Sunday, November 1Punjabi People

Tag: Punjabi People

ਬੁੱਢੇ ਨਾਲੇ ਦੀ ਸਫ਼ਾਈ ਨੂੰ ਮਿਲੇਗੀ ਰਫ਼ਤਾਰ, CM ਭਗਵੰਤ ਮਾਨ ਨੇ ਹੈਬੋਵਾਲ ‘ਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

ਬੁੱਢੇ ਨਾਲੇ ਦੀ ਸਫ਼ਾਈ ਨੂੰ ਮਿਲੇਗੀ ਰਫ਼ਤਾਰ, CM ਭਗਵੰਤ ਮਾਨ ਨੇ ਹੈਬੋਵਾਲ ‘ਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

Breaking News, Punjab News
ਲੁਧਿਆਣਾ, 14 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਹੈਬੋਵਾਲ ਵਿਖੇ ₹65 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਕੰਪ੍ਰੈੱਸਡ ਬਾਇਓਗੈਸ (CBG) ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਪ੍ਰੋਜੈਕਟ ਨੂੰ ਬੁੱਢੇ ਨਾਲੇ ਦੀ ਪੁਨਰ ਸੁਰਜੀਤੀ ਅਤੇ ਲੁਧਿਆਣਾ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਬਣਾਉਣ ਵੱਲ ਇੱਕ ਅਹਿਮ ਕਦਮ ਮੰਨਿਆ ਜਾ ਰਿਹਾ ਹੈ। ਇਹ ਪਲਾਂਟ 2.5 ਏਕੜ ਰਕਬੇ ਵਿੱਚ ਸਥਾਪਤ ਕੀਤਾ ਜਾਵੇਗਾ ਅਤੇ ਇਸ ਦੇ ਸਤੰਬਰ 2027 ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਪ੍ਰੋਜੈਕਟ ਤਹਿਤ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਰੋਜ਼ਾਨਾ ਪੈਦਾ ਹੋਣ ਵਾਲੇ ਲਗਭਗ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕੀਤਾ ਜਾਵੇਗਾ। ਇਸ ਨਾਲ ਅਣਸੋਧਿਆ ਗੋਬਰ ਅਤੇ ਹੋਰ ਰਹਿੰਦ-ਖੂੰਹਦ ਬੁੱਢੇ ਨਾਲੇ ਵਿੱਚ ਜਾਣ ਤੋਂ ਰੋਕਣ ਵਿੱਚ ਮਦਦ ਮਿਲੇਗੀ, ਜਿਸ ਨਾਲ ਪਾਣੀ ਦੇ ਪ੍ਰਦੂਸ਼ਣ ਵਿੱਚ ਕਮੀ ਆਉਣ ਦੀ ਉਮੀਦ ਹੈ। ਰੋਜ਼ਾਨਾ 5 ਟਨ CBG ਅਤੇ ਜੈਵਿਕ ਖਾਦ ਹੋਵੇਗੀ ਤਿਆਰ ਮੁੱਖ ਮੰਤਰੀ ਨੇ ਕਿਹਾ ਕਿ ‘ਵੇਸਟ-ਟੂ-ਵੈਲਥ’ ਮਿਸ਼ਨ ਤਹਿਤ ਸਥਾਪਤ ਕੀਤਾ ਜਾ ਰਿਹਾ ਇਹ ਪਲਾਂਟ ਹਰ ਰੋਜ...
ਚੰਡੀਗੜ੍ਹ ਪਹੁੰਚੇ ਸ਼ਿਵਰਾਜ ਚੌਹਾਨ ਦਾ ਕਾਂਗਰਸ ‘ਤੇ ਤਿੱਖਾ ਨਿਸ਼ਾਨਾ, ਕਿਹਾ—ਵਿਰੋਧੀ ਧਿਰ ਲੋਕਤੰਤਰ ਅਤੇ ਸੰਵਿਧਾਨ ਨੂੰ ਪਹੁੰਚਾ ਰਹੀ ਹੈ ਨੁਕਸਾਨ

ਚੰਡੀਗੜ੍ਹ ਪਹੁੰਚੇ ਸ਼ਿਵਰਾਜ ਚੌਹਾਨ ਦਾ ਕਾਂਗਰਸ ‘ਤੇ ਤਿੱਖਾ ਨਿਸ਼ਾਨਾ, ਕਿਹਾ—ਵਿਰੋਧੀ ਧਿਰ ਲੋਕਤੰਤਰ ਅਤੇ ਸੰਵਿਧਾਨ ਨੂੰ ਪਹੁੰਚਾ ਰਹੀ ਹੈ ਨੁਕਸਾਨ

CHANDIGARH NEWS, National News
ਚੰਡੀਗੜ੍ਹ, 14 ਅਗਸਤ 2026: ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਪਹੁੰਚ ਕੇ ਕਾਂਗਰਸ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਤਿੱਖਾ ਸਿਆਸੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਵੱਖ-ਵੱਖ ਦੇਸ਼ਾਂ ਨਾਲ ਕੀਤੇ ਗਏ ਸਮਝੌਤਿਆਂ ਵਿੱਚ ਹਮੇਸ਼ਾ ਦੇਸ਼ ਦੇ ਹਿੱਤ, ਕਿਸਾਨਾਂ ਦੇ ਹਿੱਤ ਅਤੇ ਆਮ ਲੋਕਾਂ ਦੀ ਭਲਾਈ ਨੂੰ ਸਭ ਤੋਂ ਉੱਪਰ ਰੱਖਿਆ ਗਿਆ ਹੈ। ਚੌਹਾਨ ਨੇ ਕਿਹਾ ਕਿ ਅੰਤਰਰਾਸ਼ਟਰੀ ਸਮਝੌਤਿਆਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਕੀਤੇ ਜਾ ਰਹੇ ਸਵਾਲਾਂ ਦੇ ਬਾਵਜੂਦ ਸਰਕਾਰ ਨੇ ਕਿਸੇ ਵੀ ਅਜਿਹੇ ਸਮਝੌਤੇ ਨੂੰ ਮਨਜ਼ੂਰੀ ਨਹੀਂ ਦਿੱਤੀ, ਜਿਸ ਨਾਲ ਦੇਸ਼ ਜਾਂ ਕਿਸਾਨਾਂ ਨੂੰ ਨੁਕਸਾਨ ਹੋਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਸ਼ਟਰੀ ਹਿੱਤ ਸਭ ਤੋਂ ਪਹਿਲਾਂ, ਕਿਸਾਨਾਂ ਦਾ ਹਿੱਤ ਸਭ ਤੋਂ ਪਹਿਲਾਂ ਅਤੇ ਜਨਤਾ ਦੀ ਭਲਾਈ ਸਭ ਤੋਂ ਪਹਿਲਾਂ ਹੈ। ਸੰਸਦ ਨਾ ਚੱਲਣ ‘ਤੇ ਵਿਰੋਧੀ ਧਿਰ ਨੂੰ ਘੇਰਿਆ ਕੇਂਦਰੀ ਮੰਤਰੀ ਨੇ ਸੰਸਦ ਦੇ ਕੰਮਕਾਜ ਨੂੰ ਲੈ ਕੇ ਵੀ ਵਿਰੋਧੀ ਧਿਰ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਸੰਸਦ ਦਾ ਮ...
ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਫਾਇਰਿੰਗ, ਪਰਿਵਾਰ ‘ਚ ਦਹਿਸ਼ਤ ਦਾ ਮਾਹੌਲ

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਫਾਇਰਿੰਗ, ਪਰਿਵਾਰ ‘ਚ ਦਹਿਸ਼ਤ ਦਾ ਮਾਹੌਲ

