ਹੈਰੋਇਨ-ਆਈਸੀਈ ਸਪਲਾਈ ਚੇਨ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 1 ਕਿਲੋ ਆਈਸੀਈ, ਇੱਕ ਗਲੋਕ ਪਿਸਤੌਲ ਸਮੇਤ ਸੱਤ ਗ੍ਰਿਫ਼ਤਾਰ
ਅੰਮ੍ਰਿਤਸਰ, 30 ਦਸੰਬਰ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸਨੂੰ ਆਮ ਤੌਰ ‘ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਕਾਰਟੇਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਜਸਰੌਰ ਦੇ ਜੱਜਬੀਰ ਸਿੰਘ ਉਰਫ਼ ਜੱਜ (21), ਅੰਮ੍ਰਿਤਸਰ ਦੇ ਅਜਨਾਲਾ ਦੇ ਜਸਪਾਲ ਸਿੰਘ ਉਰਫ਼ ਜੱਸ (22), ਗੁਰਦਾਸਪੁਰ ਦੇ ਪਿੰਡ ਲੋਪਾ ਦੇ ਅਨਮੋਲਪ੍ਰੀਤ ਸਿੰਘ (19), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਹਰਪਿੰਦਰ ਸਿੰਘ ਉਰਫ਼ ਭਿੰਦਾ (32), ਗੁਰਦਾਸਪੁਰ ਦੇ ਪਿੰਡ ਸੰਦਲਪੁਰ ਦੇ ਤਰੁਨਪ੍ਰੀਤ ਸਿੰ...








