ਸੁਲਤਾਨਪੁਰ ਲੋਧੀ ਵਿੱਚ ‘ਆਪ’ ਨੂੰ ਮਿਲਿਆ ਵੱਡਾ ਸਿਆਸੀ ਹੁਲਾਰਾ, ਵੱਖ-ਵੱਖ ਪਾਰਟੀਆਂ ਦੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ
ਚੰਡੀਗੜ੍ਹ/ਸੁਲਤਾਨਪੁਰ ਲੋਧੀ, 18 ਅਗਸਤ 2026: ਹਲਕਾ ਸੁਲਤਾਨਪੁਰ ਲੋਧੀ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡੀ ਸਿਆਸੀ ਮਜ਼ਬੂਤੀ ਮਿਲੀ ਜਦੋਂ ਪਿੰਡ ਨਾਨਕ ਪੁਰ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਕਈ ਪਰਿਵਾਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਆਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪਾਰਟੀ ਵਰਕਰਾਂ ਅਤੇ ਆਗੂਆਂ ਵੱਲੋਂ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਇਸ ਮੌਕੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਪਾਰਟੀ ਹੈ ਅਤੇ ਇੱਥੇ ਹਰ ਵਰਗ ਦੇ ਵਿਅਕਤੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨਾਲ ਜੁੜਨ ਵਾਲੇ ਹਰੇਕ ਵਿਅਕਤੀ ਨੂੰ ਸੰਗਠਨ ਵਿੱਚ ਆਪਣੀ ਸਮਰੱਥਾ ਅਨੁਸਾਰ ਜ਼ਿੰਮੇਵਾਰੀ ਅਤੇ ਸਰਗਰਮ ਭੂਮਿਕਾ ਨਿਭਾਉਣ ਦਾ ਮੌਕਾ ਦਿੱਤਾ ਜਾਵੇਗਾ।
ਸੱਜਣ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ, ਸਿੱਖਿਆ, ਸਿਹਤ, ਬੁਨਿਆਦ...









