉਸ ਡਰਾਈਵਰ ਦਾ ਬੈਂਕ ਖਾਤਾ 25,000 ਰੁਪਏ ਮਹੀਨਾ ਕਿਰਾਏ 'ਤੇ ਲਿਆ ਗਿਆ ਸੀ, ਜਿਸ ਰਾਹੀਂ ਗੈਰ-ਕਾਨੂੰਨੀ ਧਨ ਦੀ ਹੇਰਾਫੇਰੀ ਕੀਤੀ ਜਾਂਦੀ ਸੀ। ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਦੱਸਿਆ ਕਿ ਇੱਕ ਗਿਰੋਹ ਘੱਟ ਜਾਣੀਆਂ-ਪਛਾਣੀਆਂ ਕੰਪਨੀਆਂ ਦੇ ਪੈਨੀ ਸਟਾਕ ਦੀਆਂ ਕੀਮਤਾਂ ਨੂੰ ਮਨਸੂਈ ਤਰੀਕੇ ਨਾਲ ਵਧਾ ਕੇ ਮਨੀ ਲਾਂਡਰਿੰਗ ਅਤੇ ਸ਼ੇਅਰ ਮਾਰਕੀਟ ਵਿੱਚ ਹੇਰਾਫੇਰੀ ਕਰ ਰਿਹਾ ਸੀ। ਇਸ ਮਾਮਲੇ ਦੀ ਜਾਂਚ ਲਈ ਈਡੀ ਨੇ ਅਹਿਮਦਾਬਾਦ ਪੁਲਿਸ ਤੋਂ ਮਦਦ ਮੰਗੀ ਹੈ। ਹੁਣ ਤੱਕ ਇਸ ਮਾਮਲੇ ਵਿੱਚ ਪੰਜ ਲੋਕਾਂ ਦੇ ਨਾਮ ਸਾਹਮਣੇ ਆਏ ਹਨ, ਜਿਨ੍ਹਾਂ ਨੇ ਡਰਾਈਵਰ ਦੇ ਬੈਂਕ ਖਾਤੇ ਵਿੱਚ ਗੈਰਕਾਨੂੰਨੀ ਪੈਸਾ ਜਮ੍ਹਾਂ ਕਰਵਾ ਕੇ ਬਾਅਦ ਵਿੱਚ ਉਹ ਰਕਮ ਕੱਢ ਲਈ। ਪੁਲਿਸ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ ਕਰ ਰਹੀ ਹੈ। ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਕੁ...
ਡਾਇਬਟੀਜ਼ ਲਈ ਪੱਕੇ ਇਲਾਜ ਵੱਲ ਵੱਡੀ ਕਾਮਯਾਬੀ, ਐਮਜ਼ ਵਿੱਚ 30 ਮਰੀਜ਼ ਸਰਜਰੀ ਰਾਹੀਂ ਠੀਕ ਹੋਏ

