Sunday, May 24Punjabi People

Tag: Punjabi People

ਗੁਰਦਾਸਪੁਰ ਕਤਲ ਕਾਂਡ: ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਾਮਲੇ ‘ਚ ਤੀਜਾ ਆਰੋਪੀ ਗ੍ਰਿਫ਼ਤਾਰ

ਗੁਰਦਾਸਪੁਰ ਕਤਲ ਕਾਂਡ: ਪੁਲਿਸ ਮੁਲਾਜ਼ਮਾਂ ਦੀ ਹੱਤਿਆ ਮਾਮਲੇ ‘ਚ ਤੀਜਾ ਆਰੋਪੀ ਗ੍ਰਿਫ਼ਤਾਰ

Uncategorized
ਗੁਰਦਾਸਪੁਰ ਦੋਹਰਾ ਕਤਲ ਕਾਂਡ ਵਿੱਚ ਪੁਲਿਸ ਨੂੰ ਵੱਡੀ ਕਾਮਯਾਬੀ ਅੰਮ੍ਰਿਤਸਰ, 27 ਫਰਵਰੀ 2026:  ਗੁਰਦਾਸਪੁਰ ਦੇ ਸਰਹੱਦੀ ਇਲਾਕੇ ਦੋਰੰਗਲਾ ਵਿੱਚ ਆਦੀਆਂ ਚੌਕੀ ‘ਤੇ ਤਾਇਨਾਤ ਦੋ ਪੁਲਿਸ ਮੁਲਾਜ਼ਮਾਂ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸਫਲਤਾ ਹਾਸਲ ਹੋਈ ਹੈ। ਪੁਲਿਸ ਵੱਲੋਂ ਨਾਮਜ਼ਦ ਕੀਤੇ ਗਏ ਤਿੰਨ ਦੋਸ਼ੀਆਂ ਵਿੱਚੋਂ ਤੀਜੇ ਆਰੋਪੀ ਇੰਦਰਜੀਤ ਸਿੰਘ, ਜੋ ਲੰਮੇ ਸਮੇਂ ਤੋਂ ਫਰਾਰ ਚੱਲ ਰਿਹਾ ਸੀ, ਨੂੰ ਅੱਜ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਨਾਲ ਹੀ ਇਸ ਸਨਸਨੀਖੇਜ਼ ਦੋਹਰੇ ਕਤਲ ਮਾਮਲੇ ਵਿੱਚ ਸ਼ਾਮਲ ਤਿੰਨਾਂ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਵਿੱਚੋਂ ਇੱਕ ਦੋਸ਼ੀ ਦੀ ਪੁਲਿਸ ਨਾਲ ਮੁਕਾਬਲੇ ਦੌਰਾਨ ਮੌਤ ਹੋ ਗਈ ਸੀ। ਇਹ ਵਾਰਦਾਤ 21 ਫਰਵਰੀ ਦੀ ਰਾਤ ਨੂੰ ਵਾਪਰੀ ਸੀ, ਜਦੋਂ ਦੋਰੰਗਲਾ ਖੇਤਰ ਦੀ ਆਦੀਆਂ ਚੌਕੀ ‘ਤੇ ਡਿਊਟੀ ਕਰ ਰਹੇ ਪੁਲਿਸ ਕਰਮਚਾਰੀ ਗੁਰਨਾਮ ਸਿੰਘ ਅਤੇ ਅਸ਼ੋਕ ਕੁਮਾਰ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹਤਿਆ ਕਰ ਦਿੱਤਾ ਸੀ। ਇਸ ਘਟਨਾ ਨਾਲ ਨਾ ਸਿਰਫ਼ ਜ਼ਿਲ੍ਹੇ ਵਿੱਚ ਹੜਕੰਪ ਮਚ ਗਿਆ ਸੀ, ਸਗੋਂ ਸੂਬੇ ਭਰ ...
ਸੱਚ ਅਤੇ ਇਮਾਨਦਾਰੀ ਦੀ ਸ਼ਾਨਦਾਰ ਜਿੱਤ, ਅਦਾਲਤੀ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ: ਹਰਜੋਤ ਬੈਂਸ

ਸੱਚ ਅਤੇ ਇਮਾਨਦਾਰੀ ਦੀ ਸ਼ਾਨਦਾਰ ਜਿੱਤ, ਅਦਾਲਤੀ ਫੈਸਲੇ ਨੇ ਤਾਨਾਸ਼ਾਹੀ ਤਾਕਤਾਂ ਨੂੰ ਕਰਾਰਾ ਜਵਾਬ ਦਿੱਤਾ: ਹਰਜੋਤ ਬੈਂਸ

