ਡਾ. ਨਿਧੀ ਕੁਮੁਦ ਬੰਬਾਹ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਵਜੋਂ ਕਾਰਜਭਾਰ ਸੰਭਾਲਿਆ
ਹੁਸ਼ਿਆਰਪੁਰ, 25 ਫਰਵਰੀ 2026 : ਡਾ. ਨਿਧੀ ਕੁਮੁਦ ਬੰਬਾਹ ਨੇ ਅੱਜ ਹੁਸ਼ਿਆਰਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। 2012 ਬੈਚ ਦੀ ਪੀ.ਸੀ.ਐਸ ਅਧਿਕਾਰੀ ਡਾ. ਬੰਬਾਹ ਨੇ ਡੀ.ਐਮ.ਸੀ., ਲੁਧਿਆਣਾ ਤੋਂ ਐਮ.ਬੀ.ਬੀ.ਐਸ ਦੀ ਡਿਗਰੀ ਹਾਸਲ ਕੀਤੀ ਹੈ।
ਇਸ ਤੋਂ ਪਹਿਲਾਂ ਉਹ ਫਿਰੋਜ਼ਪੁਰ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੇ ਤੌਰ ‘ਤੇ ਸੇਵਾ ਦੇ ਚੁੱਕੇ ਹਨ। ਉਨ੍ਹਾਂ ਮੋਗਾ, ਗੁਰਦਾਸਪੁਰ, ਅਜਨਾਲਾ ਅਤੇ ਪਠਾਨਕੋਟ ਸਮੇਤ ਕਈ ਜ਼ਿਲ੍ਹਿਆਂ ਵਿੱਚ ਵੱਖ-ਵੱਖ ਪ੍ਰਸ਼ਾਸਕੀ ਅਹੁਦਿਆਂ ‘ਤੇ ਕੰਮ ਕਰਦਿਆਂ ਵਿਆਪਕ ਅਨੁਭਵ ਪ੍ਰਾਪਤ ਕੀਤਾ ਹੈ।
ਅਹੁਦਾ ਸੰਭਾਲਣ ਉਪਰੰਤ ਡਾ. ਨਿਧੀ ਕੁਮੁਦ ਬੰਬਾਹ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਉਨ੍ਹਾਂ ਦੀ ਪ੍ਰਾਥਮਿਕਤਾ ਯੋਗ ਲਾਭਪਾਤਰੀਆਂ ਤੱਕ ਸਰਕਾਰੀ ਯੋਜਨਾਵਾਂ ਦਾ ਫ਼ਾਇਦਾ ਪਾਰਦਰਸ਼ੀ, ਭ੍ਰਿਸ਼ਟਾਚਾਰ-ਰਹਿਤ ਅਤੇ ਸਮੇਂਬੱਧ ਢੰਗ ਨਾਲ ਪਹੁੰਚਾਉਣਾ ਹੋਵੇਗੀ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਸ਼ਾਸਕੀ ਸੇਵਾਵਾਂ ਨੂੰ ਹੋਰ ਵੀ ਆਸਾਨ, ਸੁਗਮ ਅਤੇ ਲੋਕ-ਕੇਂਦਰਿਤ ਬਣਾਇਆ ਜਾਵੇਗਾ, ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਕਾਰਜਾਂ ਦੌਰ...








