Thursday, July 30Punjabi People

Tag: Punjabi People

ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ, ਦੇਸ਼ਵਾਸੀਆਂ ਨੂੰ ਵਧਾਈ: ਕੇਜਰੀਵਾਲ

ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਲੋਕਤੰਤਰ ਦੀ ਸਭ ਤੋਂ ਵੱਡੀ ਜਿੱਤ, ਦੇਸ਼ਵਾਸੀਆਂ ਨੂੰ ਵਧਾਈ: ਕੇਜਰੀਵਾਲ

Breaking News, National News
ਨਵੀਂ ਦਿੱਲੀ, 25 ਜੁਲਾਈ 2026: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਲੋਕਤੰਤਰ ਦੀ ਇੱਕ ਅਹਿਮ ਜਿੱਤ ਕਰਾਰ ਦਿੰਦਿਆਂ ਦੇਸ਼ ਦੇ ਨੌਜਵਾਨਾਂ ਅਤੇ ਨਾਗਰਿਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਅਸਤੀਫ਼ਾ ਉਨ੍ਹਾਂ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਲੰਬੇ ਸੰਘਰਸ਼ ਦਾ ਨਤੀਜਾ ਹੈ, ਜਿਨ੍ਹਾਂ ਨੇ ਪੇਪਰ ਲੀਕ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਦੀ ਮੰਗ ਲਈ ਲਗਾਤਾਰ ਆਵਾਜ਼ ਉਠਾਈ। ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੇ ਨੌਜਵਾਨਾਂ ਨੇ ਜਿਸ ਦ੍ਰਿੜਤਾ ਅਤੇ ਹੌਸਲੇ ਨਾਲ ਆਪਣੀ ਲੜਾਈ ਲੜੀ, ਉਸ ਨੇ ਆਖ਼ਰਕਾਰ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣ ਲਈ ਮਜਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਸਿਰਫ਼ ਇੱਕ ਵਿਅਕਤੀ ਦਾ ਅਹੁਦਾ ਛੱਡਣਾ ਨਹੀਂ, ਸਗੋਂ ਇਹ ਇਸ ਗੱਲ ਦਾ ਪ੍ਰਤੀਕ ਹੈ ਕਿ ਲੋਕਤੰਤਰ ਵਿੱਚ ਜਨਤਾ ਦੀ ਆਵਾਜ਼ ਨੂੰ ਹਮੇਸ਼ਾ ਅਣਸੁਣਿਆ ਨਹੀਂ ਕੀਤਾ ਜਾ ਸਕਦਾ। ਆਪ ਸੁਪਰੀਮੋ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਦੇਸ਼ ਦੇ ਲੋਕਾਂ ਦਾ ਲੋਕਤੰਤਰ ਅਤੇ ਸਰਕਾਰੀ ਪ੍ਰਣਾਲੀ 'ਤ...
IND vs ZIM: ਭਾਰਤ ਦੀ ਜ਼ਿੰਬਾਬਵੇ ‘ਤੇ 7 ਵਿਕਟਾਂ ਨਾਲ ਸ਼ਾਨਦਾਰ ਜਿੱਤ; 15 ਸਾਲਾ ਵੈਭਵ ਸੂਰਿਆਵੰਸ਼ੀ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਇਤਿਹਾਸਕ ਰਿਕਾਰਡ

IND vs ZIM: ਭਾਰਤ ਦੀ ਜ਼ਿੰਬਾਬਵੇ ‘ਤੇ 7 ਵਿਕਟਾਂ ਨਾਲ ਸ਼ਾਨਦਾਰ ਜਿੱਤ; 15 ਸਾਲਾ ਵੈਭਵ ਸੂਰਿਆਵੰਸ਼ੀ ਨੇ ਤੋੜਿਆ ਸਚਿਨ ਤੇਂਦੁਲਕਰ ਦਾ ਇਤਿਹਾਸਕ ਰਿਕਾਰਡ