ਡਾਇਬਟੀਜ਼ ਲਈ ਪੱਕੇ ਇਲਾਜ ਵੱਲ ਵੱਡੀ ਕਾਮਯਾਬੀ, ਐਮਜ਼ ਵਿੱਚ 30 ਮਰੀਜ਼ ਸਰਜਰੀ ਰਾਹੀਂ ਠੀਕ ਹੋਏ

Health
ਏਮਜ਼ ਦਿੱਲੀ ਵਿੱਚ ਸ਼ੂਗਰ ਲਈ ਸਰਜਰੀ ਨੇ ਦਿਖਾਇਆ ਨਵਾਂ ਰਾਹ ਨਵੀਂ ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਜ਼) ਵਿੱਚ ਡਾਕਟਰਾਂ ਨੇ ਟਾਈਪ-2 ਸ਼ੂਗਰ ਦੇ ਇਲਾਜ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਆਮ ਤੌਰ ‘ਤੇ ਇਹ ਮੰਨਿਆ ਜਾਂਦਾ ਹੈ ਕਿ ਇੱਕ ਵਾਰ ਸ਼ੂਗਰ ਹੋ ਜਾਣ ਤੋਂ ਬਾਅਦ ਇਹ ਪੂਰੀ ਜ਼ਿੰਦਗੀ ਰਹਿੰਦੀ ਹੈ ਅਤੇ ਇਸਨੂੰ ਸਿਰਫ਼ ਦਵਾਈ, ਕਸਰਤ ਅਤੇ ਜੀਵਨ-ਸ਼ੈਲੀ ਵਿੱਚ ਬਦਲਾਅ ਰਾਹੀਂ ਹੀ ਕੰਟਰੋਲ ਕੀਤਾ ਜਾ ਸਕਦਾ ਹੈ। ਪਰ ਏਮਜ਼ ਦੇ ਡਾਕਟਰਾਂ ਨੇ ਦੱਸਿਆ ਹੈ ਕਿ ਕੁਝ ਮਰੀਜ਼ਾਂ ਵਿੱਚ ਸਰਜਰੀ ਰਾਹੀਂ ਟਾਈਪ-2 ਸ਼ੂਗਰ ਨੂੰ ਕਾਬੂ ਕਰਨ ਦੇ ਨਾਲ-ਨਾਲ ਕਈ ਮਾਮਲਿਆਂ ਵਿੱਚ ਇਸ ਤੋਂ ਮੁਕਤੀ ਵੀ ਮਿਲ ਸਕਦੀ ਹੈ। ਏਮਜ਼ ਦੇ ਸਰਜਰੀ ਵਿਭਾਗ ਨੇ ਪਿਛਲੇ ਸਾਲ ਬੇਕਾਬੂ ਟਾਈਪ-2 ਸ਼ੂਗਰ ਨਾਲ ਪੀੜਤ 30 ਮਰੀਜ਼ਾਂ ਦੀ ਖਾਸ ਮੈਟਾਬੋਲਿਕ ਸਰਜਰੀ ਕੀਤੀ। ਇਸ ਸਰਜਰੀ ਤੋਂ ਬਾਅਦ ਕਈ ਮਰੀਜ਼ਾਂ ਦੇ ਬਲੱਡ ਸ਼ੂਗਰ ਲੈਵਲ ਆਮ ਹੋ ਗਏ ਅਤੇ ਉਹਨਾਂ ਨੂੰ ਦਵਾਈਆਂ ਦੀ ਲੋੜ ਵੀ ਘੱਟ ਹੋ ਗਈ ਜਾਂ ਖਤਮ ਹੋ ਗਈ। ਡਾਕਟਰਾਂ ਦੇ ਅਨੁਸਾਰ ਇਹ ਤਰੀਕਾ ਉਹਨਾਂ ਮਰੀਜ਼ਾਂ ਲਈ ਖਾਸ ਤੌਰ ‘ਤੇ ਲਾਭਦਾਇਕ ਹੈ ਜਿਨ੍ਹਾਂ ਦੀ ਸ਼ੂ...
“ਮੈਨੂੰ ਹਰਿਆਣਾ ਦਾ ਪੁੱਤ ਸਮਝ ਕੇ ਮਾਫ਼ ਕਰ ਦਿਓ,” ਬਾਦਸ਼ਾਹ ਨੇ ਵੀਡੀਓ ਸਾਂਝੀ ਕਰਕੇ ਮੰਗੀ ਮਾਫ਼ੀ

“ਮੈਨੂੰ ਹਰਿਆਣਾ ਦਾ ਪੁੱਤ ਸਮਝ ਕੇ ਮਾਫ਼ ਕਰ ਦਿਓ,” ਬਾਦਸ਼ਾਹ ਨੇ ਵੀਡੀਓ ਸਾਂਝੀ ਕਰਕੇ ਮੰਗੀ ਮਾਫ਼ੀ

