ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਮੁਲਾਕਾਤ ਕਰਦੇ ਹੋਏ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਤੁਰੰਤ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਅਪੀਲ
ਚੰਡੀਗੜ੍ਹ / ਨਵੀਂ ਦਿੱਲੀ, 3 ਮਾਰਚ 2026 : ਮੱਧ ਪੂਰਬ ਵਿੱਚ ਵਧ ਰਹੇ ਤਣਾਅ ਕਾਰਨ ਵੱਡੀ ਗਿਣਤੀ ਵਿੱਚ ਪੰਜਾਬੀਆਂ ਦੇ ਫਸ ਜਾਣ ਨੂੰ ਧਿਆਨ ਵਿੱਚ ਰੱਖਦਿਆਂ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਤੁਰੰਤ ਵਾਪਸੀ ਲਈ ਬਚਾਅ ਉਡਾਣਾਂ ਅਤੇ ਵਿਸ਼ੇਸ਼ ਜਹਾਜ਼ ਚਲਾਉਣ ਦੇ ਨਾਲ-ਨਾਲ ਵਧੇ ਹੋਏ ਹਵਾਈ ਕਿਰਾਏ ‘ਤੇ ਰੋਕ ਲਗਾਉਣ ਦੀ ਮੰਗ ਰੱਖੀ। ਉਨ੍ਹਾਂ ਕਿਹਾ ਕਿ ਉਡਾਣਾਂ ਨੂੰ ਜਲਦ ਤੋਂ ਜਲਦ ਮੁੜ ਚਾਲੂ ਕਰਕੇ ਖਾਸ ਨਿਕਾਸੀ ਸੇਵਾਵਾਂ ਸ਼ੁਰੂ ਕਰਨਾ ਸਮੇਂ ਦੀ ਲੋੜ ਹੈ ਅਤੇ ਸੰਕਟ ਦੇ ਇਸ ਦੌਰਾਨ ਸਾਡੇ ਲੋਕਾਂ ਨੂੰ ਅਣਦੇਖਾ ਨਹੀਂ ਕੀਤਾ ਜਾ ਸਕਦਾ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੱਧ ਪੂਰਬ ਦੇ ਦੇਸ਼ਾਂ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਵਸਦੇ ਅਤੇ ਕੰਮ ਕਰਦੇ ਹਨ। ਕਈ ਨਿਯਮਤ ਉਡਾਣਾਂ ਰੱਦ ਹੋਣ ਕਾਰਨ ਬਹੁਤ ਸਾਰੇ ਐਨਆਰਆਈ ਉੱਥੇ ਫਸੇ ਹੋਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਇੱਥੇ ਚਿੰਤਾ ਵਿੱਚ ਹਨ। ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੁਰੱਖਿਅਤ ਰੂਟਾਂ ‘ਤੇ ਹਵ...








