ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦਾ 213ਵਾਂ ਦਿਨ, 648 ਟਿਕਾਣਿਆਂ ’ਤੇ ਛਾਪੇਮਾਰੀ; 424 ਗ੍ਰਿਫ਼ਤਾਰ
ਚੰਡੀਗੜ੍ਹ, 21 ਅਗਸਤ 2026: ਪੰਜਾਬ ਨੂੰ ਗੈਂਗਸਟਰਾਂ ਅਤੇ ਨਸ਼ਿਆਂ ਤੋਂ ਮੁਕਤ ਕਰਨ ਲਈ ਪੰਜਾਬ ਪੁਲਿਸ ਵੱਲੋਂ ਚਲਾਈਆਂ ਜਾ ਰਹੀਆਂ ਮੁਹਿੰਮਾਂ ਤਹਿਤ ਸ਼ੁੱਕਰਵਾਰ ਨੂੰ ਵੱਡੀ ਕਾਰਵਾਈ ਕੀਤੀ ਗਈ। ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 213ਵੇਂ ਦਿਨ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਅਤੇ ਹਮਾਇਤੀਆਂ ਵਜੋਂ ਪਛਾਣੇ ਤੇ ਮੈਪ ਕੀਤੇ ਗਏ 648 ਟਿਕਾਣਿਆਂ ’ਤੇ ਇੱਕੋ ਸਮੇਂ ਛਾਪੇਮਾਰੀ ਕੀਤੀ।
ਇਹ ਵਿਸ਼ੇਸ਼ ਮੁਹਿੰਮ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ 20 ਜਨਵਰੀ 2026 ਨੂੰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਨਾਲ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
424 ਵਿਅਕਤੀ ਗ੍ਰਿਫ਼ਤਾਰ, 7 ਹਥਿਆਰ ਬਰਾਮਦ
ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ 424 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 7 ਹਥਿਆਰ ਵੀ ਬਰਾਮਦ ਕੀਤੇ ...