Entertainment
ਨਵੀਂ ਦਿੱਲੀ: ਮਸ਼ਹੂਰ ਰੈਪਰ ਅਤੇ ਗਾਇਕ ਬਾਦਸ਼ਾਹ ਆਪਣੇ ਨਵੇਂ ਹਰਿਆਣਵੀ ਗੀਤ “ਟਟੀਰੀ” ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਗਾਣੇ ਦੇ ਕੁਝ ਬੋਲਾਂ ‘ਤੇ ਲੋਕਾਂ ਵੱਲੋਂ ਇਤਰਾਜ਼ ਜਤਾਉਣ ਤੋਂ ਬਾਅਦ ਇਹ ਮਾਮਲਾ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਚਰਚਾ ਵਿੱਚ ਆ ਗਿਆ। ਵਿਰੋਧ ਵਧਣ ਨਾਲ ਮਾਮਲਾ ਐਫਆਈਆਰ ਤੱਕ ਪਹੁੰਚ ਗਿਆ ਅਤੇ ਹਰਿਆਣਾ ਪੁਲਿਸ ਨੇ ਗਾਇਕ ਖ਼ਿਲਾਫ਼ ਲੁੱਕਆਊਟ ਨੋਟਿਸ ਵੀ ਜਾਰੀ ਕੀਤਾ। ਸਥਿਤੀ ਗੰਭੀਰ ਹੋਣ ‘ਤੇ ਬਾਦਸ਼ਾਹ ਨੇ ਲੋਕਾਂ ਤੋਂ ਮਾਫ਼ੀ ਮੰਗੀ ਹੈ ਅਤੇ ਕਿਹਾ ਕਿ ਉਹ ਆਪਣੇ ਸੰਗੀਤ ਰਾਹੀਂ ਸਿਰਫ਼ ਮਨੋਰੰਜਨ ਕਰਨਾ ਚਾਹੁੰਦਾ ਹੈ, ਕਿਸੇ ਦੀ ਭਾਵਨਾ ਨੂੰ ਠੇਸ ਪਹੁੰਚਾਉਣ ਦਾ ਉਸਦਾ ਕੋਈ ਇਰਾਦਾ ਨਹੀਂ ਸੀ। ਬਾਦਸ਼ਾਹ ਨੇ ਗੀਤ ਦੇ ਬੋਲਾਂ ਅਤੇ ਵਿਜ਼ੂਅਲਜ਼ ਨੂੰ ਲੈ ਕੇ ਪੈਦਾ ਹੋਏ ਵਿਵਾਦ ਲਈ ਜਨਤਕ ਤੌਰ ‘ਤੇ ਮਾਫ਼ੀ ਮੰਗੀ। ਸੋਸ਼ਲ ਮੀਡੀਆ ‘ਤੇ ਜਾਰੀ ਕੀਤੀ ਗਈ ਇੱਕ ਵੀਡੀਓ ਵਿੱਚ ਉਸਨੇ ਕਿਹਾ ਕਿ ਗਾਣੇ ਦੇ ਇੱਕ ਹਿੱਸੇ ਨੇ ਕਈ ਲੋਕਾਂ, ਖ਼ਾਸ ਕਰਕੇ ਹਰਿਆਣਾ ਦੇ ਵਸਨੀਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਸਨੇ ਇਹ ਵੀ ਸਪਸ਼ਟ ਕੀਤਾ ਕਿ ਉਸਦਾ ਕਦੇ ਵੀ ਕਿਸੇ ਨੂੰ ਨਾਰਾਜ਼ ਕਰਨ ਜਾਂ...
ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਈ 3500 ਕਰੋੜ ਦਾ ‘ਸਿੱਖਿਆ ਕ੍ਰਾਂਤੀ 2.0’ ਯੋਜਨਾ ਐਲਾਨੀ: ਹਰਜੋਤ ਸਿੰਘ ਬੈਂਸ

ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਵੱਡੇ ਸੁਧਾਰ ਲਈ 3500 ਕਰੋੜ ਦਾ ‘ਸਿੱਖਿਆ ਕ੍ਰਾਂਤੀ 2.0’ ਯੋਜਨਾ ਐਲਾਨੀ: ਹਰਜੋਤ ਸਿੰਘ ਬੈਂਸ

Uncategorized
ਚੰਡੀਗੜ੍ਹ, 8 ਮਾਰਚ 2026: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਬਦਲਾਅ ਵੱਲ ਇੱਕ ਇਤਿਹਾਸਕ ਕਦਮ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਖੇਤਰ ਲਈ ਰਿਕਾਰਡ 19,279 ਕਰੋੜ ਰੁਪਏ ਦੇ ਬਜਟ ਦਾ ਸਵਾਗਤ ਕੀਤਾ, ਜੋ ਪਿਛਲੇ ਸਾਲ ਦੇ ਮੁਕਾਬਲੇ 7 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਇਸ ਵੱਡੇ ਨਿਵੇਸ਼ ਨਾਲ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਹੋ ਰਹੇ ਮਿਸਾਲੀ ਸੁਧਾਰਾਂ ਨੂੰ ਹੋਰ ਗਤੀ ਮਿਲੇਗੀ ਅਤੇ ਸੂਬਾ ਇੱਕ ਮਜ਼ਬੂਤ ਢਾਂਚਾਗਤ ਸਿੱਖਿਆ ਕ੍ਰਾਂਤੀ ਵੱਲ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਬਾਰੇ ਗੱਲ ਕਰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਲਈ ਇੱਕ ਮਜ਼ਬੂਤ ਰੋਡਮੈਪ ਹੈ, ਜਿਸ ਵਿੱਚ ਨਵੇਂ ਮੌਕਿਆਂ ਅਤੇ ਉੱਤਮਤਾ ਦੇ ਸੁਨੇਹੇ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਸਰਕਾਰ ਆਪਣੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਵਾਅਦੇ ਨੂੰ ਪੂਰੀ ਤਰ੍ਹਾਂ ਹਕੀਕਤ ਵਿੱਚ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਸਕੂਲਾਂ ਦੇ ...
ਪੰਜਾਬ ਦਾ ਬਜਟ ਕਿਸਾਨਾਂ ਲਈ ਖੁਸ਼ਹਾਲੀ ਦੇ ਨਵੇਂ ਮੌਕੇ ਲਿਆਏਗਾ: ਗੁਰਮੀਤ ਖੁੱਡੀਆਂ

ਪੰਜਾਬ ਦਾ ਬਜਟ ਕਿਸਾਨਾਂ ਲਈ ਖੁਸ਼ਹਾਲੀ ਦੇ ਨਵੇਂ ਮੌਕੇ ਲਿਆਏਗਾ: ਗੁਰਮੀਤ ਖੁੱਡੀਆਂ

Uncategorized
ਚੰਡੀਗੜ੍ਹ, 8 ਮਾਰਚ 2026: ਪੰਜਾਬ ਵਿਧਾਨ ਸਭਾ ਵਿੱਚ ਵਿੱਤੀ ਵਰ੍ਹੇ 2026-27 ਲਈ ਪੇਸ਼ ਕੀਤੇ ਬਜਟ ‘ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਹ ਬਜਟ ਖੇਤੀਬਾੜੀ ਅਰਥਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਵੱਲ ਸਰਕਾਰ ਦੀ ਪੱਕੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨ ਭਾਈਚਾਰੇ ਦੀ ਭਲਾਈ ਨੂੰ ਕੇਂਦਰ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ, ਜੋ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕੌਮੀ ਖੁਰਾਕ ਸੁਰੱਖਿਆ ਵਿੱਚ ਪੰਜਾਬ ਦੀ ਅਹਿਮ ਭੂਮਿਕਾ ਨੂੰ ਧਿਆਨ ਵਿੱਚ ਰੱਖਦਿਆਂ ਸੂਬਾ ਸਰਕਾਰ ਵੱਲੋਂ 2026-27 ਦੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਵੱਡੀ ਅਲਾਟਮੈਂਟ ਖੇਤੀਬਾੜੀ ਦੇ ਟਿਕਾਊ ਵਿਕਾਸ ਨੂੰ ਮਜ਼ਬੂਤ ਕਰਨ, ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਭਲਾਈ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ...
ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਰਾਹੀਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤਾ ਸਭ ਤੋਂ ਵੱਡਾ ਚੋਣ ਵਾਅਦਾ ਕੀਤਾ ਪੂਰਾ

ਪੰਜਾਬ ਦੀ ‘ਆਪ’ ਸਰਕਾਰ ਨੇ ਬਜਟ ਰਾਹੀਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤਾ ਸਭ ਤੋਂ ਵੱਡਾ ਚੋਣ ਵਾਅਦਾ ਕੀਤਾ ਪੂਰਾ