Breaking News
ਚੰਡੀਗੜ੍ਹ, 27 ਫਰਵਰੀ 2026: ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਦਾਲਤ ਵੱਲੋਂ ਬਰੀ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ ਸੱਚ ਅਤੇ ਇਮਾਨਦਾਰੀ ਦੀ ਇਤਿਹਾਸਕ ਜਿੱਤ ਵਜੋਂ ਯਾਦ ਰੱਖਿਆ ਜਾਵੇਗਾ। ਮੰਤਰੀ ਬੈਂਸ ਨੇ ਭਾਜਪਾ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਦਾਲਤੀ ਫ਼ੈਸਲਾ ਸਾਬਤ ਕਰਦਾ ਹੈ ਕਿ ਜਾਂਚ ਏਜੰਸੀਆਂ ਕੋਲ ਕੋਈ ਪੱਕਾ ਸਬੂਤ ਨਹੀਂ ਸੀ। ਉਨ੍ਹਾਂ ਦੱਸਿਆ ਕਿ ਵਿਰੋਧੀਆਂ ਵੱਲੋਂ 100 ਕਰੋੜ ਦੇ ਕਥਿਤ ਘੁਟਾਲੇ ਦਾ ਵੱਡਾ ਦਾਅਵਾ ਕੀਤਾ ਗਿਆ, ਪਰ ਹਕੀਕਤ ਵਿੱਚ ਇੱਕ ਪੈਸਾ ਵੀ ਬਰਾਮਦ ਨਹੀਂ ਹੋਇਆ। ਇਸ ਨਾਲ ਇਹ ਗੱਲ ਸਪਸ਼ਟ ਹੋ ਗਈ ਕਿ ਪੂਰਾ ਮਾਮਲਾ ਅਰਵਿੰਦ ਕੇਜਰੀਵਾਲ ਦੀ ਵਧ ਰਹੀ ਲੋਕਪ੍ਰਿਯਤਾ ਨੂੰ ਰੋਕਣ ਲਈ ਰਚਿਆ ਗਿਆ ਸਿਆਸੀ ਜਾਲ ਸੀ। ਜਾਂਚ ਏਜੰਸੀਆਂ ਨੂੰ ਸਿਆਸੀ ਹਥਿਆਰ ਵਜੋਂ ਵਰਤਿਆ ਗਿਆ, ਜੋ ਅੱਜ ਅਦਾਲਤ ਦੇ ਫ਼ੈਸਲੇ ਨਾਲ ...
ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਬੈਠਕ — ਡਾ. ਬਲਜੀਤ ਕੌਰ

ਖੁਰਾਕ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਮਹੱਤਵਪੂਰਨ ਬੈਠਕ — ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 27 ਫਰਵਰੀ 2026: ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਪਹਲ ‘ਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਇੱਕ ਅਹਿਮ ਬੈਠਕ ਆਯੋਜਿਤ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਖੁਰਾਕ ਸੁਰੱਖਿਆ, ਪੋਸ਼ਣ ਅਤੇ ਸਮਾਜਿਕ ਭਲਾਈ ਨਾਲ ਸੰਬੰਧਤ ਯੋਜਨਾਵਾਂ ਦੀ ਕਾਰਗੁਜ਼ਾਰੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਮਜ਼ਬੂਤ ਬਣਾਉਣਾ ਸੀ। ਮੀਟਿੰਗ ਵਿੱਚ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਬਾਲ ਮੁਕੰਦ ਸ਼ਰਮਾ ਅਤੇ ਮੈਂਬਰ ਸ਼੍ਰੀ ਵਿਜੇ ਦੱਤ ਅਤੇ ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ ਦੀ ਅਗਵਾਈ ਹੇਠ ਵਫ਼ਦ ਸ਼ਾਮਲ ਹੋਇਆ। ਇਸ ਮੌਕੇ ਸਮਾਜਿਕ ਸੁਰੱਖਿਆ ਵਿਭਾਗ ਦੇ ਸਕੱਤਰ ਸ਼੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ., ਅਤੇ ਡਾਇਰੈਕਟਰ ਸ੍ਰੀਮਤੀ ਸ਼ੇਨਾ ਅਗਰਵਾਲ, ਆਈ.ਏ.ਐਸ., ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਡਾ. ਬਲਜੀਤ ਕੌਰ ਨੇ ਮੀਟਿੰਗ ਦੌਰਾਨ ਖੁਰਾਕ ਅਤੇ ਪੋਸ਼ਣ ਸੁਰੱਖਿਆ ਨਾਲ ਜੁੜੇ ਮਾਮਲਿਆਂ ‘ਤੇ ਵਿਸਥਾਰਪੂਰਵਕ ਚਰਚਾ ਕਰਦਿਆਂ ਕਿਹਾ ਕਿ ਸਰਕਾਰ ਦੀ ਖੁਰਾਕ ਸੁਰੱਖਿਆ ਯੋਜਨਾ ਤਹਿਤ ਯੋਗ ਸੰਸਥਾਵਾਂ ਨੂੰ ਪ੍ਰਤੀ ਵਿਅਕਤੀ ਪ੍ਰਤੀ ਮਹੀਨਾ 15 ਕ...
ਰੇਡ ਕੋਰੀਡੋਰ ਉੱਤੇ ਡੁੱਬਦਾ ਸੂਰਜ

ਰੇਡ ਕੋਰੀਡੋਰ ਉੱਤੇ ਡੁੱਬਦਾ ਸੂਰਜ

National News
ਭਾਰਤ ਵਿੱਚ ਦਹਾਕਿਆਂ ਤੋਂ ਚੱਲ ਰਹੀ Communist Party of India-Maoist (CPI-Maoist) ਬਗਾਵਤ, ਜਿਸਨੂੰ ਕਦੇ ਦੇਸ਼ ਦੀ “ਸਭ ਤੋਂ ਵੱਡੀ ਅੰਦਰੂਨੀ ਸੁਰੱਖਿਆ ਚੁਣੌਤੀ” ਕਿਹਾ ਜਾਂਦਾ ਸੀ, ਹੁਣ ਇੱਕ ਇਤਿਹਾਸਕ ਮੋੜ ‘ਤੇ ਪਹੁੰਚ ਗਈ ਹੈ। 22 ਫਰਵਰੀ 2026 ਨੂੰ ਥਿੱਪਰੀ ਤਿਰੁਪਤੀ ਉਰਫ਼ ਦੇਵਜੀ ਉਰਫ਼ ਦੇਵੁਜੀ ਉਰਫ਼ ਦੇਓਜੀ ਉਰਫ਼ ਸੰਜੀਵ ਉਰਫ਼ ਸੰਜੀਵ ਉਰਫ਼ ਚੇਤਨ ਉਰਫ਼ ਰਮੇਸ਼ ਉਰਫ਼ ਕੁੰਮਾ ਉਰਫ਼ ਸ਼ੰਕਰ ਉਰਫ਼ ਸ਼ੇਸ਼ੂ ਉਰਫ਼ ਜਗਨ ਉਰਫ਼ ਸੁਧਰਸ਼ਨ ਉਰਫ਼ ਦੇਵੰਨਾ (60), ਜੋ ਕਿ CPI-ਮਾਓਵਾਦੀ ਦਾ ਜਨਰਲ ਸਕੱਤਰ, ਰਣਨੀਤਿਕਾਰ ਅਤੇ ਸੈਂਟਰਲ ਮਿਲਟਰੀ ਕਮਿਸ਼ਨ (CMC) ਦਾ ਮੁਖੀ ਸੀ, ਨੇ ਤੇਲੰਗਾਨਾ ਪੁਲਿਸ ਅੱਗੇ ਸਰੰਡਰ ਕਰ ਦਿੱਤਾ। ਉਸਦਾ ਸਰੰਡਰ ਦਹਾਕਿਆਂ ਵਿੱਚ ਇਸ ਬਗਾਵਤ ਲਈ ਸਭ ਤੋਂ ਵੱਡੇ ਝਟਕਿਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਵੱਖ-ਵੱਖ ਰਿਪੋਰਟਾਂ ਅਨੁਸਾਰ, ਦੇਵਜੀ ਅਤੇ ਮੱਲਾ ਰਾਜੀ ਰੈੱਡੀ ਉਰਫ਼ ਸੰਗਰਾਮ (76), ਜੋ ਕਿ ‘ਸੈਂਟਰਲ ਕਮੇਟੀ (CC)’ ਅਤੇ ‘ਪੋਲਿਟਬਿਊਰੋ’ ਦੇ ਮੈਂਬਰ ਸਨ, ਨੇ 21 ਕੈਡਰਾਂ ਸਮੇਤ ਤੇਲੰਗਾਨਾ ਪੁਲਿਸ ਦੇ ਸਪੈਸ਼ਲ ਇੰਟੈਲੀਜੈਂਸ ਬਿਊਰੋ (SIB) ਅੱਗੇ ਸਰੰਡਰ ਕੀਤਾ। ਦੇਵਜੀ ਦਾ ...
ਹੁਣ ਹਵਾਈ ਟਿਕਟ ਰੱਦ ਕਰਨ ’ਤੇ ਨਹੀਂ ਲੱਗੇਗਾ ਕੋਈ ਕਟੌਤੀ ਚਾਰਜ, DGCA ਨੇ ਰਿਫੰਡ ਨਿਯਮਾਂ ਵਿੱਚ ਕੀਤਾ ਮਹੱਤਵਪੂਰਨ ਸੋਧ

ਹੁਣ ਹਵਾਈ ਟਿਕਟ ਰੱਦ ਕਰਨ ’ਤੇ ਨਹੀਂ ਲੱਗੇਗਾ ਕੋਈ ਕਟੌਤੀ ਚਾਰਜ, DGCA ਨੇ ਰਿਫੰਡ ਨਿਯਮਾਂ ਵਿੱਚ ਕੀਤਾ ਮਹੱਤਵਪੂਰਨ ਸੋਧ

National News
ਨਵੀਂ ਦਿੱਲੀ, 26 ਫਰਬਰੀ 2026: ਸਿਵਲ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (DGCA) ਵੱਲੋਂ ਰਿਫੰਡ ਨਿਯਮਾਂ ਵਿੱਚ ਮਹੱਤਵਪੂਰਨ ਸੋਧ ਕੀਤੀ ਗਈ ਹੈ, ਜਿਸ ਨਾਲ ਹਵਾਈ ਯਾਤਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਹੁਣ ਯਾਤਰੀ ਬੁਕਿੰਗ ਤੋਂ 48 ਘੰਟਿਆਂ ਦੇ ਅੰਦਰ ਆਪਣੀ ਟਿਕਟ ਬਿਨਾਂ ਕਿਸੇ ਵਾਧੂ ਫੀਸ ਦੇ ਰੱਦ ਜਾਂ ਤਬਦੀਲ ਕਰ ਸਕਦੇ ਹਨ, ਪਰ ਇਸ ਲਈ ਕੁਝ ਨਿਰਧਾਰਤ ਸ਼ਰਤਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। ਸੋਧੇ ਗਏ ਸਿਵਲ ਹਵਾਬਾਜ਼ੀ ਨਿਯਮਾਂ ਅਨੁਸਾਰ, ਜੇਕਰ ਟਿਕਟ ਸਿੱਧੇ ਏਅਰਲਾਈਨ ਦੀ ਵੈੱਬਸਾਈਟ ਤੋਂ ਖਰੀਦੀ ਗਈ ਹੋਵੇ ਅਤੇ ਨਾਮ ਵਿੱਚ ਗਲਤੀ ਦੀ ਜਾਣਕਾਰੀ ਬੁਕਿੰਗ ਤੋਂ 24 ਘੰਟਿਆਂ ਦੇ ਅੰਦਰ ਦੇ ਦਿੱਤੀ ਜਾਵੇ, ਤਾਂ ਏਅਰਲਾਈਨ 24 ਘੰਟਿਆਂ ਦੇ ਅੰਦਰ ਨਾਮ ਸੋਧਣ ਲਈ ਕੋਈ ਵਾਧੂ ਚਾਰਜ ਨਹੀਂ ਲਵੇਗੀ। DGCA ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਟ੍ਰੈਵਲ ਏਜੰਟਾਂ ਜਾਂ ਆਨਲਾਈਨ ਪੋਰਟਲਾਂ ਰਾਹੀਂ ਖਰੀਦੀਆਂ ਗਈਆਂ ਟਿਕਟਾਂ ਦੇ ਰਿਫੰਡ ਲਈ ਵੀ ਆਖਰੀ ਜ਼ਿੰਮੇਵਾਰੀ ਏਅਰਲਾਈਨ ਦੀ ਹੀ ਹੋਵੇਗੀ, ਕਿਉਂਕਿ ਏਜੰਟ ਉਨ੍ਹਾਂ ਦੇ ਅਧਿਕ੍ਰਿਤ ਪ੍ਰਤੀਨਿਧੀ ਹੁੰਦੇ ਹਨ। ਏਅਰਲਾਈਨਾਂ ਨੂੰ ਯਕੀਨੀ ਬਣਾਉਣਾ ਹੋਵੇਗਾ ਕਿ ਰਿਫੰਡ ਦੀ ਪ੍ਰਕਿਰ...
ਗੁਰਮੀਤ ਸਿੰਘ ਖੁੱਡੀਆਂ ਦੀ ਪਹਿਲਕਦਮੀ ਹੇਠ ਸੀਡ ਸਰਟੀਫਿਕੇਸ਼ਨ ਅਧਿਕਾਰੀਆਂ ਨੂੰ 40 ਟੈਬਲੇਟ ਮੁਹੱਈਆ, ਸਾਥੀ ਪੋਰਟਲ ਕਾਰਜ ਹੋਣਗੇ ਹੋਰ ਪ੍ਰਭਾਵਸ਼ਾਲੀ

ਗੁਰਮੀਤ ਸਿੰਘ ਖੁੱਡੀਆਂ ਦੀ ਪਹਿਲਕਦਮੀ ਹੇਠ ਸੀਡ ਸਰਟੀਫਿਕੇਸ਼ਨ ਅਧਿਕਾਰੀਆਂ ਨੂੰ 40 ਟੈਬਲੇਟ ਮੁਹੱਈਆ, ਸਾਥੀ ਪੋਰਟਲ ਕਾਰਜ ਹੋਣਗੇ ਹੋਰ ਪ੍ਰਭਾਵਸ਼ਾਲੀ