Punjab News
ਚੰਡੀਗੜ੍ਹ, 14 ਅਗਸਤ 2026: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ 12 ਅਗਸਤ ਦੀ ਦੇਰ ਰਾਤ ਵਾਪਰੀ, ਜਦੋਂ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਉਨ੍ਹਾਂ ਦੇ ਘਰ ਵੱਲ ਗੋਲੀ ਚਲਾਏ ਜਾਣ ਦੀ ਗੱਲ ਸਾਹਮਣੇ ਆਈ ਹੈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਘਰ ਦੇ ਬਾਹਰ ਖੜ੍ਹੀ ਇੱਕ ਕਾਰ ‘ਤੇ ਗੋਲੀ ਲੱਗਣ ਦਾ ਨਿਸ਼ਾਨ ਮਿਲਿਆ। ਇਸ ਤੋਂ ਇਲਾਵਾ ਮੌਕੇ ਤੋਂ ਇੱਕ ਜ਼ਿੰਦਾ ਰੌਂਦ ਵੀ ਬਰਾਮਦ ਹੋਣ ਦੀ ਜਾਣਕਾਰੀ ਹੈ। ਘਟਨਾ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦੇ ਪਰਿਵਾਰ ਵਿੱਚ ਚਿੰਤਾ ਅਤੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਘਟਨਾ ਵਾਲੀ ਰਾਤ ਫਾਇਰਿੰਗ ਵਰਗੀ ਆਵਾਜ਼ ਸੁਣਾਈ ਦਿੱਤੀ ਸੀ। ਘਰ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਹਾਲਾਂਕਿ ਮੁੱਢਲੀ ਜਾਣਕਾਰੀ ਅਨੁਸਾਰ ਫੁਟੇਜ ਵਿੱਚ ਫਾਇਰਿੰਗ ਕਰਨ ਵਾਲੇ ਵਿਅਕਤੀਆਂ ਦੀ ਸਪੱਸ਼ਟ ਪਛਾਣ ਨਹੀਂ ਹੋ ਸਕੀ ਹੈ, ਪਰ ਘਟਨਾ ਨਾਲ ਸਬੰਧਤ ਕੁਝ ਗਤੀਵਿਧੀਆਂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨ...
ਮੁੱਖ ਮੰਤਰੀ ਸਿਹਤ ਯੋਜਨਾ: ਮਾਨ ਸਰਕਾਰ ਦੇ ਸਿਹਤ ਮਾਡਲ ਤਹਿਤ 6 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ

ਮੁੱਖ ਮੰਤਰੀ ਸਿਹਤ ਯੋਜਨਾ: ਮਾਨ ਸਰਕਾਰ ਦੇ ਸਿਹਤ ਮਾਡਲ ਤਹਿਤ 6 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਮੁਫ਼ਤ ਇਲਾਜ