Breaking News
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2026–27 ਲਈ 2,60,437 ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ। ਇਹ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪੰਜਵਾਂ ਬਜਟ ਹੈ। ਬਜਟ ਵਿੱਚ ਸੂਬੇ ਦੀ ਆਰਥਿਕਤਾ ਲਈ ਲਗਭਗ 10 ਫੀਸਦੀ ਵਿਕਾਸ ਦਰ ਦਾ ਅਨੁਮਾਨ ਲਗਾਇਆ ਗਿਆ ਹੈ ਅਤੇ ਰਾਜ ਦੀ ਕੁੱਲ ਜੀਐਸਡੀਪੀ ਨੂੰ ਕਰੀਬ 9,80,635 ਕਰੋੜ ਰੁਪਏ ਤੱਕ ਪਹੁੰਚਣ ਦੀ ਉਮੀਦ ਜਤਾਈ ਗਈ ਹੈ। ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੇਸ਼ ਕੀਤੇ ਗਏ ਇਸ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਪਹਿਲ ਕਰਦਿਆਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦੀ ਸ਼ੁਰੂਆਤ ਦਾ ਐਲਾਨ ਕੀਤਾ ਗਿਆ ਹੈ। ਇਸ ਯੋਜਨਾ ਤਹਿਤ ਆਮ ਵਰਗ ਦੀਆਂ ਯੋਗ ਬਾਲਗ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਯੋਜਨਾ ਲਈ ਲਗਭਗ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਅਤੇ ਇਸ ਨਾਲ ਕਰੀਬ 97 ਫੀਸਦੀ ਬਾਲਗ ਮਹਿਲਾਵ...
ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਦੇਣ ਨਾਲ ਨਾਲ ਜੇਲ੍ਹਾਂ ਵਿੱਚ ਵੀ ਵੱਡੇ ਸੁਧਾਰ ਲਿਆਵੇਗਾ: ਲਾਲਜੀਤ ਸਿੰਘ ਭੁੱਲਰ

ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤੀ ਦੇਣ ਨਾਲ ਨਾਲ ਜੇਲ੍ਹਾਂ ਵਿੱਚ ਵੀ ਵੱਡੇ ਸੁਧਾਰ ਲਿਆਵੇਗਾ: ਲਾਲਜੀਤ ਸਿੰਘ ਭੁੱਲਰ

Breaking News
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਆਵਾਜਾਈ ਅਤੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਪੰਜਾਬ ਬਜਟ 2026–27 ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਬਜਟ ਸੂਬੇ ਦੀ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਨਾਲ-ਨਾਲ ਜੇਲ੍ਹ ਪ੍ਰਬੰਧ ਵਿੱਚ ਵੀ ਅਹਿਮ ਸੁਧਾਰ ਲਿਆਵੇਗਾ। ਅੱਜ ਇਥੇ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਇਹ ਬਜਟ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਦੇ ਨਾਲ ਆਵਾਜਾਈ ਅਤੇ ਜੇਲ੍ਹ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸੁਧਾਰਕ ਮੁਹਿੰਮਾਂ ਨੂੰ ਵੀ ਵੱਡਾ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਪਾਰਦਰਸ਼ਤਾ, ਕੁਸ਼ਲ ਪ੍ਰਬੰਧਨ ਅਤੇ ਲੋਕ-ਭਲਾਈ ਨੂੰ ਤਰਜੀਹ ਦਿੰਦੀ ਆ ਰਹੀ ਹੈ ਅਤੇ ਬਜਟ ਵਿੱਚ ਕੀਤੇ ਪ੍ਰਬੰਧ ਇਸ ਪ੍ਰਕਿਰਿਆ ਨੂੰ ਹੋਰ ਤੇਜ਼ ਕਰਨਗੇ। ਆਵਾਜਾਈ ਵਿਭਾਗ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਸ. ਭੁੱਲਰ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਸਰਕਾਰ ਨੇ ਜਨਤਕ ਆਵਾਜਾਈ ਪ੍ਰਣਾਲੀ ਨੂੰ ਆਧੁਨਿਕ ਬਣ...
ਵਾਅਦਾ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਪੰਡੋਰੀ, ਉੱਗੋਕੇ

ਵਾਅਦਾ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਦਾ ਐਲਾਨ: ਪੰਡੋਰੀ, ਉੱਗੋਕੇ

