Saturday, May 23Punjabi People

2 ਕਿਲੋ ਹੈਰੋਇਨ ਦੇ ਨਾਲ ਪੰਜਾਬ ਪੁਲਿਸ ਦਾ ਇੱਕ SHO ਗ੍ਰਿਫ਼ਤਾਰ

ਅੰਮ੍ਰਿਤਸਰ / ਚੰਡੀਗੜ੍ਹ, 27 ਅਪ੍ਰੈਲ 2026:  ਦਿਹਾਤੀ ਅੰਮ੍ਰਿਤਸਰ ਦੇ ਭਿੰਡੀ ਸੈਦਾਂ ਥਾਣੇ ਦੇ ਐਸਐਚਓ ਸ਼ਸ਼ਪਾਲ ਸਿੰਘ ਨੂੰ 2 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਦੋਸ਼ੀ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਸਨੂੰ ਇੱਕ ਦਿਨ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਇਸ ਵੇਲੇ ਮਾਮਲੇ ਦੀ ਜਾਂਚ ਜਾਰੀ ਹੈ।

ਜਾਣਕਾਰੀ ਮੁਤਾਬਕ, ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਉਸਦੇ ਕੋਲ ਹੈਰੋਇਨ ਹੋਣ ਬਾਰੇ ਸੁਚਨਾ ਮਿਲੀ ਸੀ। ਇਸ ‘ਤੇ ਤੁਰੰਤ ਕਾਰਵਾਈ ਕਰਦੇ ਹੋਏ ਉਸਨੂੰ ਕਾਬੂ ਕਰ ਲਿਆ ਗਿਆ।

ਰਿਪੋਰਟਾਂ ਅਨੁਸਾਰ, ਸਰਹੱਦ ਪਾਰ ਤੋਂ ਡਰੋਨ ਰਾਹੀਂ ਆਈ ਹੈਰੋਇਨ ਦੀ ਇੱਕ ਖੇਪ ਉਸਦੇ ਕਬਜ਼ੇ ਵਿੱਚ ਆਈ ਸੀ। ਦੋਸ਼ ਹੈ ਕਿ ਉਸਨੇ ਇਸਨੂੰ ਕਾਨੂੰਨੀ ਤੌਰ ‘ਤੇ ਜ਼ਬਤ ਕਰਨ ਦੀ ਬਜਾਏ ਆਪਣੇ ਪਾਸ ਰੱਖਣ ਅਤੇ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕੀਤੀ। ਜਿਵੇਂ ਹੀ ਇਹ ਗੱਲ ਉੱਚ ਅਧਿਕਾਰੀਆਂ ਦੇ ਧਿਆਨ ਵਿੱਚ ਆਈ, ਤੁਰੰਤ ਕਾਰਵਾਈ ਕਰਦੇ ਹੋਏ ਉਸਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਗ੍ਰਿਫ਼ਤਾਰੀ ਦੇ ਤੁਰੰਤ ਬਾਅਦ ਵਿਭਾਗ ਵੱਲੋਂ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਅਤੇ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਸੱਚ ਸਾਹਮਣੇ ਲਿਆਉਣ ਲਈ ਹਰ ਪੱਖੋਂ ਜਾਂਚ ਕੀਤੀ ਜਾਵੇਗੀ।

ਅਦਾਲਤ ਵੱਲੋਂ ਮਿਲੀ ਹਿਰਾਸਤ ਦੌਰਾਨ ਪੁਲਿਸ ਸ਼ਸ਼ਪਾਲ ਸਿੰਘ ਤੋਂ ਗਹਿਰਾਈ ਨਾਲ ਪੁੱਛਗਿੱਛ ਕਰੇਗੀ, ਜਿਸ ਨਾਲ ਉਸਦੇ ਸੰਬੰਧਾਂ ਅਤੇ ਸੰਭਾਵਿਤ ਨੈੱਟਵਰਕ ਬਾਰੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *