ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ 23 ਅਗਸਤ ਨੂੰ ਗਾਗੜਾ ’ਚ ਕਰਨਗੇ ‘ਲੋਕ ਮਿਲਣੀ’
ਨੰਗਲ, 22 ਅਗਸਤ 2026: ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨ, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ 23 ਅਗਸਤ ਨੂੰ ਪਿੰਡ ਗਾਗੜਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਰਾਹੀਂ ਇਲਾਕੇ ਦੇ ਵਸਨੀਕਾਂ ਨੂੰ ਆਪਣੀਆਂ ਸਮੱਸਿਆਵਾਂ ਸਿੱਧੇ ਤੌਰ ’ਤੇ ਕੈਬਨਿਟ ਮੰਤਰੀ ਦੇ ਸਾਹਮਣੇ ਰੱਖਣ ਦਾ ਮੌਕਾ ਮਿਲੇਗਾ।
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਿਛਲੇ ਕਰੀਬ ਸਾਢੇ ਚਾਰ ਸਾਲਾਂ ਤੋਂ ਲਗਾਤਾਰ ‘ਲੋਕ ਮਿਲਣੀ’ ਪ੍ਰੋਗਰਾਮਾਂ ਰਾਹੀਂ ਲੋਕਾਂ ਨਾਲ ਸਿੱਧਾ ਸੰਵਾਦ ਕਾਇਮ ਕੀਤਾ ਜਾ ਰਿਹਾ ਹੈ। ਇਨ੍ਹਾਂ ਪ੍ਰੋਗਰਾਮਾਂ ਦੌਰਾਨ ਉਹ ਖੁਦ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮਾਮਲਿਆਂ ਦੇ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰਦੇ ਹਨ। ਇਸੇ ਲੜੀ ਨੂੰ ਅੱਗੇ ਵਧਾਉਂਦਿਆਂ ਇਸ ਵਾਰ ਗਾਗੜਾ ਵਿਖੇ ਇਹ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ।
‘ਲੋਕ ਮਿਲਣੀ’ ਦੌਰਾਨ ਗਾਗੜਾ ਅਤੇ ਨੇੜਲੇ ਪਿੰਡਾਂ ਤੋਂ ਆਉਣ...









