2020 ਤੋਂ ਬਾਅਦ ਭਰਤੀ ਪੰਜਾਬ ਦੇ ਮੁਲਾਜ਼ਮਾਂ ਨੂੰ ਮਿਲੇਗਾ 60% DA! ਕਰੀਬ 85 ਹਜ਼ਾਰ ਕਰਮਚਾਰੀਆਂ ਨੂੰ ਹੋਵੇਗਾ ਲਾਭ, ਸਰਕਾਰ ਨੇ ਕੀਤੀ ਸਿਫ਼ਾਰਸ਼
ਚੰਡੀਗੜ੍ਹ, 4 ਸਤੰਬਰ 2026: ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਸਾਲ 2020 ਤੋਂ ਬਾਅਦ ਭਰਤੀ ਕੀਤੇ ਗਏ ਮੁਲਾਜ਼ਮਾਂ ਨੂੰ ਕੇਂਦਰ ਸਰਕਾਰ ਦੇ ਬਰਾਬਰ 60 ਫੀਸਦੀ ਮਹਿੰਗਾਈ ਭੱਤਾ (DA) ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਸਬੰਧੀ ਤਿੰਨ ਮੈਂਬਰੀ ਕੈਬਨਿਟ ਸਬ-ਕਮੇਟੀ ਵੱਲੋਂ ਸਰਕਾਰ ਨੂੰ ਸਿਫ਼ਾਰਸ਼ ਕੀਤੀ ਗਈ ਹੈ ਅਤੇ ਇਸ ਨੂੰ ਜਲਦ ਲਾਗੂ ਕੀਤੇ ਜਾਣ ਦੀ ਉਮੀਦ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਜੇਕਰ ਇਹ ਫੈਸਲਾ ਲਾਗੂ ਹੁੰਦਾ ਹੈ ਤਾਂ ਸਾਲ 2020 ਤੋਂ ਬਾਅਦ ਭਰਤੀ ਹੋਏ ਕਰੀਬ 85 ਹਜ਼ਾਰ ਮੁਲਾਜ਼ਮਾਂ ਨੂੰ ਇਸ ਦਾ ਲਾਭ ਮਿਲ ਸਕਦਾ ਹੈ।
2020 ਵਿੱਚ ਲਿਆ ਗਿਆ ਸੀ ਕੇਂਦਰੀ ਪੇ-ਸਕੇਲ ਦਾ ਫੈਸਲਾ
ਅਮਨ ਅਰੋੜਾ ਨੇ ਕਿਹਾ ਕਿ 27 ਜੁਲਾਈ 2020 ਨੂੰ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਇੱਕ ਫੈਸਲਾ ਲਿਆ ਗਿਆ ਸੀ। ਇਸ ਤਹਿਤ ਉਸ ਤੋਂ ਬਾਅਦ ਭਰਤੀ ਹੋਣ ਵਾਲੇ ਨਵੇਂ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਪੇ-ਸਕੇਲ ਦੀ ਬਜਾਏ ਕੇਂਦਰ ਸਰਕਾ...









