ਅਧਿਆਪਕਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ’ਤੇ ਚੀਮਾ ਨੇ ਕੀਤੀ ਵਿਚਾਰ-ਚਰਚਾ, ਵਿਭਾਗਾਂ ਨੂੰ ਹੱਲ ਲਈ ਦਿੱਤੇ ਹੁਕਮ
ਚੰਡੀਗੜ੍ਹ, 24 ਅਗਸਤ 2026: ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਨਾਲ ਜੁੜੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਅਧਿਆਪਕਾਂ ਅਤੇ ਸਿੱਖਿਆ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨੁਮਾਇੰਦਿਆਂ ਸਮੇਤ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਲੜੀਵਾਰ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਯੂਨੀਅਨਾਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਮੀਟਿੰਗਾਂ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵਿਭਾਗੀ ਪੱਧਰ ’ਤੇ ਹੱਲ ਕੀਤੇ ਜਾ ਸਕਣ ਵਾਲੇ ਮਸਲਿਆਂ ਦਾ ਤੁਰੰਤ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ। ਵਿੱਤੀ ਮਾਮਲਿਆਂ ਨਾਲ ਸਬੰਧਤ ਮੰਗਾਂ ਦੇ ਢੁਕਵੇਂ ਅਤੇ ਛੇਤੀ ਹੱਲ ਲਈ ਉਨ੍ਹਾਂ ਅਧਿਕਾਰੀਆਂ ਨੂੰ ਵਿੱਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਦੀ ਸਾਂਝੀ ਮੀਟਿੰਗ ਕਰਵਾਉਣ ਦੀ ਹਦਾਇਤ ਵੀ ਕੀਤੀ।
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨਾਲ ਹੋਈ ਬੈਠਕ ਵਿੱਚ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਭਰੋ...









