Saturday, May 23Punjabi People

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਵਸਨੀਕਾਂ ਨਾਲ ਮਿਲਕੇ ਹੋਲੀ ਦਾ ਤਿਉਹਾਰ ਖੁਸ਼ੀ-ਖੁਸ਼ੀ ਮਨਾਇਆ

ਜੰਡਿਆਲਾ ਗੁਰੂ / ਅੰਮ੍ਰਿਤਸਰ, 4 ਮਾਰਚ 2026: ਰੰਗਾਂ ਦੇ ਪਵਿੱਤਰ ਤਿਉਹਾਰ ਹੋਲੀ ਦੇ ਮੌਕੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਜੰਡਿਆਲਾ ਗੁਰੂ ਹਲਕੇ ਦੇ ਵਿਧਾਇਕ ਸ. ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਮੇਨ ਬਾਜ਼ਾਰ ਵਿੱਚ ਪਹੁੰਚ ਕੇ ਹਲਕਾ ਵਾਸੀਆਂ ਨਾਲ ਮਿਲਜੁਲ ਕੇ ਬੜੇ ਜੋਸ਼ ਅਤੇ ਉਤਸ਼ਾਹ ਨਾਲ ਹੋਲੀ ਮਨਾਈ।

ਇਸ ਅਵਸਰ ‘ਤੇ ਉਨ੍ਹਾਂ ਨੇ ਸ਼ਹਿਰ ਦੇ ਵਪਾਰੀਆਂ, ਨੌਜਵਾਨਾਂ, ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਨਾਲ ਰੰਗਾਂ ਦੀ ਖੁਸ਼ੀ ਸਾਂਝੀ ਕੀਤੀ ਅਤੇ ਸਭ ਨੂੰ ਤਿਉਹਾਰ ਦੀਆਂ ਮੁਬਾਰਕਾਂ ਦਿੱਤੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਹੋਲੀ ਸਿਰਫ਼ ਰੰਗਾਂ ਦਾ ਤਿਉਹਾਰ ਨਹੀਂ, ਬਲਕਿ ਪਿਆਰ, ਭਾਈਚਾਰੇ ਅਤੇ ਏਕਤਾ ਦਾ ਪ੍ਰਤੀਕ ਹੈ, ਜੋ ਸਾਨੂੰ ਆਪਸੀ ਫਰਕ ਭੁਲਾ ਕੇ ਇਕੱਠੇ ਰਹਿਣ ਅਤੇ ਸਾਂਝ ਪੱਕੀ ਕਰਨ ਦਾ ਸੰਦੇਸ਼ ਦਿੰਦਾ ਹੈ।

ਸ. ਹਰਭਜਨ ਸਿੰਘ ਈਟੀਓ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਮਨਾਉਂਦੇ ਸਮੇਂ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਰਸਾਇਣਕ ਰੰਗਾਂ ਦੀ ਬਜਾਏ ਪ੍ਰਾਕ੍ਰਿਤਿਕ ਰੰਗ ਵਰਤੇ ਜਾਣ ਅਤੇ ਪਾਣੀ ਦੀ ਬਚਤ ਕਰਦਿਆਂ ਵਾਤਾਵਰਣ ਦੀ ਸੰਭਾਲ ਕੀਤੀ ਜਾਵੇ।

ਇਸ ਮੌਕੇ ਇਲਾਕੇ ਦੇ ਪ੍ਰਮੁੱਖ ਸਮਾਜਸੇਵੀ, ਪਾਰਟੀ ਆਗੂ ਅਤੇ ਸਥਾਨਕ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਮੇਨ ਬਾਜ਼ਾਰ ਰੰਗਾਂ ਅਤੇ ਖੁਸ਼ੀਆਂ ਨਾਲ ਰੰਗਿਆ ਦਿਖਾਈ ਦਿੱਤਾ ਅਤੇ ਚਾਰੇ ਪਾਸੇ ਪ੍ਰੇਮ ਤੇ ਭਾਈਚਾਰੇ ਦਾ ਮਾਹੌਲ ਬਣਿਆ ਰਿਹਾ।

ਅੰਤ ਵਿੱਚ ਕੈਬਨਿਟ ਮੰਤਰੀ ਨੇ ਹਲਕਾ ਵਾਸੀਆਂ ਦੀ ਚੰਗੀ ਸਿਹਤ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕਰਦਿਆਂ ਸਭ ਨੂੰ ਹੋਲੀ ਦੀਆਂ ਦਿਲੋਂ ਵਧਾਈਆਂ ਦਿੱਤੀਆਂ।

Leave a Reply

Your email address will not be published. Required fields are marked *