Breaking News, Punjab News
ਚੰਡੀਗੜ੍ਹ, 14 ਅਗਸਤ 2026: ਭਾਰਤ ਵੱਲੋਂ 80ਵਾਂ ਆਜ਼ਾਦੀ ਦਿਹਾੜਾ ਮਨਾਏ ਜਾਣ ਦਰਮਿਆਨ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ (MMSY) ਗੰਭੀਰ ਅਤੇ ਮਹਿੰਗੀਆਂ ਬਿਮਾਰੀਆਂ ਦੇ ਇਲਾਜ ਲਈ ਲੋਕਾਂ ਨੂੰ ਵੱਡੀ ਵਿੱਤੀ ਰਾਹਤ ਪ੍ਰਦਾਨ ਕਰ ਰਹੀ ਹੈ। ਯੋਜਨਾ ਤਹਿਤ ਹਰ ਯੋਗ ਪਰਿਵਾਰ ਨੂੰ ਸਾਲਾਨਾ ₹10 ਲੱਖ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪਿਛਲੇ ਸੱਤ ਮਹੀਨਿਆਂ ਦੌਰਾਨ ਇਸ ਯੋਜਨਾ ਅਧੀਨ 6 ਲੱਖ ਤੋਂ ਵੱਧ ਇਲਾਜ ਦਰਜ ਕੀਤੇ ਜਾ ਚੁੱਕੇ ਹਨ। ਰਾਜ ਸਿਹਤ ਏਜੰਸੀ ਵੱਲੋਂ ਉਪਲਬਧ ਕਰਵਾਏ ਅੰਕੜਿਆਂ ਮੁਤਾਬਕ ਹੁਣ ਤੱਕ 26,18,712 ਲਾਭਪਾਤਰੀ ਰਜਿਸਟਰ ਕੀਤੇ ਜਾ ਚੁੱਕੇ ਹਨ, ਜਦਕਿ ਯੋਜਨਾ ਅਧੀਨ 69,12,697 ਪਰਿਵਾਰ ਯੋਗ ਹਨ। ਹੁਣ ਤੱਕ 3,02,906 ਮਰੀਜ਼ਾਂ ਦਾ ਇਲਾਜ ਕੀਤਾ ਗਿਆ ਹੈ, ਜਿਸ ਤਹਿਤ ਕੁੱਲ 6,06,892 ਇਲਾਜ ਅਤੇ 15,267 ਪ੍ਰਕਿਰਿਆਵਾਂ ਦਰਜ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਸ ਸਮੇਂ 880 ਹਸਪਤਾਲ ਸੂਚੀਬੱਧ ਹਨ। ਅੰਕੜਿਆਂ ਅਨੁਸਾਰ ਪ੍ਰਤੀ ਦਾਅਵੇ ਦੀ ਔਸਤ ਰਕਮ ਲਗਭਗ ₹14,628.04 ਰਹੀ ਹੈ। ਇਸ ਨਾਲ ਸਰਕਾਰੀ ਸਿਹਤ ਸਹੂਲਤਾਂ ਦੇ ਨਾਲ-ਨਾਲ ਸੂਚੀਬੱਧ ਨਿ...
ਚੰਡੀਗੜ੍ਹ ‘ਚ ਹੁਣ ਡਿਜੀਟਲ ਕਰੰਸੀ ਰਾਹੀਂ ਮਿਲੇਗਾ ਰਾਸ਼ਨ, ਸਰਕਾਰੀ ਵੰਡ ਪ੍ਰਣਾਲੀ ਹੋਵੇਗੀ ਹੋਰ ਆਧੁਨਿਕ

ਚੰਡੀਗੜ੍ਹ ‘ਚ ਹੁਣ ਡਿਜੀਟਲ ਕਰੰਸੀ ਰਾਹੀਂ ਮਿਲੇਗਾ ਰਾਸ਼ਨ, ਸਰਕਾਰੀ ਵੰਡ ਪ੍ਰਣਾਲੀ ਹੋਵੇਗੀ ਹੋਰ ਆਧੁਨਿਕ

