Saturday, May 23Punjabi People

ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਪੌਧਾਰੋਪਣ ਮੁਹਿੰਮ ਦੀ ਤਿਆਰੀ ਲਈ ਖਾਸ ਮੀਟਿੰਗ ਆਯੋਜਿਤ ਕੀਤੀ ਗਈ

ਮਲੇਰਕੋਟਲਾ, 22 ਅਪ੍ਰੈਲ 2026: ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਮਲੇਰਕੋਟਲਾ ਵਿੱਚ ਵੱਡੇ ਪੱਧਰ ‘ਤੇ ਰੁੱਖ ਲਗਾਉਣ ਦੀ ਮੁਹਿੰਮ ਲਈ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਰਾਜ ਐਸ. ਤਿੜਕੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਅਭਿਆਨ ਸਿਰਫ਼ ਇਕ ਸਮਾਗਮ ਨਹੀਂ, ਬਲਕਿ ਵਾਤਾਵਰਣ ਦੀ ਸੰਭਾਲ ਵੱਲ ਇਕ ਅਹਿਮ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਵਿੱਚ ਪੌਦੇ ਲਗਾ ਕੇ ਹਰਾ-ਭਰਾ ਮਾਹੌਲ ਬਣਾਉਣਾ, ਪ੍ਰਦੂਸ਼ਣ ਨੂੰ ਘਟਾਉਣਾ ਅਤੇ ਭਵਿੱਖ ਦੀਆਂ ਪੀੜ੍ਹੀਆਂ ਲਈ ਸੁੱਚੀ ਹਵਾ ਯਕੀਨੀ ਬਣਾਉਣਾ ਸਰਕਾਰ ਦਾ ਮੁੱਖ ਉਦੇਸ਼ ਹੈ।

ਉਨ੍ਹਾਂ ਸਾਰੇ ਸੰਬੰਧਤ ਵਿਭਾਗਾਂ ਨੂੰ ਹਦਾਇਤ ਦਿੱਤੀ ਕਿ ਆਪਸੀ ਸਹਿਯੋਗ ਨਾਲ ਵਿਸਥਾਰਪੂਰਵਕ ਜ਼ਿਲ੍ਹਾ ਪੱਧਰੀ ਕਾਰਜ ਯੋਜਨਾ ਤਿਆਰ ਕੀਤੀ ਜਾਵੇ। ਹਰ ਵਿਭਾਗ ਆਪਣੇ ਟੀਚੇ ਨਿਰਧਾਰਤ ਕਰਕੇ ਸਮੇਂ ਸਿਰ ਪੌਧਾਰੋਪਣ ਮੁਹਿੰਮ ਨੂੰ ਕਾਮਯਾਬ ਬਣਾਏ। ਨਾਲ ਹੀ, ਪੰਚਾਇਤੀ ਜ਼ਮੀਨਾਂ ਦੀ ਤੁਰੰਤ ਪਛਾਣ ਕੀਤੀ ਜਾਵੇ ਅਤੇ ਜੰਗਲਾਤ ਵਿਭਾਗ ਵੱਲੋਂ ਗੁਣਵੱਤਾ ਵਾਲੇ ਪੌਦੇ ਸਮੇਂ ‘ਤੇ ਉਪਲਬਧ ਕਰਵਾਏ ਜਾਣ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਮੁਹਿੰਮ ਵਿੱਚ ਲੋਕ ਭਾਗੀਦਾਰੀ ਨੂੰ ਯਕੀਨੀ ਬਣਾਇਆ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਿੱਚ ਸ਼ਾਮਲ ਹੋਣ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਵਧੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਪੌਦੇ ਲਗਾਉਣ ਹੀ ਨਹੀਂ, ਸਗੋਂ ਉਨ੍ਹਾਂ ਦੀ ਸੰਭਾਲ ਅਤੇ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਇਹ ਉਪਰਾਲਾ ਲੰਬੇ ਸਮੇਂ ਤੱਕ ਲਾਭਦਾਇਕ ਸਾਬਤ ਹੋਵੇ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਡੀ.ਡੀ.ਪੀ.ਓ. ਰੂਪ ਸਿੰਘ, ਬੀ.ਡੀ.ਪੀ.ਓ. ਜਸਮਿੰਦਰ ਸਿੰਘ, ਐਸ.ਡੀ.ਓ. (ਪੀ.ਡਬਲਿਊ.ਡੀ.) ਇੰਜੀਨੀਅਰ ਯੁਦਵੀਰ ਸਿੰਘ, ਡਰਾਫਟਸਮੈਨ ਲਵਿਸ਼ ਬਾਤਿਸ਼, ਨਗਰ ਕੌਂਸਲ ਅਹਿਮਦਗੜ੍ਹ ਦੇ ਸੁਪਰਡੈਂਟ ਇਫਤਖਾਰ ਅਹਿਮਦ, ਐਸ.ਡੀ.ਈ. ਇੰਜੀਨੀਅਰ ਲਵਿਸ਼ ਜੈਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ।

Leave a Reply

Your email address will not be published. Required fields are marked *