VVIP ਕਾਫਲਿਆਂ ਵਿੱਚ ਵਾਹਨਾਂ ਦੀ ਗਿਣਤੀ ਘਟਾਉਣ ਦੇ ਨਿਰਦੇਸ਼, ਪੰਜਾਬ ਰਾਜਪਾਲ ਵੱਲੋਂ ਸੁਰੱਖਿਆ ਵਿਭਾਗ ਨੂੰ ਪੱਤਰ
ਚੰਡੀਗੜ੍ਹ, 18 ਮਈ 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਖਪਤ ਘਟਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਮੱਧ ਪੂਰਬ ਵਿੱਚ ਵਧ ਰਹੇ ਤਣਾਅ ਅਤੇ ਵਿਸ਼ਵ ਪੱਧਰ ‘ਤੇ ਤੇਲ ਸੰਕਟ ਦੇ ਮੱਦੇਨਜ਼ਰ, ਦੇਸ਼ ਭਰ ਵਿੱਚ ਈਂਧਨ ਦੀ ਬਚਤ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ। ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਵੱਲੋਂ ਨਾਗਰਿਕਾਂ ਨੂੰ ਈਂਧਨ ਦੀ ਵਰਤੋਂ ਘਟਾਉਣ ਦੀ ਅਪੀਲ ਕੀਤੀ ਗਈ ਸੀ, ਜਿਸਦਾ ਅਸਰ ਹੁਣ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।
ਇਸੇ ਕੜੀ ਤਹਿਤ, ਚੰਡੀਗੜ੍ਹ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ ਸਰਕਾਰੀ ਦਫਤਰਾਂ ਦੇ ਕਰਮਚਾਰੀ ਹਰ ਬੁੱਧਵਾਰ ਨੂੰ ਆਪਣੇ ਨਿੱਜੀ ਜਾਂ ਸਰਕਾਰੀ ਵਾਹਨਾਂ ਦੀ ਵਰਤੋਂ ਨਹੀਂ ਕਰਨਗੇ। ਉਨ੍ਹਾਂ ਨੂੰ ਸਾਈਕਲ, ਪੈਦਲ ਜਾਂ ਜਨਤਕ ਆਵਾਜਾਈ (ਬੱਸ ਆਦਿ) ਰਾਹੀਂ ਦਫਤਰ ਆਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਇਸ ਉਪਰਾਲੇ ਦਾ ਮਕਸਦ ਈਂਧਨ ਦੀ ਬਚਤ ਦੇ ਨਾਲ-ਨਾਲ ਪ੍ਰਦੂਸ਼ਣ ਘਟਾਉਣਾ ਵੀ ਹੈ।
ਇਸ ਦੇ ਨਾਲ ਹੀ ਵੀਵੀਆਈਪੀ ਕਾਫਲਿਆਂ ਵਿੱਚ ਵਰਤੇ ਜਾਣ ਵਾਲੇ ਵਾਹਨਾਂ ਦੀ ਗਿਣਤੀ ਵੀ ਘਟਾਉਣ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਅਤ...









