Saturday, May 23Punjabi People

ਰਿਸ਼ਵਤਖੋਰੀ ਮਾਮਲਾ: 15,000 ਰੁਪਏ ਲੈਣ ਦੇ ਦੋਸ਼ ‘ਚ ਵਸੀਕਾ ਨਵੀਸ ਵਿਰੁੱਧ ਕੇਸ ਦਰਜ

ਚੰਡੀਗੜ੍ਹ, 4 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬਾ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਕਾਰਵਾਈ ਕਰਦਿਆਂ ਪਟਿਆਲਾ ਦੇ ਵਸੀਕਾ ਨਵੀਸ ਨਰੇਸ਼ ਕੁਮਾਰ ਖ਼ਿਲਾਫ਼ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਮੁਤਾਬਕ ਇਹ ਕਾਰਵਾਈ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਇਕ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਇਹ ਸ਼ਿਕਾਇਤ ਹਰਿਆਣਾ ਦੇ ਜ਼ਿਲ੍ਹਾ ਕੈਥਲ ਦੇ ਚੀਕਾ ਖੇਤਰ ਦੇ ਇਕ ਨਿਵਾਸੀ ਵੱਲੋਂ ਕੀਤੀ ਗਈ ਸੀ।

ਸ਼ਿਕਾਇਤ ਅਨੁਸਾਰ, ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ ਪਟਿਆਲਾ ਵਿੱਚ ਜ਼ਮੀਨ ਖਰੀਦੀ ਸੀ ਅਤੇ ਉਸ ਦੀ ਰਜਿਸਟ੍ਰੀ ਕਰਵਾਉਣ ਲਈ ਦੋਸ਼ੀ ਵਸੀਕਾ ਨਵੀਸ ਨੇ 15,000 ਰੁਪਏ ਦੀ ਮੰਗ ਕੀਤੀ। ਦੋਸ਼ ਲਗਾਇਆ ਗਿਆ ਹੈ ਕਿ ਰਕਮ ਲੈਣ ਦੌਰਾਨ ਉਸ ਨੇ ਤਹਿਸੀਲਦਾਰ ਦੇ ਡਰਾਈਵਰ ਅਤੇ ਪਟਵਾਰੀ ਨੂੰ ਵੀ ਮੌਕੇ ‘ਤੇ ਬੁਲਾਇਆ, ਜਿਸ ਤੋਂ ਬਾਅਦ ਰਜਿਸਟ੍ਰੀ ਕਰ ਦਿੱਤੀ ਗਈ। ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਮੰਗਣ ਅਤੇ ਲੈਣ ਦੀ ਗੱਲਬਾਤ ਵੀ ਰਿਕਾਰਡ ਕੀਤੀ ਗਈ ਸੀ।

ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਸਟੇਸ਼ਨ ਪਟਿਆਲਾ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *