Saturday, May 23Punjabi People

Tag: Punjabi People

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਨੇ ਸਦਾ ਅਗਵਾਈ ਕਰਦਿਆਂ ਕੁਰਬਾਨੀਆਂ ਦਿੱਤੀਆਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਪੰਜਾਬ ਨੇ ਸਦਾ ਅਗਵਾਈ ਕਰਦਿਆਂ ਕੁਰਬਾਨੀਆਂ ਦਿੱਤੀਆਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 2 ਫਰਵਰੀ 2026: ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਵਿੱਚ ਯੋਗਦਾਨ, ਬਹਾਦਰੀ, ਭਾਈਚਾਰਕ ਸਾਂਝ, ਸ਼ਾਨਦਾਰ ਵਿਰਾਸਤ ਅਤੇ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਉਲੇਖ ਕੀਤਾ। ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਭਾਰਤੀ ਫੌਜਾਂ ਨੂੰ ਸ਼ਾਨਦਾਰ ਜਵਾਨ ਅਤੇ ਬਹਾਦਰ ਅਧਿਕਾਰੀ ਦਿੱਤੇ ਹਨ, ਜਿਨ੍ਹਾਂ ਨੇ ਹਰ ਵੇਲੇ ਦੇਸ਼ ਲਈ ਆਪਣੀ ਜਾਨਾਂ ਦੀ ਕੁਰਬਾਨੀ ਦਿੱਤੀ ਹੈ। ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।” ਉਨ੍ਹਾਂ ਨੇ ਵਫ਼ਦ ਦੇ ਸਵਾਗਤ ਦੌਰਾਨ ਕਿਹਾ, “ਇਹ ਸਮਾਜਿਕ ਅਤੇ ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾਜਨੀਤਿਕ ਅਤੇ ਸੱਭਿਆਚਾਰਕ ਪੱਖਾਂ ਨੂੰ ਸਮਝਣ ਲਈ ਇੱਕ ਅਦਭੁਤ ਮੌਕਾ ਹੈ। ਸੂਬਾ ਸਰਕਾਰ ਵਫ਼ਦ ਦੀ ਮੇਜ਼ਬਾਨੀ ਕਰਕੇ ਮਾਣ ਮਹਿਸੂਸ ਕਰ ਰਹੀ ਹੈ।” ਮੁੱਖ ਮੰਤਰੀ ਨੇ ਵਫ਼ਦ ਨੂੰ ਪੰਜਾਬ ਦੀ ਧਰਤੀ ਬਾਰੇ ਜਾ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਯੂਨੀਅਨਾਂ ਨਾਲ ਗੱਲਬਾਤ, ਜਾਇਜ਼ ਮੰਗਾਂ ਦੇ ਹੱਲ ਲਈ ਸਕਾਰਾਤਮਕ ਭਰੋਸਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਯੂਨੀਅਨਾਂ ਨਾਲ ਗੱਲਬਾਤ, ਜਾਇਜ਼ ਮੰਗਾਂ ਦੇ ਹੱਲ ਲਈ ਸਕਾਰਾਤਮਕ ਭਰੋਸਾ