Breaking News
ਚੰਡੀਗੜ੍ਹ, 26 ਫ਼ਰਵਰੀ 2026: ਬੀਜ ਪ੍ਰਮਾਣੀਕਰਣ ਪ੍ਰਕਿਰਿਆ ਨੂੰ ਹੋਰ ਪਾਰਦਰਸ਼ੀ ਅਤੇ ਤੇਜ਼ ਬਣਾਉਣ ਵਾਸਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਫੀਲਡ ਸਟਾਫ ਨੂੰ ਟੈਬਲੇਟ ਮੁਹੱਈਆ ਕਰਵਾਉਣ ਦਾ ਮਹੱਤਵਪੂਰਨ ਫ਼ੈਸਲਾ ਕੀਤਾ ਹੈ, ਤਾਂ ਜੋ ਸਾਥੀ ਪੋਰਟਲ ਸਬੰਧੀ ਸਾਰਾ ਕੰਮ ਪੂਰੀ ਤਰ੍ਹਾਂ ਆਨਲਾਈਨ ਕੀਤਾ ਜਾ ਸਕੇ। ਵਿਭਾਗ ਵਿੱਚ ਸੰਪੂਰਨ ਡਿਜੀਟਲ ਪ੍ਰਣਾਲੀ ਲਾਗੂ ਕਰਨ ਵੱਲ ਇਸ ਕਦਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਬੀਜ ਪ੍ਰਮਾਣੀਕਰਣ ਅਧਿਕਾਰੀਆਂ ਅਤੇ ਸਹਾਇਕਾਂ ਨੂੰ 40 ਟੈਬਲੇਟ ਵੰਡੇ।ਮੰਤਰੀ ਨੇ ਕਿਹਾ ਕਿ ਫੀਲਡ ਅਧਿਕਾਰੀਆਂ ਨੂੰ ਟੈਬਲੇਟ ਦੇਣ ਨਾਲ ਕਾਗਜ਼ੀ ਕਾਰਵਾਈ ਘੱਟੇਗੀ, ਜਵਾਬਦੇਹੀ ਵਧੇਗੀ ਅਤੇ ਨਿਰੀਖਣ ਦੌਰਾਨ ਖੇਤਾਂ ਤੋਂ ਸਿੱਧਾ ਡਿਜੀਟਲ ਡਾਟਾ ਇਕੱਠਾ ਕਰਨਾ ਆਸਾਨ ਹੋਵੇਗਾ। ਉਨ੍ਹਾਂ ਦੱਸਿਆ ਕਿ ਜੀ.ਪੀ.ਐਸ. ਤਕਨਾਲੋਜੀ ਰਾਹੀਂ ਖੇਤ ਦੀ ਸਹੀ ਭੂਗੋਲਿਕ ਸਥਿਤੀ ਦਰਜ ਕੀਤੀ ਜਾ ਸਕੇਗੀ ਅਤੇ ਮੌਕੇ ’ਤੇ ਤੁਰੰਤ ਤਸਵੀਰਾਂ ਅਪਲੋਡ ਕਰਕੇ ਫ਼ਸਲ ਦੀ ਅਸਲ ਹਾਲਤ ਨੂੰ ਅਧਿਕਾਰਤ ਰਿਪੋਰਟ ਵਿੱਚ ਸ਼ਾਮਲ ਕੀਤਾ ਜਾਵੇਗਾ। ਡਿਜੀਟ...
ਪੰਜਾਬ ਵਿੱਚ ਕਰੱਸ਼ਰ ਮਾਲਕਾਂ ਨੂੰ ਰਾਹਤ, ਬਰਿੰਦਰ ਕੁਮਾਰ ਗੋਇਲ ਨੇ ਮਾਈਨਿੰਗ ਸਾਈਟਾਂ ਦਾ ਕੀਤਾ ਆਰੰਭ

ਪੰਜਾਬ ਵਿੱਚ ਕਰੱਸ਼ਰ ਮਾਲਕਾਂ ਨੂੰ ਰਾਹਤ, ਬਰਿੰਦਰ ਕੁਮਾਰ ਗੋਇਲ ਨੇ ਮਾਈਨਿੰਗ ਸਾਈਟਾਂ ਦਾ ਕੀਤਾ ਆਰੰਭ

Breaking News
ਚੰਡੀਗੜ੍ਹ, 26 ਫ਼ਰਵਰੀ 2026: ਖਣਨ ਖੇਤਰ ਵਿੱਚ ਪਾਰਦਰਸ਼ਤਾ ਵਧਾਉਣ ਅਤੇ ਨਿਯਮਬੱਧ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਸੂਬੇ ਵਿੱਚ ਕਰੱਸ਼ਰ-ਓਨਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ) ਦੀ ਸ਼ੁਰੂਆਤ ਕੀਤੀ। ਪਠਾਨਕੋਟ ਜ਼ਿਲ੍ਹੇ ਵਿੱਚ ਸਥਿਤ ਇਨ੍ਹਾਂ ਸਾਈਟਾਂ ਦੇ ਆਗਾਜ਼ ਮੌਕੇ ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਰੇਤ ਅਤੇ ਹੋਰ ਖਣਿਜਾਂ ਦੀ ਬਾਜ਼ਾਰ ਵਿੱਚ ਪ੍ਰਚੁਰ ਉਪਲਬਧਤਾ ਯਕੀਨੀ ਬਣੇਗੀ ਅਤੇ ਗੈਰ-ਕਾਨੂੰਨੀ ਮਾਈਨਿੰਗ ’ਤੇ ਪ੍ਰਭਾਵਸ਼ਾਲੀ ਰੋਕ ਲੱਗੇਗੀ। ਇਸ ਮੌਕੇ ਮੰਤਰੀ ਜੀ ਦੀ ਹਾਜ਼ਰੀ ਵਿੱਚ ਕਰੱਸ਼ਰ ਮਾਲਕਾਂ, ਜ਼ਮੀਨ ਮਾਲਕਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਦੋ ਸੀ.ਆਰ.ਐਮ.ਐਸ ਲਈ ਸਮਝੌਤਿਆਂ ’ਤੇ ਦਸਤਖ਼ਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਹ ਦੋਵੇਂ ਸਾਈਟਾਂ ਕੁੱਲ 4.46 ਹੈਕਟੇਅਰ ਖੇਤਰ ਵਿੱਚ ਫੈਲੀਆਂ ਹੋਣਗੀਆਂ। ਇਸ ਪਹਲ ਨਾਲ ਮਨਜ਼ੂਰਸ਼ੁਦਾ ਮਾਈਨਿੰਗ ਯੋਜਨਾਵਾਂ ਅਤੇ ਵਾਤਾਵਰਣ ਮਿਆਰਾਂ ਅਨੁਸਾਰ ਰਜਿਸਟਰਡ ਕਰੱਸ਼ਰ ਯੂਨਿਟ ਸਿੱਧੇ ਤੌਰ ’ਤੇ ਖਣਨ ਕਾਰਜਾਂ ਵਿੱਚ ਸ਼ਾਮਲ ਹੋ ਸਕਣਗੇ। ਸ੍ਰੀ ਗੋਇਲ ਨੇ ਕਿਹਾ ਕ...
ਮਾਲਕ ਦੇ ਘਰ ਨਕਲੀ ਈਡੀ ਛਾਪਾ ਪਵਾ ਕੇ ਨੌਕਰਾਣੀ ਨੇ ਕੀਤੀ ਵੱਡੀ ਲੁੱਟ; 350 ਕੈਮਰਿਆਂ ਨੇ ਖੋਲ੍ਹਿਆ ਭੇਦ

ਮਾਲਕ ਦੇ ਘਰ ਨਕਲੀ ਈਡੀ ਛਾਪਾ ਪਵਾ ਕੇ ਨੌਕਰਾਣੀ ਨੇ ਕੀਤੀ ਵੱਡੀ ਲੁੱਟ; 350 ਕੈਮਰਿਆਂ ਨੇ ਖੋਲ੍ਹਿਆ ਭੇਦ

National News
ਦੱਖਣੀ ਦਿੱਲੀ, 26 farbery 2026: ਪੁਲਿਸ ਨੇ ਨਿਊ ਫ੍ਰੈਂਡਜ਼ ਕਲੋਨੀ ਵਿੱਚ ਇੱਕ ਬਜ਼ੁਰਗ ਦੰਪਤੀ ਦੇ ਘਰ ਨਕਲੀ ਈਡੀ ਛਾਪਾ ਮਾਰਨ ਦੇ ਮਾਮਲੇ ਵਿੱਚ ਘਰੇਲੂ ਨੌਕਰਾਣੀ ਅਤੇ ਉਸ ਦੀ ਭਾਬੀ ਨੂੰ ਕਾਬੂ ਕਰ ਲਿਆ ਹੈ। ਜਦਕਿ ਈਡੀ ਅਧਿਕਾਰੀ ਬਣ ਕੇ ਕਾਰਵਾਈ ਕਰਨ ਵਾਲੇ ਤਿੰਨ ਹੋਰ ਦੋਸ਼ੀਆਂ ਦੀ ਤਲਾਸ਼ ਜਾਰੀ ਹੈ। ਪੁਲਿਸ ਮੁਤਾਬਕ ਪੀੜਤ ਜੋੜੇ ਨੇ 13 ਫਰਵਰੀ ਨੂੰ ਫਰਜ਼ੀ ਛਾਪੇਬਾਜ਼ੀ ਸਬੰਧੀ ਸ਼ਿਕਾਇਤ ਦਰਜ ਕਰਵਾਈ ਸੀ। ਈਡੀ ਦੇ ਵਕੀਲ ਨੇ ਖੋਲ੍ਹਿਆ ਭੇਦ ਐਡੀਸ਼ਨਲ ਡੀਸੀਪੀ ਐਸ਼ਵਰਿਆ ਸ਼ਰਮਾ ਨੇ ਦੱਸਿਆ ਕਿ ਇਹ ਵਾਰਦਾਤ 11 ਫਰਵਰੀ ਨੂੰ ਵਾਪਰੀ। ਛਾਪੇ ਦੌਰਾਨ ਸੇਵਾਮੁਕਤ ਡਾਕਟਰ ਊਸ਼ਾ ਸੱਭਰਵਾਲ ਨੇ ਚੁਪਚਾਪ ਇੱਕ ਵਾਧੂ ਮੋਬਾਈਲ ਫੋਨ ਰਾਹੀਂ ਆਪਣੇ ਪੋਤੇ ਕੁਨਾਲ ਸੱਭਰਵਾਲ ਨੂੰ ਸੂਚਿਤ ਕੀਤਾ। ਕੁਨਾਲ, ਜੋ ਕਿ ਈਡੀ ਨਾਲ ਸੰਬੰਧਿਤ ਵਕੀਲ ਹਨ, ਨੇ ਇਸ ਕਾਰਵਾਈ ਨੂੰ ਜਾਲਸਾਜ਼ੀ ਕਰਾਰ ਦੇ ਕੇ ਸੱਚ ਸਾਹਮਣੇ ਲਿਆ। ਉਸ ਵੇਲੇ ਤੱਕ ਦੋਸ਼ੀ ਘਰ ਦੀ ਨਕਦੀ, ਗਹਿਣੇ ਅਤੇ ਕੀਮਤੀ ਘੜੀਆਂ ਇਕੱਠੀਆਂ ਕਰ ਚੁੱਕੇ ਸਨ। ਅਲਾਰਮ ਬਜਣ ‘ਤੇ ਦੋਸ਼ੀ ਕਰੀਬ 4 ਲੱਖ ਰੁਪਏ ਨਕਦ ਅਤੇ 6-7 ਮਹਿੰਗੀਆਂ ਘੜੀਆਂ ਲੈ ਕੇ ਫਰਾਰ ਹੋ ਗਏ। ਸੀਸੀਟੀਵ...
ਪੀਐਮ ਮੋਦੀ ਅਤੇ ਨੇਤਨਯਾਹੂ ਦੀ ਮੁਲਾਕਾਤ ਦੌਰਾਨ ਭਾਰਤ-ਇਜ਼ਰਾਈਲ ਵਿਚ ਕਈ ਅਹਿਮ ਸਮਝੌਤੇ, ਦੋਵੇਂ ਦੇਸ਼ ਦਹਿਸ਼ਤਗਰਦੀ ਵਿਰੁੱਧ ਇਕਜੁੱਟ

ਪੀਐਮ ਮੋਦੀ ਅਤੇ ਨੇਤਨਯਾਹੂ ਦੀ ਮੁਲਾਕਾਤ ਦੌਰਾਨ ਭਾਰਤ-ਇਜ਼ਰਾਈਲ ਵਿਚ ਕਈ ਅਹਿਮ ਸਮਝੌਤੇ, ਦੋਵੇਂ ਦੇਸ਼ ਦਹਿਸ਼ਤਗਰਦੀ ਵਿਰੁੱਧ ਇਕਜੁੱਟ

National News
ਨਵੀਂ ਦਿੱਲੀ 26 ਫਰਬਰੀ 2026: ਭਾਰਤ ਅਤੇ ਇਜ਼ਰਾਈਲ ਦੇ ਦੋਤਰਫ਼ਾ ਰਿਸ਼ਤਿਆਂ ਨੂੰ ਹੋਰ ਮਜ਼ਬੂਤੀ ਦੇਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਹਾਜ਼ਰੀ ਵਿੱਚ ਕਈ ਅਹਿਮ ਸਮਝੌਤਿਆਂ (ਐਮਓਯੂ) ‘ਤੇ ਹਸਤਾਖਰ ਕੀਤੇ ਗਏ। ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਆਪਣਾ ਭਾਸ਼ਣ “ਸ਼ਾਲੋਮ” ਸ਼ਬਦ ਨਾਲ ਸ਼ੁਰੂ ਕੀਤਾ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੇਤਨਯਾਹੂ ਅਤੇ ਉਨ੍ਹਾਂ ਦੇ ਵਫ਼ਦ ਵੱਲੋਂ ਕੀਤੇ ਗਏ ਗਰਮਜੋਸ਼ੀ ਭਰੇ ਸਵਾਗਤ ਲਈ ਧੰਨਵਾਦ ਪ੍ਰਗਟਾਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨੌਂ ਸਾਲ ਪਹਿਲਾਂ ਉਨ੍ਹਾਂ ਨੂੰ ਪਹਿਲੀ ਵਾਰ ਇਜ਼ਰਾਈਲ ਆਉਣ ਦਾ ਮੌਕਾ ਮਿਲਿਆ ਸੀ ਅਤੇ ਹੁਣ ਦੁਬਾਰਾ ਇੱਥੇ ਪਹੁੰਚਣਾ ਉਨ੍ਹਾਂ ਲਈ ਮਾਣ ਅਤੇ ਖੁਸ਼ੀ ਦਾ ਮੌਕਾ ਹੈ। ‘ਕੇਨੇਸੈੱਟ ਮੈਡਲ’ 1.4 ਅਰਬ ਭਾਰਤੀਆਂ ਨੂੰ ਸਮਰਪਿਤ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ‘ਸਪੀਕਰ ਆਫ਼ ਦ ਨੇਸੈੱਟ ਮੈਡਲ’ ਨਾਲ ਸਨਮਾਨਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਹ ਮਾਣ 1.4 ਅਰਬ ਭਾਰਤੀਆਂ ਅਤੇ ਭਾਰਤ-ਇਜ਼ਰਾਈਲ ਦੋਸਤੀ ਨੂੰ ਸਮਰਪਿਤ ਕ...
ਔਰਤਾਂ ਦੇ ਮਾਣ-ਸਨਮਾਨ ਨਾਲ ਖਿਲਵਾ਼ੜ ਕਿਸੇ ਵੀ ਕੀਮਤ ‘ਤੇ ਸਹਿਨ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ

ਔਰਤਾਂ ਦੇ ਮਾਣ-ਸਨਮਾਨ ਨਾਲ ਖਿਲਵਾ਼ੜ ਕਿਸੇ ਵੀ ਕੀਮਤ ‘ਤੇ ਸਹਿਨ ਨਹੀਂ ਕੀਤਾ ਜਾਵੇਗਾ: ਡਾ. ਬਲਜੀਤ ਕੌਰ

Breaking News, Uncategorized
ਚੰਡੀਗੜ੍ਹ 26 ਫਰਬਰੀ 2026: ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ਼ਤਿਹਾਰਾਂ ਵਿੱਚ ਮਹਿਲਾਵਾਂ ਦੇ ਅਸ਼ਲੀਲ ਅਤੇ ਅਪਮਾਨਜਨਕ ਪ੍ਰਦਰਸ਼ਨ ਦੇ ਵਧ ਰਹੇ ਮਾਮਲਿਆਂ ’ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਮਾਣ-ਸਨਮਾਨ ਨਾਲ ਜੁੜੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਕਦੇ ਵੀ ਸਹਿਨ ਨਹੀਂ ਕਰੇਗੀ। ਇਸ ਮਾਮਲੇ ਸਬੰਧੀ ਗੱਲ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਵੱਖ-ਵੱਖ ਇਸ਼ਤਿਹਾਰਾਂ ਰਾਹੀਂ ਔਰਤਾਂ ਨੂੰ ਅਸ਼ਲੀਲ ਅਤੇ ਅਪਮਾਨਜਨਕ ਢੰਗ ਨਾਲ ਪੇਸ਼ ਕਰਨ ਦੇ ਕਈ ਮਾਮਲੇ ਵਿਭਾਗ ਦੇ ਧਿਆਨ ਵਿੱਚ ਆਏ ਹਨ, ਜੋ ਬਹੁਤ ਹੀ ਚਿੰਤਾਜਨਕ ਹਨ। ਔਰਤਾਂ ਦੀ ਅਸ਼ਲੀਲ ਪ੍ਰਤੀਨਿਧਤਾ (ਮਨਾਹੀ) ਐਕਟ, 1986 ਅਧੀਨ ਔਰਤਾਂ ਦੇ ਕਿਸੇ ਵੀ ਅਪਮਾਨਜਨਕ ਜਾਂ ਅਸ਼ਲੀਲ ਚਿੱਤਰਣ ’ਤੇ ਸਖ਼ਤ ਪਾਬੰਦੀ ਹੈ।” ਉਨ੍ਹਾਂ ਨੇ ਹੋਰ ਕਿਹਾ ਕਿ ਇਸ਼ਤਿਹਾਰਾਂ, ਪ੍ਰਕਾਸ਼ਨਾਂ, ਪੇਂਟਿੰਗਾਂ ਜਾਂ ਕਿਸੇ ਵੀ ਹੋਰ ਮੀਡੀਆ ਮਾਧਿਅਮ ਰਾਹੀਂ ਮਹਿਲਾਵਾਂ ਨੂੰ ਗਲਤ ਅਤੇ ਅਪਮਾਨਜਨਕ ਢੰਗ ਨਾਲ ਦਰਸਾਉਣਾ ਕਾਨੂੰਨੀ ਤੌਰ ’ਤੇ ਦੰਡਨਯੋਗ ਅਪਰਾਧ ਹੈ। ਐਕਟ ਦੀ ਉਲੰਘਣਾ...