‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੂੰ ਵੱਡੀ ਸਫਲਤਾ, ਦਵਿੰਦਰ ਬੰਬੀਹਾ ਗੈਂਗ ਦੇ 3 ਲੋੜੀਂਦੇ ਕਾਰਕੁਨ ਮਲੇਸ਼ੀਆ ਤੋਂ ਭਾਰਤ ਲਿਆਂਦੇ
ਚੰਡੀਗੜ੍ਹ, 19 ਅਗਸਤ 2026: ਪੰਜਾਬ ਨੂੰ ਗੈਂਗਸਟਰ ਅਤੇ ਸੰਗਠਿਤ ਅਪਰਾਧ ਤੋਂ ਮੁਕਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਦੇ ਓਵਰਸੀਜ਼ ਫਿਊਜਿਟਿਵ ਟਰੈਕਿੰਗ ਐਂਡ ਐਕਸਟ੍ਰੀਡੀਸ਼ਨ ਸੈੱਲ (OFTEC) ਨੇ ਕੇਂਦਰੀ ਏਜੰਸੀਆਂ ਨਾਲ ਤਾਲਮੇਲ ਕਰਦਿਆਂ ਦਵਿੰਦਰ ਬੰਬੀਹਾ ਗੈਂਗ ਨਾਲ ਸਬੰਧਤ ਤਿੰਨ ਲੋੜੀਂਦੇ ਮੁਲਜ਼ਮਾਂ ਨੂੰ ਮਲੇਸ਼ੀਆ ਤੋਂ ਭਾਰਤ ਲਿਆਉਣ ਵਿੱਚ ਸਫਲਤਾ ਹਾਸਲ ਕੀਤੀ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਭਾਰਤ ਲਿਆਂਦੇ ਗਏ ਮੁਲਜ਼ਮਾਂ ਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜਸ ਬਹਿਬਲ, ਵਾਸੀ ਫਰੀਦਕੋਟ, ਅਤੇ ਅਜੈ ਸਿੰਘ ਤੇ ਪਵਨਦੀਪ ਸਿੰਘ, ਦੋਵੇਂ ਵਾਸੀ ਸ੍ਰੀ ਗੰਗਾਨਗਰ, ਰਾਜਸਥਾਨ ਵਜੋਂ ਹੋਈ ਹੈ।
ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਪੰਜਾਬ ਲਿਆਂਦਾ
ਪੁਲਿਸ ਅਨੁਸਾਰ, ਤਿੰਨਾਂ ਮੁਲਜ਼ਮਾਂ ਨੂੰ ਮਲੇਸ਼ੀਆ ਤੋਂ ਭਾਰਤ ਲਿਆਂਦੇ ਜਾਣ ਤੋਂ ਬਾਅਦ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੰਜਾਬ ਪੁਲਿਸ ਨੇ ਹਿ...