Breaking News
ਚੰਡੀਗੜ੍ਹ, 2 ਫ਼ਰਵਰੀ 2026: ਪੰਜਾਬ ਦੇ ਮਾਲ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਵੱਖ-ਵੱਖ ਯੂਨੀਅਨਾਂ ਅਤੇ ਐਸੋਸੀਏਸ਼ਨਾਂ ਨਾਲ ਲਗਾਤਾਰ ਮੀਟਿੰਗਾਂ ਦੀ ਲੜੀ ਚਲਾਈ ਗਈ। ਇਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਮੰਤਰੀ ਨੇ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਧਿਆਨਪੂਰਵਕ ਸੁਣਿਆ ਅਤੇ ਭਰੋਸਾ ਦਿੱਤਾ ਕਿ ਹਰੇਕ ਜਾਇਜ਼ ਮੰਗ ਨੂੰ ਤਰਜੀਹੀ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਪੰਜਾਬ ਭਵਨ ਵਿਖੇ ਹੋਈਆਂ ਵੱਖ-ਵੱਖ ਮੀਟਿੰਗਾਂ ਦੌਰਾਨ ਰੈਵੇਨਿਊ ਪਟਵਾਰ ਯੂਨੀਅਨ, ਕਾਨੂੰਨਗੋ ਯੂਨੀਅਨ, ਸਾਂਝਾ ਮੁਲਾਜ਼ਮ ਮੰਚ ਪੁੱਡਾ ਅਤੇ ਆਲ ਇੰਡੀਆ ਅਤਿਵਾਦ ਪੀੜਤ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਭਾਗ ਲਿਆ। ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਲੋਕ-ਹਿਤ ਅਤੇ ਮੁਲਾਜ਼ਮ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰੇਕ ਵਰਗ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੰਵੇਦਨਸ਼ੀਲ ਅਤੇ ਸਰਗਰਮ ਰਵੱਈਆ ਅਪਣਾ ਰਹੀ ਹੈ। ਉਨ੍ਹਾਂ ਵ...
ਧਰਤੀ ਦੇ ਤੇਜ਼ ਕੰਬਣ ਨਾਲ ਹਾਹਾਕਾਰ, ਭੂਚਾਲ ਦੇ ਝਟਕਿਆਂ ਨੇ ਫੈਲਾਇਆ ਖੌਫ਼

ਧਰਤੀ ਦੇ ਤੇਜ਼ ਕੰਬਣ ਨਾਲ ਹਾਹਾਕਾਰ, ਭੂਚਾਲ ਦੇ ਝਟਕਿਆਂ ਨੇ ਫੈਲਾਇਆ ਖੌਫ਼

National News, Uncategorized
ਜੰਮੂ-ਕਸ਼ਮੀਰ, 2 ਫਰਵਰੀ 2026: 2 ਫਰਵਰੀ ਦੀ ਸਵੇਰ ਜੰਮੂ-ਕਸ਼ਮੀਰ ਦੇ ਵਾਸੀਆਂ ਲਈ ਡਰਾਉਣੀ ਸਾਬਤ ਹੋਈ। ਜਦੋਂ ਲੋਕ ਕੜਾਕੇ ਦੀ ਠੰਢ ਵਿੱਚ ਕੰਬਲਾਂ ਹੇਠ ਸੁੱਤੇ ਹੋਏ ਸਨ, ਅਚਾਨਕ ਧਰਤੀ ਹਿੱਲਣ ਲੱਗੀ। ਸ਼ੁਰੂ ਵਿੱਚ ਕਈ ਲੋਕ ਝਟਕਿਆਂ ਨੂੰ ਸਮਝ ਨਾ ਸਕੇ, ਪਰ ਜਿਵੇਂ ਹੀ ਭੂਚਾਲ ਦਾ ਅਹਿਸਾਸ ਹੋਇਆ, ਘਬਰਾਹਟ ਦਾ ਮਾਹੌਲ ਬਣ ਗਿਆ। ਲੋਕ ਜ਼ੀਰੋ ਤੋਂ ਹੇਠਾਂ ਤਾਪਮਾਨ ਵਿੱਚ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ। ਭੂਚਾਲ ਦੀ ਤੀਬਰਤਾ ਰਿਕਟਰ ਸਕੇਲ ‘ਤੇ 4.6 ਦਰਜ ਕੀਤੀ ਗਈ। ਮਾਹਰਾਂ ਮੁਤਾਬਕ 4 ਜਾਂ ਇਸ ਤੋਂ ਵੱਧ ਤੀਬਰਤਾ ਵਾਲੇ ਭੂਚਾਲ ਦੇ ਝਟਕੇ ਸਪੱਸ਼ਟ ਤੌਰ ‘ਤੇ ਮਹਿਸੂਸ ਹੁੰਦੇ ਹਨ। ਭੂਚਾਲ ਦਾ ਕੇਂਦਰ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਸੀ, ਜਿਸ ਕਾਰਨ ਪੂਰੀ ਘਾਟੀ ਵਿੱਚ ਝਟਕੇ ਤੀਖੇ ਤੌਰ ‘ਤੇ ਮਹਿਸੂਸ ਕੀਤੇ ਗਏ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਹੁਣ ਤੱਕ ਕਿਸੇ ਵੀ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।...
ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਜਲਦ ਜੇਲ੍ਹ ਤੋਂ ਬਾਹਰ ਆਉਣਗੇ

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਜਲਦ ਜੇਲ੍ਹ ਤੋਂ ਬਾਹਰ ਆਉਣਗੇ

Breaking News
ਚੰਡੀਗੜ੍ਹ, 2 ਫਰਵਰੀ 2026: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ, ਜਿਸ ਨਾਲ ਹੁਣ ਉਨ੍ਹਾਂ ਦੀ ਜੇਲ੍ਹ ਤੋਂ ਰਿਹਾਈ ਦਾ ਰਾਹ ਖੁੱਲ੍ਹ ਗਿਆ ਹੈ। ਸੁਪਰੀਮ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਮਜੀਠੀਆ ਨੂੰ ਜ਼ਮਾਨਤ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਲਗਭਗ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਵਿਜੀਲੈਂਸ ਨੇ ਉਨ੍ਹਾਂ ਨੂੰ 25 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਦਿਨ ਤੋਂ ਹੀ ਮਜੀਠੀਆ ਨਾਭਾ ਜੇਲ੍ਹ ਵਿੱਚ ਬੰਦ ਸਨ। ਇਸ ਤੋਂ ਪਹਿਲਾਂ ਦਸੰਬਰ 2025 ਵਿੱਚ ਹਾਈਕੋਰਟ ਨੇ ਮਜੀਠੀਆ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਸੀ। ਇਸ ਦਰਮਿਆਨ, ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਭਾ ਜੇਲ੍ਹ ਪਹੁੰਚ ਕੇ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਆਏ। ਦੋਨਾਂ ਦਰਮਿਆਨ ਲਗਭਗ ਅੱਧੇ ਘੰਟੇ ਤੱਕ ਮੁਲਾਕਾਤ ਹੋਈ। ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਮਜੀਠੀਆ ਉੱਤੇ ਲੱਗੇ ਸਾਰੇ ਇਲਜ਼ਾਮ ਬ...
ਪੰਜਾਬ ਵਿੱਚ 2 ਦਿਨਾਂ ਲਈ ਅਲਰਟ! 15 ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ, ਮੌਸਮ ਵਿਭਾਗ ਵੱਲੋਂ 6 ਫਰਵਰੀ ਤੱਕ ਵੱਡੀ ਭਵਿੱਖਬਾਣੀ

ਪੰਜਾਬ ਵਿੱਚ 2 ਦਿਨਾਂ ਲਈ ਅਲਰਟ! 15 ਜ਼ਿਲ੍ਹਿਆਂ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ, ਮੌਸਮ ਵਿਭਾਗ ਵੱਲੋਂ 6 ਫਰਵਰੀ ਤੱਕ ਵੱਡੀ ਭਵਿੱਖਬਾਣੀ

Breaking News
ਚੰਡੀਗੜ੍ਹ, 2 ਫਰਵਰੀ 2026 : ਪੰਜਾਬ ਵਿੱਚ ਇਕ ਵਾਰ ਫਿਰ ਮੌਸਮ ਦੇ ਮਿਜ਼ਾਜ ਵਿੱਚ ਤਬਦੀਲੀ ਦੇ ਆਸਾਰ ਬਣ ਰਹੇ ਹਨ। ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਲਈ ਵੱਡੀ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਵਿਭਾਗ ਨੇ ਅੱਜ ਤੋਂ ਲੈ ਕੇ 6 ਫਰਵਰੀ ਤੱਕ ਦੇ ਮੌਸਮੀ ਹਾਲਾਤਾਂ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਤਾਜ਼ਾ ਅਪਡੇਟ ਮੁਤਾਬਕ, ਪੰਜਾਬ ਵਿੱਚ ਦੋ ਦਿਨਾਂ ਲਈ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸਦੇ ਨਾਲ ਹੀ 15 ਜ਼ਿਲ੍ਹਿਆਂ ਵਿੱਚ ਧੁੰਦ ਦੇ ਚਲਦੇ ‘ਯੈਲੋ ਅਲਰਟ’ ਲਗਾਇਆ ਗਿਆ ਹੈ। ਧੁੰਦ ਦੀ ਸਥਿਤੀ ਖ਼ਾਸ ਕਰਕੇ ਸਵੇਰੇ ਅਤੇ ਸ਼ਾਮ ਦੇ ਸਮੇਂ ਵੱਧ ਰਹਿਣ ਦੀ ਸੰਭਾਵਨਾ ਹੈ। ਉੱਥੇ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈਣ ਦੇ ਆਸਾਰ ਜਤਾਏ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਦਰਜ ਕੀਤਾ ਗਿਆ ਹੈ। ਬਠਿੰਡਾ ਵਿੱਚ ਸਵੇਰ ਤੋਂ ਹੀ ਵਿਜ਼ੀਬਿਲਟੀ ਲਗਭਗ ਸ਼ੂਨ੍ਹ ਰਹੀ। ਜੇਕਰ ਤਾਪਮਾਨ ਦੀ ਗੱਲ ਕਰੀਏ ਤਾਂ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 1.4 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਤਾਪਮਾਨ ਆਮ ਦਰਜੇ ਦੇ ਨੇ...
‘ਗੈਂਗਸਟਰਾਂ  ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਵੱਲੋਂ 767 ਥਾਵਾਂ ’ਤੇ ਛਾਪੇਮਾਰੀ, 4 ਹਥਿਆਰਾਂ ਸਮੇਤ 148 ਵਿਅਕਤੀ ਕਾਬੂ

‘ਗੈਂਗਸਟਰਾਂ  ’ਤੇ ਵਾਰ’ ਦਾ 13ਵਾਂ ਦਿਨ: ਪੰਜਾਬ ਪੁਲਿਸ ਵੱਲੋਂ 767 ਥਾਵਾਂ ’ਤੇ ਛਾਪੇਮਾਰੀ, 4 ਹਥਿਆਰਾਂ ਸਮੇਤ 148 ਵਿਅਕਤੀ ਕਾਬੂ

Breaking News
ਚੰਡੀਗੜ੍ਹ, 1 ਫਰਵਰੀ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪਸ਼ਟ ਨਿਰਦੇਸ਼ਾਂ ਹੇਠ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 13ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਵੱਡੀ ਕਾਰਵਾਈ ਕੀਤੀ। ਇਸ ਦੌਰਾਨ ਗੈਂਗਸਟਰਾਂ ਨਾਲ ਜੁੜੇ ਸਾਥੀਆਂ ਦੇ ਪਹਿਲਾਂ ਤੋਂ ਪਛਾਣੇ ਅਤੇ ਮੈਪ ਕੀਤੇ ਗਏ 767 ਟਿਕਾਣਿਆਂ ’ਤੇ ਇਕੱਠੇ ਛਾਪੇਮਾਰੀ ਕੀਤੀ ਗਈ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ 20 ਜਨਵਰੀ 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਲਗਾਤਾਰ ਵਿਸ਼ੇਸ਼ ਕਾਰਵਾਈਆਂ ਅੰਜਾਮ ਦਿੱਤੀਆਂ ਜਾ ਰਹੀਆਂ ਹਨ। ਮੁਹਿੰਮ ਦੇ 13ਵੇਂ ਦਿਨ ਦੌਰਾਨ ਪੁਲਿਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚਾਰ ਗੈਰਕਾਨੂੰਨੀ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕ...
ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੂਹ ਮਨੁੱਖਤਾ ਲਈ ਪ੍ਰੇਰਣਾ ਅਤੇ ਮਾਰਗਦਰਸ਼ਨ ਬਣੀਆਂ ਰਹਿਣਗੀਆਂ: ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੂਹ ਮਨੁੱਖਤਾ ਲਈ ਪ੍ਰੇਰਣਾ ਅਤੇ ਮਾਰਗਦਰਸ਼ਨ ਬਣੀਆਂ ਰਹਿਣਗੀਆਂ: ਹਰਜੋਤ ਸਿੰਘ ਬੈਂਸ

Uncategorized
ਨੰਗਲ, 1 ਫਰਵਰੀ 2026: ਪੰਜਾਬ ਦੇ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਸ. ਹਰਜੋਤ ਸਿੰਘ ਬੈਂਸ ਨੇ ਅੱਜ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ’ਤੇ ਕਲਸੇੜਾ, ਪੱਟੀ ਅਤੇ ਭਨਾਮ ਪਿੰਡਾਂ ਵਿੱਚ ਆਯੋਜਿਤ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਉਪਦੇਸ਼ਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਰਹਿੰਦੀ ਦੁਨੀਆਂ ਤੱਕ ਸਮੁੱਚੀ ਮਾਨਵਤਾ ਲਈ ਪ੍ਰੇਰਣਾ ਅਤੇ ਮਾਰਗਦਰਸ਼ਨ ਦਾ ਸਰੋਤ ਬਣੀਆਂ ਰਹਿਣਗੀਆਂ। ਸਮਾਗਮ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਅਵਸਰ ’ਤੇ ਸ. ਬੈਂਸ ਨੇ ਕਲਸੇੜਾ, ਪੱਟੀ ਅਤੇ ਭਨਾਮ ਵਿਖੇ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਨਾਲ ਸੰਬੰਧਿਤ ਸੰਸਥਾਵਾਂ ਨੂੰ ਵਿਕਾਸ ਕਾਰਜਾਂ ਲਈ ਪੰਜ-ਪੰਜ ਲੱਖ ਰੁਪਏ ਦੀ ਆਰਥਿਕ ਸਹਾਇਤਾ ਪ੍ਰਦਾਨ ਕੀਤੀ, ਤਾਂ ਜੋ ਇਲਾਕੇ ਵਿੱਚ ਹੋਰ ਸੁਵਿਧਾਵਾਂ ਦਾ ਵਿਕਾਸ ਕੀਤਾ ਜਾ ਸਕੇ। ਗੁਰੂ ਰਵਿਦਾਸ ਮੰਦਿਰਾਂ ਵਿੱਚ ਆਯੋਜਿਤ ਸਮਾਗਮਾਂ ਨੂੰ ਸੰਬੋਧਨ ਕਰ...

ਕੇਂਦਰੀ ਬਜਟ ’ਤੇ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਤਿੱਖੀ ਪ੍ਰਤੀਕਿਰਿਆ

