NEET ਪੇਪਰ ਲੀਕ ਖ਼ਿਲਾਫ਼ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ FIR ਰੱਦ ਕਰਨ ਦੇ ਦਿੱਤੇ ਹੁਕਮ
ਨਵੀਂ ਦਿੱਲੀ: NEET ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਹੋਏ ਵਿਦਿਆਰਥੀ ਪ੍ਰਦਰਸ਼ਨਾਂ ਨਾਲ ਜੁੜੇ ਮਾਮਲਿਆਂ ਵਿੱਚ ਸੁਪਰੀਮ ਕੋਰਟ ਨੇ ਵੱਡਾ ਹੁਕਮ ਸੁਣਾਇਆ ਹੈ। ਚੀਫ਼ ਜਸਟਿਸ ਆਫ਼ ਇੰਡੀਆ ਦੀ ਅਗਵਾਈ ਵਾਲੇ ਬੈਂਚ ਨੇ ਸੰਵਿਧਾਨ ਦੇ ਅਨੁਛੇਦ 142 ਤਹਿਤ ਆਪਣੀਆਂ ਵਿਸ਼ੇਸ਼ ਸ਼ਕਤੀਆਂ ਦੀ ਵਰਤੋਂ ਕਰਦਿਆਂ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਅਤੇ ਹੋਰ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦਰਜ ਕਈ ਐਫਆਈਆਰਜ਼ ਨੂੰ ਰੱਦ ਕਰਨ ਦੇ ਨਿਰਦੇਸ਼ ਦਿੱਤੇ ਹਨ।
ਅਦਾਲਤ ਨੇ ਦਿੱਲੀ ਸਮੇਤ ਅਸਾਮ, ਪੱਛਮੀ ਬੰਗਾਲ ਅਤੇ ਬਿਹਾਰ ਵਿੱਚ NEET ਪੇਪਰ ਲੀਕ ਅਤੇ ਇਸ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਹੋਏ ਪ੍ਰਦਰਸ਼ਨਾਂ ਦੌਰਾਨ ਦਰਜ ਕੀਤੀਆਂ ਐਫਆਈਆਰਜ਼ ’ਤੇ ਰਾਹਤ ਦਿੱਤੀ ਹੈ। ਹਾਲਾਂਕਿ, ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਤੋਂ ਅਪਰਾਧਿਕ ਰਿਕਾਰਡ ਜਾਂ ਵੱਖਰੇ ਅਪਰਾਧਿਕ ਮਾਮਲੇ ਹਨ, ਉਨ੍ਹਾਂ ਨਾਲ ਸਬੰਧਤ ਕਾਰਵਾਈ ਨੂੰ ਇਸ ਹੁਕਮ ਤੋਂ ਬਾਹਰ ਰੱਖਿਆ ਗਿਆ ਹੈ।
ਦਿੱਲੀ ਸਮੇਤ ਕਈ ਸੂਬਿਆਂ ਵਿੱਚ ਦਰਜ FIR ਹੋਣਗੀਆਂ ਰੱਦ
ਸੁਪਰੀਮ ਕੋਰਟ ਨੇ ਕਿਹਾ ਕਿ NEET ਮਾਮਲੇ ਨੂੰ ਲੈ ਕੇ ਹੋਏ ਪ੍ਰਦਰਸ਼ਨਾਂ ਸ...