CHANDIGARH NEWS
ਚੰਡੀਗੜ੍ਹ, 14 ਅਗਸਤ 2026: ਸਮਾਰਟ ਸ਼ਹਿਰਾਂ ਵਿੱਚ ਸਰਕਾਰੀ ਰਾਸ਼ਨ ਵੰਡ ਪ੍ਰਣਾਲੀ ਨੂੰ ਹੋਰ ਡਿਜੀਟਲ ਅਤੇ ਪਾਰਦਰਸ਼ੀ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਚੰਡੀਗੜ੍ਹ ਵਿੱਚ ਹੁਣ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਦੀ ਸਬਸਿਡੀ ਡਿਜੀਟਲ ਰੁਪਏ (e₹) ਦੇ ਰੂਪ ਵਿੱਚ ਮੁਹੱਈਆ ਕਰਵਾਈ ਜਾਵੇਗੀ। ਇਹ ਨਵੀਂ ਪ੍ਰਣਾਲੀ ਆਜ਼ਾਦੀ ਦਿਵਸ ਤੋਂ ਇੱਕ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਸ਼ੁਰੂ ਕੀਤੀ ਗਈ। ਚੰਡੀਗੜ੍ਹ ਅਤੇ ਦਾਦਰਾ ਤੇ ਨਗਰ ਹਵੇਲੀ ਦੇਸ਼ ਦੇ ਪਹਿਲੇ ਕੇਂਦਰ ਸ਼ਾਸਤ ਪ੍ਰਦੇਸ਼ ਬਣ ਗਏ ਹਨ, ਜਿੱਥੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ (PMGKAY) ਦੇ ਸਾਰੇ ਯੋਗ ਲਾਭਪਾਤਰੀਆਂ ਲਈ CBDC-ਅਧਾਰਤ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਗਿਆ ਹੈ। ਇਸ ਪ੍ਰਣਾਲੀ ਤਹਿਤ ਯੋਗ ਲਾਭਪਾਤਰੀਆਂ ਨੂੰ ਸਬਸਿਡੀ ਦੀ ਰਕਮ ਉਨ੍ਹਾਂ ਦੇ ਆਮ ਬੈਂਕ ਖਾਤਿਆਂ ਵਿੱਚ ਜਮ੍ਹਾਂ ਕਰਨ ਦੀ ਬਜਾਏ ਸੈਂਟਰਲ ਬੈਂਕ ਡਿਜੀਟਲ ਕਰੰਸੀ (CBDC) ਵਾਲਿਟ ਵਿੱਚ ਭਾਰਤੀ ਰਿਜ਼ਰਵ ਬੈਂਕ ਦੀ ਡਿਜੀਟਲ ਮੁਦਰਾ ‘ਡਿਜੀਟਲ ਰੁਪਏ’ (e₹) ਦੇ ਰੂਪ ਵਿੱਚ ਪ੍ਰਾਪਤ ਹੋਵੇਗੀ। ਇਸ ਰਕਮ ਦੀ ਵਰਤੋਂ ਨਿਰਧਾਰਤ ਖੁਰਾਕੀ ਅਤੇ ਜ਼ਰੂਰੀ ਵਸਤੂਆਂ ਦੀ ਖਰੀਦ ਲਈ ਕੀਤੀ ਜ...
ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ, ਸ਼ਾਨਦਾਰ ਸੇਵਾਵਾਂ ਲਈ ਹੋਵੇਗਾ ਸਨਮਾਨ

ਪੰਜਾਬ ਪੁਲਿਸ ਦੇ 12 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ, ਸ਼ਾਨਦਾਰ ਸੇਵਾਵਾਂ ਲਈ ਹੋਵੇਗਾ ਸਨਮਾਨ

Breaking News, Punjab News
ਚੰਡੀਗੜ੍ਹ, 14 ਅਗਸਤ 2026: ਪੰਜਾਬ ਪੁਲਿਸ ਵੱਲੋਂ ਦੇਸ਼ ਅਤੇ ਸੂਬੇ ਦੀ ਸੁਰੱਖਿਆ, ਕਾਨੂੰਨ-ਵਿਵਸਥਾ ਦੀ ਮਜ਼ਬੂਤੀ ਅਤੇ ਲੋਕਾਂ ਦੀ ਸੇਵਾ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ਮੌਕੇ ਪੰਜਾਬ ਪੁਲਿਸ ਦੇ ਮੈਡਲ ਜੇਤੂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ (PSM) ਅਤੇ ਬੇਮਿਸਾਲ ਸੇਵਾ ਲਈ ਪੁਲਿਸ ਮੈਡਲ (MSM) ਨਾਲ ਸਨਮਾਨਿਤ ਕੀਤਾ ਜਾਵੇਗਾ। ਪੰਜਾਬ ਪੁਲਿਸ ਦੇ ਬੁਲਾਰੇ ਅਨੁਸਾਰ ਸੀਆਈਏ ਬਰਨਾਲਾ ਦੇ ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਸਨਮਾਨ ਉਨ੍ਹਾਂ ਦੀ ਲੰਬੇ ਸਮੇਂ ਤੋਂ ਨਿਭਾਈ ਜਾ ਰਹੀ ਸਮਰਪਿਤ ਅਤੇ ਸ਼ਾਨਦਾਰ ਪੁਲਿਸ ਸੇਵਾ ਦੀ ਮਾਨਤਾ ਵਜੋਂ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ 11 ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਵਿੱਚ ਦੋ ਆਈਪ...
ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ SIR-2026 ਦੀ ਡਰਾਫਟ ਵੋਟਰ ਸੂਚੀ ਜਾਰੀ, 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਦਾਇਰ ਕਰਨ ਦਾ ਮੌਕਾ

ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ SIR-2026 ਦੀ ਡਰਾਫਟ ਵੋਟਰ ਸੂਚੀ ਜਾਰੀ, 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਦਾਇਰ ਕਰਨ ਦਾ ਮੌਕਾ

Breaking News, CHANDIGARH NEWS, Punjab News
ਚੰਡੀਗੜ੍ਹ, 13 ਅਗਸਤ 2026: ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR)-2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫਟ ਵੋਟਰ ਸੂਚੀ-2026 ਅੱਜ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ। ਡਰਾਫਟ ਵੋਟਰ ਸੂਚੀ ਜਾਰੀ ਹੋਣ ਦੇ ਨਾਲ ਹੀ ਚੋਣ ਸੂਚੀਆਂ ਦੀ ਸੋਧ ਪ੍ਰਕਿਰਿਆ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਇਸ ਪੜਾਅ ਤਹਿਤ ਵੋਟਰ 13 ਅਗਸਤ ਤੋਂ 12 ਸਤੰਬਰ 2026 ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਣਗੇ। ਇਸ ਦੇ ਨਾਲ ਹੀ ਨੋਟਿਸ ਜਾਰੀ ਕਰਨ ਅਤੇ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ 13 ਅਗਸਤ ਤੋਂ 8 ਅਕਤੂਬਰ 2026 ਤੱਕ ਜਾਰੀ ਰਹੇਗੀ। ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਡਰਾਫਟ ਵੋਟਰ ਸੂਚੀ ਜਾਰੀ ਕਰਨ ਦੇ ਮੌਕੇ ’ਤੇ ਮੁੱਖ ਚੋਣ ਅਧਿਕਾਰੀ, ਪੰਜਾਬ ਅਨਿੰਦਿਤਾ ਮਿਤਰਾ, ਆਈਏਐਸ ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਵੱਲੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨ...
ਅੰਬਾਲਾ ’ਚ ਜਲ-ਭਰਾਅ ਤੋਂ ਮਿਲੇਗੀ ਰਾਹਤ, 12.42 ਕਰੋੜ ਰੁਪਏ ਨਾਲ ਬਣੇਗਾ ਨਵਾਂ ਸਟੌਰਮ ਵਾਟਰ ਡ੍ਰੇਨ: ਰਣਬੀਰ ਗੰਗਵਾ

ਅੰਬਾਲਾ ’ਚ ਜਲ-ਭਰਾਅ ਤੋਂ ਮਿਲੇਗੀ ਰਾਹਤ, 12.42 ਕਰੋੜ ਰੁਪਏ ਨਾਲ ਬਣੇਗਾ ਨਵਾਂ ਸਟੌਰਮ ਵਾਟਰ ਡ੍ਰੇਨ: ਰਣਬੀਰ ਗੰਗਵਾ