Sports
ਹਰਾਰੇ, 24 ਜੁਲਾਈ 2026: ਭਾਰਤ ਨੇ ਤਿੰਨ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਸੀਰੀਜ਼ ਦੀ ਸ਼ਾਨਦਾਰ ਸ਼ੁਰੂਆਤ ਕਰਦਿਆਂ ਪਹਿਲੇ ਮੁਕਾਬਲੇ ਵਿੱਚ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ ਵਿੱਚ 1-0 ਦੀ ਬੜ੍ਹਤ ਹਾਸਲ ਕਰ ਲਈ। ਹਰਾਰੇ ਸਪੋਰਟਸ ਕਲੱਬ ਵਿੱਚ ਖੇਡੇ ਗਏ ਇਸ ਮੈਚ ਵਿੱਚ ਜਿੱਥੇ ਭਾਰਤੀ ਗੇਂਦਬਾਜ਼ਾਂ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ, ਉੱਥੇ 15 ਸਾਲਾ ਨੌਜਵਾਨ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੇ ਇਤਿਹਾਸ ਰਚਦਿਆਂ ਆਪਣੇ ਡੈਬਿਊ ਦੌਰ ਵਿੱਚ ਹੀ ਦੁਨੀਆ ਭਰ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਵੈਭਵ ਸੂਰਿਆਵੰਸ਼ੀ ਨੇ ਤੂਫ਼ਾਨੀ ਅਰਧ ਸੈਂਕੜਾ ਜੜਦਿਆਂ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਅਰਧ ਸੈਂਕੜਾ ਬਣਾਉਣ ਵਾਲੇ ਸਭ ਤੋਂ ਘੱਟ ਉਮਰ ਦੇ ਖਿਡਾਰੀ ਬਣਨ ਦਾ ਮਾਣ ਹਾਸਲ ਕੀਤਾ। ਉਨ੍ਹਾਂ ਨੇ ਇਹ ਕਾਰਨਾਮਾ 15 ਸਾਲ 118 ਦਿਨ ਦੀ ਉਮਰ ਵਿੱਚ ਕਰਕੇ ਭਾਰਤੀ ਕ੍ਰਿਕਟ ਦੇ ਮਹਾਨ ਬੱਲੇਬਾਜ਼ ਸਚਿਨ ਤੇਂਦੁਲਕਰ ਦਾ ਦਹਾਕਿਆਂ ਪੁਰਾਣਾ ਰਿਕਾਰਡ ਤੋੜ ਦਿੱਤਾ। ਸਚਿਨ ਨੇ 1989 ਵਿੱਚ ਪਾਕਿਸਤਾਨ ਵਿਰੁੱਧ 16 ਸਾਲ 213 ਦਿਨ ਦੀ ਉਮਰ ਵਿੱਚ ਆਪਣਾ ਪਹਿਲਾ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾਇਆ ਸੀ। ਇਸ ਤੋਂ ਇਲਾਵਾ ਵੈ...
ਸੀਜੇਪੀ ਦੀ ਮੀਟਿੰਗ ਸਮਾਪਤ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਭਲਕੇ ਸਰਕਾਰ ਕਰੇਗੀ ਫ਼ੈਸਲਾ

ਸੀਜੇਪੀ ਦੀ ਮੀਟਿੰਗ ਸਮਾਪਤ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ਭਲਕੇ ਸਰਕਾਰ ਕਰੇਗੀ ਫ਼ੈਸਲਾ

National News
ਨਵੀਂ ਦਿੱਲੀ, 24 ਜੁਲਾਈ 2026: NEET ਪੇਪਰ ਲੀਕ ਅਤੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰਾਂ ਨੂੰ ਲੈ ਕੇ ਜਾਰੀ ਵਿਵਾਦ ਦੇ ਦਰਮਿਆਨ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਅਤੇ ਕੇਂਦਰ ਸਰਕਾਰ ਵਿਚਾਲੇ ਸ਼ੁੱਕਰਵਾਰ ਨੂੰ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿੱਚ ਅਹਿਮ ਬੈਠਕ ਹੋਈ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਦੀ ਨੁਮਾਇੰਦਗੀ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਡਾ. ਜਤਿੰਦਰ ਸਿੰਘ ਨੇ ਕੀਤੀ, ਜਦਕਿ ਸੀਜੇਪੀ ਵੱਲੋਂ ਸੌਰਭ ਦਾਸ ਅਤੇ ਆਸ਼ੂਤੋਸ਼ ਰੰਕਾ ਨੇ ਹਿੱਸਾ ਲਿਆ। ਬੈਠਕ ਤੋਂ ਬਾਅਦ ਸੀਜੇਪੀ ਦੇ ਆਗੂਆਂ ਨੇ ਕਿਹਾ ਕਿ ਪਾਰਟੀ ਆਪਣੀ ਮੁੱਖ ਮੰਗ, ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ, ਤੋਂ ਪਿੱਛੇ ਨਹੀਂ ਹਟੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਹਾਲਾਂਕਿ ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਮੁਆਵਜ਼ਾ ਦੇਣ ਅਤੇ ਉਨ੍ਹਾਂ ਵਿਰੁੱਧ ਦਰਜ ਮਾਮਲਿਆਂ ਨੂੰ ਵਾਪਸ ਲੈਣ ਦੇ ਮੁੱਦੇ 'ਤੇ ਸਕਾਰਾਤਮਕ ਰੁਖ਼ ਦਿਖਾਇਆ ਹੈ। ਕੇਂਦਰੀ ਮੰਤਰੀ ਜੇ.ਪੀ. ਨੱਡਾ ਨੇ ਮੀਟਿੰਗ ਤੋਂ ਬਾਅਦ ਦੱਸਿਆ ਕਿ ਚਰਚਾ ਦੌਰਾਨ ਸੀਜੇਪੀ ਨੇ ...
ਮਾਨ ਸਰਕਾਰ ਨੇ ‘ਅਸ਼ੀਰਵਾਦ ਸਕੀਮ’ ਤਹਿਤ 2,769 ਯੋਗ ਪਰਿਵਾਰਾਂ ਲਈ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

ਮਾਨ ਸਰਕਾਰ ਨੇ ‘ਅਸ਼ੀਰਵਾਦ ਸਕੀਮ’ ਤਹਿਤ 2,769 ਯੋਗ ਪਰਿਵਾਰਾਂ ਲਈ ₹14.12 ਕਰੋੜ ਜਾਰੀ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 24 ਜੁਲਾਈ 2026: ਪੰਜਾਬ ਸਰਕਾਰ ਨੇ ਸਮਾਜਿਕ ਭਲਾਈ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ‘ਅਸ਼ੀਰਵਾਦ ਸਕੀਮ’ ਤਹਿਤ ਵਿੱਤੀ ਸਾਲ 2026-27 ਲਈ 2,769 ਯੋਗ ਪਰਿਵਾਰਾਂ ਦੇ ਹੱਕ ਵਿੱਚ 14.12 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜਿਕ ਨਿਆਂ, ਬਰਾਬਰੀ ਅਤੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ‘ਅਸ਼ੀਰਵਾਦ ਸਕੀਮ’ ਦਾ ਉਦੇਸ਼ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਸਮੇਂ ਆਰਥਿਕ ਬੋਝ ਨੂੰ ਘਟਾਉਣਾ ਅਤੇ ਉਨ੍ਹਾਂ ਨੂੰ ਮਾਣ-ਸਤਿਕਾਰ ਨਾਲ ਇਹ ਜ਼ਿੰਮੇਵਾਰੀ ਨਿਭਾਉਣ ਵਿੱਚ ਸਹਾਇਤਾ ਦੇਣਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਅਸ਼ੀਰਵਾਦ ਪੋਰਟਲ ਰਾਹੀਂ ਸੂਬੇ ਦੇ 19 ਜ਼ਿਲ੍ਹਿਆਂ ਤੋਂ ਕੁੱਲ 2,769 ਯੋਗ ਅਰਜ਼ੀਆਂ ਪ੍ਰਾਪਤ ਹੋਈਆਂ। ਸਾਰੀਆਂ ਅਰਜ਼ੀਆਂ ਦੀ ਜਾਂਚ ਤੋਂ ਬਾਅਦ ਯੋਗ ਲਾਭਪਾਤਰੀਆਂ ...
‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ‘ਤੇ ਪੰਜਾਬ ਸਰਕਾਰ ਨੇ ਖਰਚੇ ₹20.22 ਕਰੋੜ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ ਦੇ ਕੈਸ਼ਲੈੱਸ ਇਲਾਜ ‘ਤੇ ਪੰਜਾਬ ਸਰਕਾਰ ਨੇ ਖਰਚੇ ₹20.22 ਕਰੋੜ

Punjab News
ਚੰਡੀਗੜ੍ਹ, 24 ਜੁਲਾਈ 2026: ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕੈਂਸਰ ਵਰਗੀ ਗੰਭੀਰ ਬਿਮਾਰੀ ਨਾਲ ਜੂਝ ਰਹੇ ਹਜ਼ਾਰਾਂ ਪਰਿਵਾਰਾਂ ਲਈ ਵੱਡੀ ਰਾਹਤ ਬਣ ਕੇ ਸਾਹਮਣੇ ਆਈ ਹੈ। ਯੋਜਨਾ ਦੇ ਤਹਿਤ ਹੁਣ ਤੱਕ 8,069 ਕੈਂਸਰ ਮਰੀਜ਼ਾਂ ਨੂੰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਗਿਆ ਹੈ, ਜਿਸ ਲਈ ਸਰਕਾਰ ਵੱਲੋਂ 20.22 ਕਰੋੜ ਰੁਪਏ ਖਰਚ ਕੀਤੇ ਗਏ ਹਨ। ਸਰਕਾਰੀ ਅੰਕੜਿਆਂ ਮੁਤਾਬਕ ਲਾਭਪਾਤਰੀਆਂ ਵਿੱਚ ਅੱਧੇ ਤੋਂ ਵੱਧ ਮਰੀਜ਼ 36 ਤੋਂ 60 ਸਾਲ ਦੀ ਉਮਰ ਵਰਗ ਨਾਲ ਸਬੰਧਤ ਹਨ, ਜਦਕਿ ਜੂਨ 2026 ਦੌਰਾਨ ਸਭ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਸਟੇਟ ਹੈਲਥ ਏਜੰਸੀ (ਐੱਸ.ਐੱਚ.ਏ.) ਪੰਜਾਬ ਵੱਲੋਂ ਜਾਰੀ ਅੰਕੜਿਆਂ ਅਨੁਸਾਰ 18 ਜੁਲਾਈ 2026 ਤੱਕ ਯੋਜਨਾ ਅਧੀਨ 8,069 ਕੈਂਸਰ ਮਰੀਜ਼ਾਂ ਨੂੰ ਨਕਦ-ਰਹਿਤ ਇਲਾਜ ਦੀ ਸਹੂਲਤ ਦਿੱਤੀ ਗਈ। ਇਹ ਯੋਜਨਾ ਉਹਨਾਂ ਪਰਿਵਾਰਾਂ ਲਈ ਵੱਡਾ ਸਹਾਰਾ ਬਣੀ ਹੈ ਜੋ ਕੈਂਸਰ ਦੇ ਮਹਿੰਗੇ ਇਲਾਜ ਕਾਰਨ ਆਰਥਿਕ ਦਬਾਅ ਦਾ ਸਾਹਮਣਾ ਕਰਦੇ ਹਨ। ਕੈਂਸਰ ਦਾ ਪਤਾ ਲੱਗਣਾ ਕਿਸੇ ਵੀ ਪਰਿਵਾਰ ਲਈ ਮਾਨਸਿਕ ਅਤੇ ਆਰਥਿਕ ਦੋਵੇਂ ਪੱਖੋਂ ਵੱਡੀ ਚੁਣੌਤੀ ਹੁੰਦੀ ਹੈ। ਅਕਸਰ ਪਰਿਵਾਰਾਂ ਸਾਹਮਣ...
ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 185ਵਾਂ ਦਿਨ: ਪੰਜਾਬ ਪੁਲਿਸ ਦੇ 687 ਥਾਵਾਂ ‘ਤੇ ਛਾਪੇ, 368 ਕਾਬੂ

ਗੈਂਗਸਟਰਾਂ ਖ਼ਿਲਾਫ਼ ਮੁਹਿੰਮ ਦਾ 185ਵਾਂ ਦਿਨ: ਪੰਜਾਬ ਪੁਲਿਸ ਦੇ 687 ਥਾਵਾਂ ‘ਤੇ ਛਾਪੇ, 368 ਕਾਬੂ

Punjab News
ਚੰਡੀਗੜ੍ਹ, 24 ਜੁਲਾਈ 2026: ਪੰਜਾਬ ਨੂੰ ਗੈਂਗਸਟਰਾਂ ਦੇ ਖੌਫ਼ ਤੋਂ ਮੁਕਤ ਕਰਨ ਲਈ ਚਲਾਈ ਜਾ ਰਹੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ 185ਵੇਂ ਦਿਨ ਵੀ ਸੂਬੇ ਭਰ ਵਿੱਚ ਵਿਆਪਕ ਕਾਰਵਾਈ ਜਾਰੀ ਰੱਖਦਿਆਂ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਨਾਲ ਸਬੰਧਤ 687 ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ 'ਤੇ ਇੱਕੋ ਸਮੇਂ ਛਾਪੇਮਾਰੀ ਕੀਤੀ। ਇਸ ਵਿਸ਼ੇਸ਼ ਆਪਰੇਸ਼ਨ ਦੌਰਾਨ ਪੁਲਿਸ ਨੇ 368 ਵਿਅਕਤੀਆਂ ਨੂੰ ਕਾਬੂ ਕੀਤਾ, ਜਦਕਿ 7 ਹਥਿਆਰ ਵੀ ਬਰਾਮਦ ਕੀਤੇ ਗਏ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੀ ਸ਼ੁਰੂਆਤ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਕੀਤੀ ਗਈ ਸੀ। ਇਸ ਮੁਹਿੰਮ ਦਾ ਮੁੱਖ ਉਦੇਸ਼ ਸੂਬੇ ਵਿੱਚ ਸਰਗਰਮ ਗੈਂਗਸਟਰ ਨੈੱਟਵਰਕ ਨੂੰ ਤੋੜਨਾ, ਅਪਰਾਧਿਕ ਗਤੀਵਿਧੀਆਂ 'ਤੇ ਨਕੇਲ ਕੱਸਣਾ ਅਤੇ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣਾ ਹੈ। ਇਹ ਵਿਸ਼ੇਸ਼ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਦੇ ਸਾਰੇ ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਈ ਗਈ। ਪੁਲਿਸ ਟੀਮਾਂ ਨੇ...
ਸਰਕਾਰੀ ਜ਼ਮੀਨਾਂ ਦੇ ਮੁਲਾਂਕਣਕਾਰਾਂ ਲਈ ਸਖ਼ਤ ਆਚਾਰ ਸੰਹਿਤਾ ਨੂੰ ਹਰੀ ਝੰਡੀ

ਸਰਕਾਰੀ ਜ਼ਮੀਨਾਂ ਦੇ ਮੁਲਾਂਕਣਕਾਰਾਂ ਲਈ ਸਖ਼ਤ ਆਚਾਰ ਸੰਹਿਤਾ ਨੂੰ ਹਰੀ ਝੰਡੀ

Haryana news
ਚੰਡੀਗੜ੍ਹ, 24 ਜੁਲਾਈ 2026: ਹਰਿਆਣਾ ਸਰਕਾਰ ਨੇ ਸਰਕਾਰੀ ਜ਼ਮੀਨਾਂ ਅਤੇ ਹੋਰ ਸਰਕਾਰੀ ਸੰਪਤੀਆਂ ਦੇ ਮੁਲਾਂਕਣ ਦੀ ਪ੍ਰਕਿਰਿਆ ਨੂੰ ਹੋਰ ਵੱਧ ਪਾਰਦਰਸ਼ੀ, ਨਿਰਪੱਖ ਅਤੇ ਜਵਾਬਦੇਹ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੈਨਲ ਵਿੱਚ ਸ਼ਾਮਲ ਮੁਲਾਂਕਣਕਾਰਾਂ (ਵੈਲਿਊਅਰਾਂ) ਲਈ ਸਖ਼ਤ ਅਤੇ ਵਿਆਪਕ ਆਚਾਰ ਸੰਹਿਤਾ (Code of Conduct) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਬੰਧ 2021 ਵਿੱਚ ਨੋਟੀਫਾਈ ਕੀਤੀ ਗਈ ਸਰਕਾਰੀ ਨੀਤੀ ਦੇ ਤਹਿਤ ਲਾਗੂ ਕੀਤਾ ਗਿਆ ਹੈ, ਜਿਸ ਦਾ ਉਦੇਸ਼ ਜ਼ਮੀਨ ਦੇ ਮੁਲਾਂਕਣ ਵਿੱਚ ਪੂਰੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਯਕੀਨੀ ਬਣਾਉਣਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਮਾਲ ਅਤੇ ਆਫ਼ਤ ਪ੍ਰਬੰਧਨ ਵਿਭਾਗ ਦੀ ਵਿੱਤੀ ਕਮਿਸ਼ਨਰ ਡਾ. ਸੁਮਿਤਾ ਮਿਸ਼ਰਾ ਨੇ ਦੱਸਿਆ ਕਿ ਨਵੀਂ ਆਚਾਰ ਸੰਹਿਤਾ ਦੀ ਉਲੰਘਣਾ ਕਰਨ ਵਾਲੇ ਮੁਲਾਂਕਣਕਾਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਜਿਹੇ ਮਾਮਲਿਆਂ ਵਿੱਚ ਸੰਬੰਧਿਤ ਮੁਲਾਂਕਣਕਾਰ ਨੂੰ ਸਰਕਾਰੀ ਪੈਨਲ ਤੋਂ ਹਟਾਇਆ ਜਾ ਸਕਦਾ ਹੈ, ਉਸ ਦੀ ਮੁਲਾਂਕਣ ਫੀਸ ਜ਼ਬਤ ਕੀਤੀ ਜਾ ਸਕਦੀ ਹੈ ਅਤੇ ਉਲੰਘਣਾ ਦੀ ਗੰਭੀਰਤਾ ਦੇ ਆਧਾਰ 'ਤੇ ₹1 ਲੱਖ...
ਵਿਦਿਆਰਥਣਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਸਰਕਾਰ ਨੇ ਅਧਿਆਪਕ ਨੂੰ ਕੀਤਾ ਮੁਅੱਤਲ

