ਹਰਿਆਣਾ ’ਚ ਪੈਰਾਮੈਡੀਕਲ ਸਟਾਫ਼ ਦੀਆਂ ਖਾਲੀ ਅਸਾਮੀਆਂ ਜਲਦ ਭਰਨ ਦੀ ਤਿਆਰੀ, HSSC ਨੂੰ ਭੇਜੀ ਭਰਤੀ ਦੀ ਮੰਗ: ਸਿਹਤ ਮੰਤਰੀ ਆਰਤੀ ਸਿੰਘ ਰਾਓ
ਹਰਿਆਣਾ, 31 ਅਗਸਤ 2026: ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਸਿਹਤ ਵਿਭਾਗ ਵਿੱਚ ਪੈਰਾਮੈਡੀਕਲ ਸਟਾਫ਼ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਦੱਸਿਆ ਕਿ ਸੂਬੇ ਵਿੱਚ ਪੈਰਾਮੈਡੀਕਲ ਸਟਾਫ਼ ਦੀਆਂ ਸਾਰੀਆਂ ਖਾਲੀ ਅਸਾਮੀਆਂ ਸਬੰਧੀ ਵੇਰਵੇ ਇਕੱਠੇ ਕਰਕੇ ਭਰਤੀ ਲਈ ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (HSSC) ਨੂੰ ਬੇਨਤੀ ਭੇਜੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਇਨ੍ਹਾਂ ਅਹੁਦਿਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਸਿਹਤ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦੌਰਾਨ ਇੱਕ ਵਿਧਾਇਕ ਵੱਲੋਂ ਪੁੱਛੇ ਗਏ ਸਵਾਲ ਦਾ ਜਵਾਬ ਦੇ ਰਹੀ ਸੀ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਸਰਕਾਰੀ ਸਿਹਤ ਅਦਾਰਿਆਂ ਵਿੱਚ ਲੋੜੀਂਦੇ ਮਨੁੱਖੀ ਸਰੋਤਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ, ਤਾਂ ਜੋ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ।
ਖਾਲੀ ਅਸਾਮੀਆਂ ਸਬੰਧੀ HSSC ਨੂੰ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ ਮੰਗ
ਆਰਤੀ ਸਿੰਘ ਰਾਓ ਨੇ ਸਦਨ ਵਿੱਚ ਦੱਸਿ...