Breaking News
ਬਰਨਾਲਾ, 8 ਮਾਰਚ 2026: ਵਿਧਾਇਕ ਹਲਕਾ ਮਹਿਲ ਕਲਾਂ ਸ. ਕੁਲਵੰਤ ਸਿੰਘ ਪੰਡੋਰੀ ਅਤੇ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਵਿੱਤ ਮੰਤਰੀ ਵਲੋਂ “ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ” ਔਰਤਾਂ ਲਈ ਵੱਡਾ ਤੋਹਫ਼ਾ ਹੈ ਜੋ ਕਿ ਸੂਬੇ ਦੀਆਂ ਔਰਤਾਂ ਦੀ ਆਰਥਿਕ ਖੁਸ਼ਹਾਲੀ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਓਹਨਾਂ ਕਿਹਾ ਕਿ ਇਸ ਤਹਿਤ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ ਹੈ ਜਿਸ ਨਾਲ ਸੂਬਾ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਨਿਭਾਏ ਹਨ। ਓਹਨਾਂ ਕਿਹਾ ਕਿ ਅੱਜ ਜ਼ਿਲ੍ਹਾ ਬਰਨਾਲਾ ਦੇ ਤਿੰਨੇ ਹਲਕਿਆਂ ਵਿੱਚ ਔਰਤਾਂ ਨੇ ਸਕਰੀਨਾਂ ਰਾਹੀਂ ਇਹ ਬਜਟ ਸੈਸ਼ਨ ਦਾ ਸਿੱਧਾ ਪ੍ਰਸਾਰਨ ਦੇਖਿਆ ਅਤੇ ਜਿਵੇਂ ਹੀ ਵਿੱਤ ਮੰਤਰੀ ਪੰਜਾਬ ਵਲੋਂ ਇਹ ਐਲਾਨ ਕੀਤਾ ਗਿਆ, ਸਾਰੀਆਂ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਸਭ ਨੇ ਸਰਕਾਰ ਵਲੋਂ ਲਿਆਂਦੀ ਇਸ ਯੋਜਨਾ ਦਾ ਸਵਾਗਤ ਕੀਤਾ। ਇਸ ਮੌਕੇ ਚੇਅਰਮੈਨ ਜ...
ਪੰਜਾਬ ਬਜਟ 2026-27; ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਕੀਤਾ ਗਿਆ ਤਿਆਰ : ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ

ਪੰਜਾਬ ਬਜਟ 2026-27; ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਅਗਲੇ 10 ਸਾਲਾਂ ਦਾ ਵਿਸ਼ੇਸ਼ ਰੋਡਮੈਪ ਕੀਤਾ ਗਿਆ ਤਿਆਰ : ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ

Uncategorized
ਚੰਡੀਗੜ੍ਹ, 8 ਮਾਰਚ 2026: ਪੰਜਾਬ ਦੇ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਬਜਟ ਵਿੱਚ ਬਾਗ਼ਬਾਨੀ ਖੇਤਰ ਲਈ ਕੀਤੀਆਂ ਘੋਸ਼ਣਾਵਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਬਾਗ਼ਬਾਨੀ ਖੇਤਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਗਲੇ ਦਸ ਸਾਲਾਂ ਲਈ ਖਾਸ ਰੋਡਮੈਪ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਸੂਬੇ ਵਿੱਚ ਬਾਗ਼ਬਾਨੀ ਖੇਤਰ ਨੂੰ ਨਵਾਂ ਉਤਸ਼ਾਹ ਅਤੇ ਤੇਜ਼ੀ ਮਿਲੇਗੀ। ਮੰਤਰੀ ਨੇ ਦੱਸਿਆ ਕਿ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਬਾਗ਼ਬਾਨੀ ਨੂੰ ਪ੍ਰੋਤਸਾਹਿਤ ਕਰਨ ਲਈ ਪੰਜਾਬ ਸਰਕਾਰ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦੇ ਪ੍ਰੋਜੈਕਟ ਅਗਲੇ ਦਸ ਸਾਲਾਂ ਦੌਰਾਨ ਲਾਗੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਮੌਸਮੀ ਤਬਦੀਲੀਆਂ ਦੇ ਮੱਦੇਨਜ਼ਰ ਉੱਚ ਮੁੱਲ ਵਾਲੀਆਂ ਬਾਗ਼ਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨ ਅਤੇ ਖੇਤੀ ਨੂੰ ਹੋਰ ਲਾਭਕਾਰੀ ਬਣਾਉਣ ਲਈ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਮੋਹਿੰਦਰ ਭਗਤ ਨੇ ਬਜਟ ਵਿੱਚ ਮਹਿਲਾਵਾਂ ਦੀ ਭਲਾਈ ਲਈ ਕੀਤੀਆਂ ਪਹਿਲਕਦਮੀਆਂ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ...
ਪੰਜਾਬ ਦਾ ਬਜਟ 2026-27 ਬੱਚਿਆਂ ਦੇ ਉਜਲੇ ਅਤੇ ਸੁਨਿਹਰੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਤਿਆਰ: ਹਰਜੋਤ ਬੈਂਸ