ਵਿਦਿਆਰਥਣਾਂ ਦੀ ਸ਼ਿਕਾਇਤ ਤੋਂ ਬਾਅਦ ਪੰਜਾਬ ਸਰਕਾਰ ਨੇ ਅਧਿਆਪਕ ਨੂੰ ਕੀਤਾ ਮੁਅੱਤਲ

Breaking News
ਚੰਡੀਗੜ੍ਹ, 24 ਜੁਲਾਈ 2026: ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਸਭ ਤੋਂ ਵੱਡੀ ਤਰਜੀਹ ਦਿੰਦਿਆਂ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਇੱਕ ਸਮਾਜਿਕ ਸਿੱਖਿਆ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋਂ ਅਧਿਆਪਕ ਖ਼ਿਲਾਫ਼ ਗਲਤ ਵਿਵਹਾਰ ਅਤੇ ਧਮਕੀਆਂ ਦੇਣ ਸਬੰਧੀ ਕੀਤੀ ਗਈ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਦੱਸਿਆ ਗਿਆ ਕਿ ਇਹ ਫ਼ੈਸਲਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਜਾਂਚ ਰਿਪੋਰਟ ਦੇ ਅਧਾਰ 'ਤੇ ਲਿਆ ਗਿਆ ਹੈ। ਵਿਭਾਗ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਹੈ ਤਾਂ ਜੋ ਜਾਂਚ ਨਿਰਪੱਖ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧ ਸਕੇ। ਸ਼ਿਕਾਇਤ ਮੁਤਾਬਕ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਸੰਬੰਧਿਤ ਅਧਿਆਪਕ ...
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸ਼ੁਰੂ ਹੋਵੇਗਾ ਮੀਰੀ-ਪੀਰੀ ਖਾਲਸਾ ਮਾਰਚ, ਗੁਰਮਤਿ ਸੰਦੇਸ਼ ਦਾ ਹੋਵੇਗਾ ਵਿਸ਼ਾਲ ਪ੍ਰਚਾਰ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸ਼ੁਰੂ ਹੋਵੇਗਾ ਮੀਰੀ-ਪੀਰੀ ਖਾਲਸਾ ਮਾਰਚ, ਗੁਰਮਤਿ ਸੰਦੇਸ਼ ਦਾ ਹੋਵੇਗਾ ਵਿਸ਼ਾਲ ਪ੍ਰਚਾਰ

Breaking News, Punjab News
ਅੰਮ੍ਰਿਤਸਰ, 24 ਜੁਲਾਈ 2026: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ। ਇਹ ਧਾਰਮਿਕ ਯਾਤਰਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ਾਂ ਅਨੁਸਾਰ ਕਰਵਾਈ ਜਾ ਰਹੀ ਹੈ, ਜਿਸ ਦਾ ਉਦੇਸ਼ ਸੰਗਤ ਨੂੰ ਗੁਰਮਤਿ ਦੇ ਸਿਧਾਂਤਾਂ, ਸਿੱਖ ਇਤਿਹਾਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਪਰੰਪਰਾ ਨਾਲ ਜੋੜਨਾ ਹੈ। ਮਾਰਚ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਤੋਂ ਬਾਅਦ ਹੋਵੇਗੀ। ਇਸ ਮੌਕੇ 'ਤੇ ਸਿੰਘ ਸਾਹਿਬਾਨ, ਵੱਖ-ਵੱਖ ਤਖ਼ਤ ਸਾਹਿਬਾਨ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੇ ਪ੍ਰਧਾਨ, ਧਾਰਮਿਕ ਵਿਦਵਾਨ ਅਤੇ ਪੰਥ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਹਾਜ਼ਰੀ ਭਰਨਗੀਆਂ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਿਕਲੇਗਾ ਮਾਰਚ ਮੀਰੀ-ਪੀਰੀ ਖਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਪੰਜ ਪਿਆਰਿਆਂ ਦੀ ਰਹਿਨੁਮਾਈ ਹੇ...
NEET ਪੇਪਰ ਲੀਕ ਮਾਮਲੇ ‘ਚ ਸਰਕਾਰ ਦੀ ਵੱਡੀ ਪਹਿਲ, ਲਿਖਤੀ ਭਰੋਸੇ ਤੋਂ ਬਾਅਦ ਸੋਨਮ ਵਾਂਗਚੁਕ ਨੇ 26 ਦਿਨਾਂ ਬਾਅਦ ਭੁੱਖ ਹੜਤਾਲ ਕੀਤੀ ਸਮਾਪਤ