Breaking News
ਚੰਡੀਗੜ੍ਹ, 1 ਫਰਵਰੀ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਵਾਰ ਫਿਰ ਪੰਜਾਬ ਦੀਆਂ ਉਮੀਦਾਂ ’ਤੇ ਖਰਾ ਨਹੀਂ ਉਤਰੀਆ। ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਐਮਐਸਪੀ ਦੀ ਕੋਈ ਕਾਨੂੰਨੀ ਗਾਰੰਟੀ ਨਹੀਂ, ਨੌਜਵਾਨਾਂ ਲਈ ਰੁਜ਼ਗਾਰ ਦਾ ਕੋਈ ਢੁੱਕਵਾਂ ਰੋਡਮੈਪ ਨਹੀਂ ਅਤੇ ਉਦਯੋਗਾਂ ਜਾਂ ਟੈਕਸ ਪ੍ਰਣਾਲੀ ਵਿੱਚ ਵੀ ਕਿਸੇ ਕਿਸਮ ਦੀ ਰਾਹਤ ਨਹੀਂ ਦਿੱਤੀ ਗਈ। ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਨਾ ਚੁੱਕਣਾ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਸਾਫ਼ ਬੇਇਨਸਾਫ਼ੀ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ, ਦਲੇਰ ਅਤੇ ਜਜ਼ਬੇ ਨਾਲ ਭਰਪੂਰ ਹਨ। ਕੇਂਦਰ ਵੱਲੋਂ ਵਾਰ-ਵਾਰ ਕੀਤੀ ਜਾ ਰਹੀ ਅਣਦੇਖੀ ਦੇ ਬਾਵਜੂਦ, ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਪੰਜਾਬ ਦੇ ਲੋਕ ਮਿਲ ਕੇ ਸੂਬੇ ਨੂੰ ਆਪਣੇ ਦਮ ’ਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣਗੇ। ਕੇਂਦਰੀ ਬਜਟ ਨੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਮੁੜ ਧੋਖਾ ਕੀਤਾ: ਹਰਪਾਲ ਸਿੰਘ ਚੀਮਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...
ਕੇਂਦਰੀ ਬਜਟ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਅਨਿਆਇ ਕੀਤਾ ਹੈ: ਹਰਪਾਲ ਚੀਮਾ

ਕੇਂਦਰੀ ਬਜਟ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨਾਲ ਅਨਿਆਇ ਕੀਤਾ ਹੈ: ਹਰਪਾਲ ਚੀਮਾ

Breaking News
ਚੰਡੀਗੜ੍ਹ, 1 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਬਜਟ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦੀਆਂ ਜਾਇਜ਼ ਚਿੰਤਾਵਾਂ ਨੂੰ ਅਣਡਿੱਠਾ ਕੀਤਾ ਹੈ। ਇਸ ਨਾਲ ਸਰਕਾਰ ਦੇ ਕਿਸਾਨ-ਪੱਖੀ ਹੋਣ ਦੇ ਦਾਅਵੇ ਸਿਰਫ਼ ਖੋਖਲੇ ਨਾਅਰੇ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਬਜਟ ਵਿੱਚ ਨਾ ਤਾਂ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਵਿੱਚ ਕੋਈ ਵਾਧਾ ਕੀਤਾ ਗਿਆ ਹੈ ਅਤੇ ਨਾ ਹੀ ਮੰਡੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਸਹਾਇਤਾ ਦਿੱਤੀ ਗਈ ਹੈ, ਜਿਸ ਨਾਲ ਖੇਤੀ ਪ੍ਰਧਾਨ ਰਾਜਾਂ ਨੂੰ ਆਪਣੇ ਭਰੋਸੇ ਛੱਡ ਦਿੱਤਾ ਗਿਆ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦਾ ਕਿਸਾਨ ਦੇਸ਼ ਦੀ ਖੁਰਾਕ ਸੁਰੱਖਿਆ ਦੀ ਨੀਂਹ ਹੈ, ਫਿਰ ਵੀ ਕੇਂਦਰ ਸਰਕਾਰ ਉਨ੍ਹਾਂ ਪ੍ਰਣਾਲੀਆਂ ਵਿੱਚ ਨਿਵੇਸ਼ ਕਰਨ ਤੋਂ ਲਗਾਤਾਰ ਕਤਰਾਉਂਦੀ ਆ ਰਹੀ ਹੈ। ਉਨ੍ਹਾਂ ਵੱਧ ਕੀਮਤ ਵਾਲੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਅਪਣਾਈ ਗਈ ਚੋਣਵੇਂ ਨੀਤੀ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਬਜਟ ਵਿੱਚ ਨਾਰੀਅਲ, ਕਾਜੂ,...
PM ਮੋਦੀ ਵੱਲੋਂ ਪੰਜਾਬ ਲਈ 2 ਮਹੱਤਵਪੂਰਨ ਐਲਾਨ | ਅਦਮਪੁਰ ਏਅਰਪੋਰਟ ਦੌਰਾ | ਡੇਰਾ ਬੱਲਾਂ