ਪੰਜਾਬ ਦਾ ਬਜਟ 2026-27 ਬੱਚਿਆਂ ਦੇ ਉਜਲੇ ਅਤੇ ਸੁਨਿਹਰੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਤਿਆਰ: ਹਰਜੋਤ ਬੈਂਸ

Breaking News
ਚੰਡੀਗੜ੍ਹ, 8 ਮਾਰਚ 2026: ਪੰਜਾਬ ਬਜਟ 2026-27 ਨੂੰ ਸਕਾਰਾਤਮਕ ਤਬਦੀਲੀ ਅਤੇ ਇਤਿਹਾਸਕ ਕਦਮ ਕਰਾਰ ਦਿੰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਿੱਖਿਆ ਖੇਤਰ ਲਈ 19,279 ਕਰੋੜ ਰੁਪਏ ਦੇ ਰਿਕਾਰਡ ਬਜਟ ਦੀ ਪ੍ਰਸ਼ੰਸਾ ਕੀਤੀ, ਜੋ ਪਿਛਲੇ ਸਾਲ ਦੇ ਮੁਕਾਬਲੇ 7 ਫੀਸਦੀ ਵੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਮਿਸਾਲੀ ਸੁਧਾਰਾਂ ਕਾਰਨ ਸੂਬੇ ਦੀ ਸਿੱਖਿਆ ਪ੍ਰਣਾਲੀ ਤੇਜ਼ੀ ਨਾਲ ਢਾਂਚਾਗਤ ਬਦਲਾਅ ਵੱਲ ਅੱਗੇ ਵਧ ਰਹੀ ਹੈ। ਪੰਜਾਬ ਵਿਧਾਨ ਸਭਾ ਵਿੱਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਬਜਟ ਬਾਰੇ ਗੱਲ ਕਰਦਿਆਂ ਬੈਂਸ ਨੇ ਕਿਹਾ ਕਿ ਇਹ ਬਜਟ ਪੰਜਾਬ ਦੇ ਭਵਿੱਖ ਲਈ ਤਿਆਰ ਕੀਤਾ ਗਿਆ ਇੱਕ ਮਹੱਤਵਪੂਰਨ ਖਾਕਾ ਹੈ, ਜਿਸ ਵਿੱਚ ਨਵੇਂ ਮੌਕੇ ਅਤੇ ਉਤਕ੍ਰਿਸ਼ਟਤਾ ਦੇ ਰਸਤੇ ਖੁੱਲਦੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ‘ਪੰਜਾਬ ਸਿੱਖਿਆ ਕ੍ਰਾਂਤੀ’ ਦੇ ਵਾਅਦੇ ਨੂੰ ਹਕੀਕਤ ਵਿੱਚ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਸਕੂਲੀ ਅਕਾਦਮਿਕ ਨਤੀਜਿਆਂ ਵਿੱਚ ਦੇਸ਼ ਪੱਧਰ ‘ਤੇ ਅੱਗੇ ਰਹਿ ਕੇ ਵੱਡੀ ਪ੍ਰਾਪਤੀ ਕੀਤੀ ਹੈ ਅਤੇ ਇਹ ਬਜਟ ਵ...