Haryana news
ਅੰਬਾਲਾ, 13 ਅਗਸਤ 2026: ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਮੀਂਹ ਦੇ ਪਾਣੀ ਦੀ ਨਿਕਾਸੀ ਨੂੰ ਹੋਰ ਬਿਹਤਰ ਬਣਾਉਣ ਅਤੇ ਜਲ-ਭਰਾਅ ਦੀ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਡ੍ਰੇਨੇਜ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਅੰਬਾਲਾ ਸ਼ਹਿਰ ਦੀ ਪੁਰਾਣੀ ਦਿੱਲੀ ਰੋਡ ’ਤੇ ਜੰਡਲੀ ਫਲਾਈਓਵਰ ਤੋਂ ਪੌਲੀਟੈਕਨਿਕ ਚੌਕ ਤੱਕ ਨਵੇਂ ਸਟੌਰਮ ਵਾਟਰ ਡ੍ਰੇਨ ਦੇ ਨਿਰਮਾਣ ਲਈ 12.42 ਕਰੋੜ ਰੁਪਏ ਦੀ ਪ੍ਰਸ਼ਾਸਨਿਕ ਮਨਜ਼ੂਰੀ ਦਿੱਤੀ ਗਈ ਹੈ। ਜਨ ਸਿਹਤ ਇੰਜੀਨੀਅਰਿੰਗ ਅਤੇ ਲੋਕ ਨਿਰਮਾਣ ਮੰਤਰੀ ਰਣਬੀਰ ਗੰਗਵਾ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ਼ ਮੌਜੂਦਾ ਸਮੇਂ ਦੌਰਾਨ ਜਲ-ਭਰਾਅ ਦੀ ਸਮੱਸਿਆ ਤੋਂ ਲੋਕਾਂ ਨੂੰ ਰਾਹਤ ਦੇਣਾ ਨਹੀਂ, ਸਗੋਂ ਸੂਬੇ ਵਿੱਚ ਅਜਿਹਾ ਆਧੁਨਿਕ ਅਤੇ ਵਿਗਿਆਨਕ ਡ੍ਰੇਨੇਜ ਸਿਸਟਮ ਤਿਆਰ ਕਰਨਾ ਹੈ, ਜੋ ਭਵਿੱਖ ਵਿੱਚ ਵਧਦੀ ਆਬਾਦੀ ਅਤੇ ਤੇਜ਼ੀ ਨਾਲ ਹੋ ਰਹੇ ਸ਼ਹਿਰੀਕਰਨ ਦੀਆਂ ਲੋੜਾਂ ਨੂੰ ਵੀ ਪੂਰਾ ਕਰ ਸਕੇ। ਪੁਰਾਣੀ ਦਿੱਲੀ ਰੋਡ ’ਤੇ ਜਲ-ਭਰਾਅ ਦੀ ਸਮੱਸਿਆ ਦਾ ਹੋਵੇਗਾ ਹੱਲ ਮੰਤਰੀ ਨੇ ਦੱਸਿਆ ਕਿ ਅੰਬਾਲਾ ਸ਼ਹਿਰ ਵਿੱਚ ਪੁਰਾਣੀ ਦਿੱਲੀ ਰੋਡ ਦੇ ਨਾਲ ਮੌਜੂਦ...
ਹਰਿਆਣਾ ’ਚ ਧੂਮਧਾਮ ਨਾਲ ਮਨਾਇਆ ਜਾਵੇਗਾ 80ਵਾਂ ਆਜ਼ਾਦੀ ਦਿਵਸ, ਰਾਜਪਾਲ ਯਮੁਨਾਨਗਰ ਤੇ CM ਸੈਣੀ ਹਾਂਸੀ ’ਚ ਲਹਿਰਾਉਣਗੇ ਤਿਰੰਗਾ

ਹਰਿਆਣਾ ’ਚ ਧੂਮਧਾਮ ਨਾਲ ਮਨਾਇਆ ਜਾਵੇਗਾ 80ਵਾਂ ਆਜ਼ਾਦੀ ਦਿਵਸ, ਰਾਜਪਾਲ ਯਮੁਨਾਨਗਰ ਤੇ CM ਸੈਣੀ ਹਾਂਸੀ ’ਚ ਲਹਿਰਾਉਣਗੇ ਤਿਰੰਗਾ