NEET ਪੇਪਰ ਲੀਕ ਮਾਮਲੇ ‘ਚ ਸਰਕਾਰ ਦੀ ਵੱਡੀ ਪਹਿਲ, ਲਿਖਤੀ ਭਰੋਸੇ ਤੋਂ ਬਾਅਦ ਸੋਨਮ ਵਾਂਗਚੁਕ ਨੇ 26 ਦਿਨਾਂ ਬਾਅਦ ਭੁੱਖ ਹੜਤਾਲ ਕੀਤੀ ਸਮਾਪਤ

Breaking News, National News
ਨਵੀਂ ਦਿੱਲੀ, 24 ਜੁਲਾਈ 2026: NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਵਿਦਿਆਰਥੀਆਂ ਦੇ ਗੁੱਸੇ ਅਤੇ ਲਗਾਤਾਰ ਚੱਲ ਰਹੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਕੇਂਦਰ ਸਰਕਾਰ ਨੇ ਵੱਡੇ ਕਦਮ ਚੁੱਕੇ ਹਨ। ਵੀਰਵਾਰ ਨੂੰ ਸਵੇਰ ਤੋਂ ਦੇਰ ਰਾਤ ਤੱਕ ਹੋਈਆਂ ਉੱਚ ਪੱਧਰੀ ਬੈਠਕਾਂ ਅਤੇ ਚਰਚਾਵਾਂ ਤੋਂ ਬਾਅਦ ਸਰਕਾਰ ਵੱਲੋਂ ਕਈ ਮਹੱਤਵਪੂਰਨ ਫ਼ੈਸਲੇ ਅਤੇ ਭਰੋਸੇ ਦਿੱਤੇ ਗਏ। ਇਸੇ ਦੌਰਾਨ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਨੇ ਸਰਕਾਰ ਵੱਲੋਂ ਲਿਖਤੀ ਭਰੋਸਾ ਮਿਲਣ ਉਪਰੰਤ ਆਪਣੀ 26 ਦਿਨਾਂ ਤੋਂ ਚੱਲ ਰਹੀ ਭੁੱਖ ਹੜਤਾਲ ਸਮਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਦੇਰ ਰਾਤ ਕਰੀਬ 12:30 ਵਜੇ ਆਪਣਾ ਵਰਤ ਤੋੜਿਆ। ਕੇਂਦਰੀ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਕੀਤੀ ਮੁਲਾਕਾਤ ਸੋਨਮ ਵਾਂਗਚੁਕ ਨੇ ਦੱਸਿਆ ਕਿ ਕੇਂਦਰੀ ਮੰਤਰੀ ਜੇ.ਪੀ. ਨੱਡਾ ਅਤੇ ਡਾ. ਜਤਿੰਦਰ ਸਿੰਘ, ਨਾਲ ਹੀ ਲੱਦਾਖ ਐਪੈਕਸ ਬਾਡੀ ਦੇ ਪ੍ਰਮੁੱਖ ਆਗੂ ਉਨ੍ਹਾਂ ਨਾਲ ਮੁਲਾਕਾਤ ਕਰਨ ਪਹੁੰਚੇ। ਇਸ ਤੋਂ ਪਹਿਲਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਕਰੀਬ 65 ਸੰਸਦ ਮੈਂਬਰਾਂ ਨੇ ਇੱਕ ਸਾਂਝੇ ਪੱਤਰ 'ਤੇ ਦਸਤਖ਼ਤ ਕਰਕੇ ਉਨ੍ਹਾਂ ਨੂੰ ਭੁੱਖ ਹੜਤਾਲ ਖਤਮ...