‘ਯੁੱਧ ਨਸ਼ਿਆਂ ਵਿਰੁੱਧ’: 319ਵੇਂ ਦਿਨ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 5.4 ਕਿਲੋ ਹੈਰੋਇਨ ਸਮੇਤ 98 ਤਸਕਰ ਕਾਬੂ
ਚੰਡੀਗੜ੍ਹ 14 ਜਨਵਰੀ 2026: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਚੱਲ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 319ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ 333 ਥਾਵਾਂ ‘ਤੇ ਛਾਪੇਮਾਰੀ ਕੀਤੀ। ਇਸ ਦੌਰਾਨ ਸੂਬੇ ਭਰ ਵਿੱਚ 74 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ ਮੁਹਿੰਮ ਦੇ 319 ਦਿਨਾਂ ਵਿੱਚ ਕੁੱਲ ਗ੍ਰਿਫ਼ਤਾਰ ਨਸ਼ਾ ਤਸਕਰਾਂ ਦੀ ਸੰਖਿਆ 44,481 ਹੋ ਗਈ ਹੈ।
ਇਹ ਛਾਪਿਆਂ ਦੌਰਾਨ ਗ੍ਰਿਫ਼ਤਾਰ ਤਸਕਰਾਂ ਦੇ ਕਬਜ਼ੇ ਤੋਂ 5.4 ਕਿਲੋ ਹੈਰੋਇਨ, 510 ਗ੍ਰਾਮ ਅਫੀਮ, 110 ਕਿਲੋ ਭੁੱਕੀ, 724 ਨਸ਼ੀਲੇ ਗੋਲੀਆਂ/ਕੈਪਸੂਲ ਅਤੇ 4,580 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹੁਕਮ ਦਿੱਤਾ ਹੈ ਕਿ ਸੂਬਾ ਨਸ਼ਾ ਮੁਕਤ ਬਣੇ। ਇਸ ਮੁਹਿੰਮ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰਾਂ ਵਾਲੀ ਕੈਬਨਿਟ ਸਬ-ਕਮੇਟੀ ਵੀ ਬਣਾਈ ਗਈ ਹੈ।ਆਪ੍ਰੇਸ਼ਨ ਦੌਰਾਨ 72 ਗਜ਼ਟ...








