Saturday, May 23Punjabi People

ਵਿਧਾਨ ਸਭਾ ਦੇ ਇਜਲਾਸ ਤੋਂ ਪਹਿਲਾਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਅੰਬ ਸਾਹਿਬ ਵਿਖੇ ਨਤਮਸਤਕ ਹੋ ਕੇ ਕੀਤੀ ਅਰਦਾਸ

ਚੰਡੀਗੜ੍ਹ, 13 ਅਪ੍ਰੈਲ 2026: ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ਕਾਨੂੰਨ ਬਣਾਉਣ ਸਬੰਧੀ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਪਹਿਲਾਂ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੁਹਾਲੀ ਦੇ ਫੇਜ਼-8 ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਧਰਮ ਪਤਨੀ ਵੀ ਮੌਜੂਦ ਰਹੀ।

ਇਸ ਦੌਰਾਨ ਸਪੀਕਰ ਸੰਧਵਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਰੇ ਲੋਕਾਂ ਨੂੰ ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਹੋ ਰਹੇ ਵਿਸ਼ੇਸ਼ ਇਜਲਾਸ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੇਸ਼ ਕੀਤੇ ਜਾਣ ਵਾਲੇ ਬਿੱਲ ਨੂੰ ਸਫਲਤਾਪੂਰਵਕ ਪੂਰਾ ਕਰਨ ਅਤੇ ਸੈਸ਼ਨ ਦੀ ਕਾਰਵਾਈ ਸੁਚੱਜੇ ਢੰਗ ਨਾਲ ਚਲਾਉਣ ਲਈ ਉਨ੍ਹਾਂ ਵੱਲੋਂ ਅਰਦਾਸ ਕੀਤੀ ਗਈ ਹੈ।

ਸੰਧਵਾਂ ਨੇ ਗੁਰਦੁਆਰਾ ਸਾਹਿਬ ਵਿੱਚ ਪਹੁੰਚੇ ਸ਼ਰਧਾਲੂਆਂ ਨਾਲ ਵੀ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਬਿੱਲ ਸਬੰਧੀ ਉਠਾਏ ਜਾ ਰਹੇ ਸਵਾਲਾਂ ‘ਤੇ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਸੀ, ਤਾਂ ਉਸ ਵੇਲੇ ਇਹ ਕਦਮ ਕਿਉਂ ਨਹੀਂ ਚੁੱਕਿਆ ਗਿਆ। ਉਨ੍ਹਾਂ ਸਮਾਣਾ ਦੇ ਟਾਵਰ ਮੋਰਚੇ ‘ਤੇ ਜਾਣ ਦੀ ਗੱਲ ਵੀ ਦੋਹਰਾਈ।

ਇਸ ਮੌਕੇ ਡੀਐੱਸਪੀ ਹਰਸਿਮਰਨ ਸਿੰਘ ਬੱਲ ਵੀ ਹਾਜ਼ਰ ਰਹੇ।

Leave a Reply

Your email address will not be published. Required fields are marked *