ਮਾਨਸਿਕ ਸਿਹਤ ਸਮੱਸਿਆਵਾਂ ਵਾਲੇ ਵਿਅਕਤੀਆਂ ਦੇ ਮਾਣ-ਸਨਮਾਨ ਤੇ ਅਧਿਕਾਰਾਂ ਦੀ ਬਿਹਤਰ ਸੁਰੱਖਿਆ ਯਕੀਨੀ ਬਣਾਈ ਜਾਵੇਗੀ: ਡਾ. ਬਲਬੀਰ ਸਿੰਘ
ਚੰਡੀਗੜ੍ਹ, 13 ਅਗਸਤ 2026: ਪੰਜਾਬ ਵਿੱਚ ਮਾਨਸਿਕ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ, ਸੁਚਾਰੂ ਅਤੇ ਅਧਿਕਾਰ-ਅਧਾਰਿਤ ਬਣਾਉਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਮਾਨਸਿਕ ਸਿਹਤ ਅਥਾਰਟੀ (SMHA) ਨੂੰ ਮਜ਼ਬੂਤ ਕਰਨ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਰਹੀ ਹੈ। ਇਸ ਪਹਿਲ ਦਾ ਉਦੇਸ਼ ਮਾਨਸਿਕ ਬਿਮਾਰੀ ਨਾਲ ਜੂਝ ਰਹੇ ਵਿਅਕਤੀਆਂ ਦੇ ਕਾਨੂੰਨੀ ਅਧਿਕਾਰਾਂ, ਮਾਣ-ਸਨਮਾਨ ਅਤੇ ਸਵੈ-ਨਿਰਭਰਤਾ ਦੀ ਬਿਹਤਰ ਸੁਰੱਖਿਆ ਯਕੀਨੀ ਬਣਾਉਣਾ ਹੈ।
ਸਰਕਾਰ ਮੁਤਾਬਕ SMHA ਨੂੰ ਮਜ਼ਬੂਤ ਕਰਨ ਨਾਲ ਪੰਜਾਬ ਵਿੱਚ ਮਾਨਸਿਕ ਸਿਹਤ ਸੇਵਾਵਾਂ ਦੇ ਨਿਯਮਨ ਅਤੇ ਨਿਗਰਾਨੀ ਲਈ ਇੱਕ ਵਧੇਰੇ ਪ੍ਰਭਾਵਸ਼ਾਲੀ ਢਾਂਚਾ ਤਿਆਰ ਹੋਵੇਗਾ। ਇਸ ਨਾਲ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੂੰ ਮਿਆਰੀ ਮਾਨਸਿਕ ਸਿਹਤ ਸੇਵਾਵਾਂ ਤੱਕ ਪਹੁੰਚ ਮੁਹੱਈਆ ਕਰਵਾਉਣ ਦੇ ਯਤਨਾਂ ਨੂੰ ਹੋਰ ਗਤੀ ਮਿਲੇਗੀ। ਸਰਕਾਰ ਦਾ ਮੰਨਣਾ ਹੈ ਕਿ ਇਹ ਪਹਿਲ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਵੀ ਮਜ਼ਬੂਤੀ ਦੇਵੇਗੀ, ਕਿਉਂਕਿ ਨਸ਼ਾ ਮੁਕਤੀ ਅਤੇ ਮਾਨਸਿਕ ਸਿਹਤ ਆਪ...