Haryana news
ਹਰਿਆਣਾ, 13 ਅਗਸਤ 2026: ਹਰਿਆਣਾ ਸਰਕਾਰ ਵੱਲੋਂ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਪੂਰੇ ਉਤਸ਼ਾਹ, ਜੋਸ਼ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਉਣ ਲਈ ਵਿਆਪਕ ਤਿਆਰੀਆਂ ਕੀਤੀਆਂ ਗਈਆਂ ਹਨ। 15 ਅਗਸਤ ਨੂੰ ਸੂਬੇ ਭਰ ਵਿੱਚ ਜ਼ਿਲ੍ਹਾ, ਸਬ-ਡਿਵੀਜ਼ਨ, ਬਲਾਕ ਅਤੇ ਪੰਚਾਇਤ ਪੱਧਰ ’ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਆਜ਼ਾਦੀ ਦਿਵਸ ਦੇ ਮੁੱਖ ਸਮਾਗਮ ਦੌਰਾਨ ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਯਮੁਨਾਨਗਰ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ, ਜਦਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਵੇਂ ਬਣੇ ਜ਼ਿਲ੍ਹੇ ਹਾਂਸੀ ਵਿੱਚ ਤਿਰੰਗਾ ਲਹਿਰਾ ਕੇ ਆਜ਼ਾਦੀ ਦਿਵਸ ਸਮਾਰੋਹ ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ ਸ਼ਾਮ ਨੂੰ ਚੰਡੀਗੜ੍ਹ ਸਥਿਤ ਹਰਿਆਣਾ ਲੋਕ ਭਵਨ ਵਿਖੇ ‘ਐਟ ਹੋਮ’ ਪ੍ਰੋਗਰਾਮ ਵੀ ਕਰਵਾਇਆ ਜਾਵੇਗਾ। ਸਵੇਰੇ 9 ਵਜੇ ਤੋਂ ਬਾਅਦ ਹੋਵੇਗੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ, ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਪ੍ਰਸ਼ਾਸਨਿਕ ਪੱਧਰਾਂ ’ਤੇ ਆਜ਼ਾਦੀ ਦਿਵਸ ਸਮਾਗਮ ਕਰਵਾਏ ਜਾਣਗੇ। ਨਿਰਧਾਰਤ ਸਥਾਨਾਂ ’ਤੇ ਸਵੇਰੇ ਕਰੀਬ 9 ਵਜੇ ਤੋਂ ਥੋੜ੍...
ਅੰਮ੍ਰਿਤਸਰ ’ਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 7 ਪਿਸਤੌਲਾਂ ਤੇ 2 ਕਿਲੋ ਹੈਰੋਇਨ ਸਮੇਤ 5 ਕਾਬੂ

ਅੰਮ੍ਰਿਤਸਰ ’ਚ ਸਰਹੱਦ ਪਾਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 7 ਪਿਸਤੌਲਾਂ ਤੇ 2 ਕਿਲੋ ਹੈਰੋਇਨ ਸਮੇਤ 5 ਕਾਬੂ

Punjab News
ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ 2026: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਅਪਰਾਧਿਕ ਗਤੀਵਿਧੀਆਂ ਲਈ ਵਰਤੇ ਜਾ ਰਹੇ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਗਏ ਹਨ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸਾਂਝੀ ਕੀਤੀ। ਪੰਜ ਮੁਲਜ਼ਮ ਗ੍ਰਿਫ਼ਤਾਰ ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਰਗਟ ਸਿੰਘ ਉਰਫ਼ ਪੱਗਾ (30) ਅਤੇ ਜਨਬਰ ਸਿੰਘ (20) ਵਾਸੀ ਪਿੰਡ ਡੱਲ, ਤਰਨ ਤਾਰਨ, ਬਲਵਿੰਦਰ ਸਿੰਘ ਉਰਫ਼ ...