ਪੰਜਾਬ ਯੂਥ ਰਨ-2026 ਦਾ ਆਯੋਜਨ; 5.5 ਕਿਲੋਮੀਟਰ ਦੌੜ ਵਿੱਚ ਹਰ ਉਮਰ ਵਰਗ ਨੇ ਲਿਆ ਹਿੱਸਾ
ਮੁਹਾਲੀ, 9 ਅਗਸਤ 2026: ਨੌਜਵਾਨਾਂ ਨੂੰ ਖੇਡਾਂ, ਕਸਰਤ ਅਤੇ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਅਤੇ ਸਮਾਜ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਐਤਵਾਰ ਨੂੰ ਮੁਹਾਲੀ ਵਿੱਚ ਪੰਜਾਬ ਯੂਥ ਰਨ-2026 ਦਾ ਆਯੋਜਨ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਯੂਥ ਵਿੰਗ, ਪੰਜਾਬ ਵੱਲੋਂ ਕਰਵਾਈ ਗਈ ਇਸ 5.5 ਕਿਲੋਮੀਟਰ ਦੌੜ ਵਿੱਚ ਨੌਜਵਾਨਾਂ ਦੇ ਨਾਲ-ਨਾਲ ਵੱਖ-ਵੱਖ ਉਮਰ ਵਰਗਾਂ ਦੇ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ।
ਦੌੜ ਦੀ ਸ਼ੁਰੂਆਤ ਮੁਹਾਲੀ ਦੇ ਫੇਜ਼-8 ਸਥਿਤ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਹੋਈ। ਭਾਗੀਦਾਰ ਸਵੇਰੇ ਲਗਭਗ 6 ਵਜੇ ਹੀ ਸਮਾਗਮ ਵਾਲੀ ਥਾਂ ’ਤੇ ਪਹੁੰਚਣੇ ਸ਼ੁਰੂ ਹੋ ਗਏ ਸਨ, ਜਦਕਿ ਦੌੜ ਨੂੰ ਸਵੇਰੇ 7 ਵਜੇ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਦੌੜਾਕਾਂ ਵਿੱਚ ਖਾਸਾ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲਿਆ।
ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਬਣਿਆ ਮੰਚ
ਪੰਜਾਬ ਯੂਥ ਰਨ ਦਾ ਮੁੱਖ ਮਕਸਦ ਸਿਰਫ਼ ਦੌੜ ਦਾ ਆਯੋਜਨ ਕਰਨਾ ਨਹੀਂ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਖੇਡਾਂ ਨਾਲ ਜੁੜਨ ਅਤੇ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਦਾ ਸੰਦੇਸ਼ ਦੇਣਾ ਸੀ। ਦੌੜ ...