PM ਮੋਦੀ ਵੱਲੋਂ ਪੰਜਾਬ ਲਈ 2 ਮਹੱਤਵਪੂਰਨ ਐਲਾਨ | ਅਦਮਪੁਰ ਏਅਰਪੋਰਟ ਦੌਰਾ | ਡੇਰਾ ਬੱਲਾਂ

Breaking News
ਜਲੰਧਰ/ਬੱਲਾਂ 1 ਫਰਵਰੀ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਪੰਜਾਬ ਦੌਰੇ ’ਤੇ ਪਹੁੰਚੇ, ਜਿਸ ਦੌਰਾਨ ਧਾਰਮਿਕ ਆਸਥਾ ਅਤੇ ਵਿਕਾਸ ਦੋਵਾਂ ਨੂੰ ਕੇਂਦਰ ਵਿੱਚ ਰੱਖਿਆ ਗਿਆ। ਇਸ ਕਾਰਨ ਇਹ ਦੌਰਾ ਖਾਸ ਮਹੱਤਤਾ ਵਾਲਾ ਮੰਨਿਆ ਜਾ ਰਿਹਾ ਹੈ। ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਮੌਕੇ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਜਲੰਧਰ ਨੇੜੇ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ। ਉਹ ਲਗਭਗ 40 ਮਿੰਟ ਤੱਕ ਡੇਰਾ ਬੱਲਾਂ ਵਿੱਚ ਰਹੇ। ਇਸ ਦੌਰਾਨ ਉਨ੍ਹਾਂ ਨੇ ਲੰਗਰ ਛਕਿਆ ਅਤੇ ਸੰਗਤ ਨਾਲ ਮੁਲਾਕਾਤ ਕਰਦੇ ਹੋਏ ਗੱਲਬਾਤ ਕੀਤੀ, ਜਿਸ ਨਾਲ ਸੰਗਤ ਵਿੱਚ ਵਿਸ਼ੇਸ਼ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਦੌਰੇ ਦੌਰਾਨ ਇਕ ਹੋਰ ਅਹੰਮ ਐਲਾਨ ਵੀ ਕੀਤਾ ਗਿਆ। ਆਦਮਪੁਰ ਏਅਰਪੋਰਟ ਦਾ ਨਾਮ ਬਦਲ ਕੇ ਹੁਣ ਸ੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਹੈ, ਜਿਸਨੂੰ ਰਵਿਦਾਸੀ ਸਮਾਜ ਲਈ ਇਕ ਵੱਡੀ ਇਤਿਹਾਸਕ ਪਛਾਣ ਵਜੋਂ ਦੇਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਪ੍ਰਧਾਨ ਮੰਤਰੀ ਮੋਦੀ ਵੱਲੋਂ ਲੁਧਿਆਣਾ ਦੇ ਹਲਵਾਰਾ ਏਅਰਪੋਰਟ ਦੇ ਨਵੇਂ ਟਰਮੀਨਲ ਦਾ ਵਰਚੁਅਲ ਤੌਰ ’ਤੇ ਉਦਘਾਟਨ ਵੀ ਕੀਤਾ ਗਿਆ। ਇਹ ਟਰਮੀਨਲ ਪੰਜਾਬ...